ਵੱਡੀ ਖ਼ਬਰ: ਭਗਵੰਤ ਮਾਨ ਨੇ ਹੈਲੀਕਾਪਟਰ ਛੱਡਿਆ…ਹੜ੍ਹ ਪੀੜ੍ਹਤਾਂ ਨੂੰ ਪਹੁੰਚਾਏਗਾ ਰਾਸ਼ਨ ਤੇ ਦੁੱਧ
Punjab News:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਵੱਲੋਂ ਅੱਜ ਗੁਰਦਾਸਪੁਰ ਦਾ ਦੌਰਾ ਕੀਤਾ ਜਾ ਰਿਹਾ ਹੈ।
ਮਾਨ ਨੇ ਐਲਾਨ ਕੀਤਾ ਕਿ, ਜਿਹੜਾ ਹੈਲੀਕਾਪਟਰ ਪੰਜਾਬ ਦੇ ਲੋਕਾਂ ਨੇ ਮੈਨੂੰ ਦਿੱਤਾ ਹੈ, ਉਹ ਮੈਂ ਹੈਲੀਕਾਪਟਰ ਲੋਕਾਂ ਦੀ ਸੇਵਾ ਲਈ ਛੱਡ ਰਿਹਾ ਹਾਂ। ਮਾਨ ਨੇ ਕਿਹਾ ਕਿ ਇਹ ਹੈਲੀਕਾਪਟਰ ਦੇ ਜ਼ਰੀਏ ਹੜ੍ਹ ਪੀੜ੍ਹਤਾਂ ਨੂੰ ਰਾਸ਼ਨ, ਦੁੱਧ ਅਤੇ ਪੀਣ ਵਾਲਾ ਪਾਣੀ ਪਹੁੰਚਾਇਆ ਜਾਵੇਗਾ।
ਦੱਸ ਦਈਏ ਕਿ ਸੀਐੱਮ ਭਗਵੰਤ ਮਾਨ ਦੁਆਰਾ ਅੱਜ ਜ਼ਮੀਨੀ ਪੱਧਰ ਤੇ ਚੱਲ ਰਹੇ ਰਾਹਤ ਅਤੇ ਬਾਚਾਅ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਨਾਲ ਹੀ ਪ੍ਰਸਾਸ਼ਨਿਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੋਕਾਂ ਨੂੰ ਜਿਹੜੀ ਚੀਜ਼ ਦੀ ਲੋੜ ਹੈ, ਉਹ ਤੁਰੰਤ ਮੁਹੱਈਆ ਕਰਵਾਈ ਜਾਵੇ ਅਤੇ ਰਾਸ਼ਨ ਅਤੇ ਦੁੱਧ ਆਦਿ ਲੋਕਾਂ ਤੱਕ ਪਹੁੰਚਾਇਆ ਜਾਵੇ।
ਪੰਜਾਬ ਦੇ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਬਚਾਅ ਕਾਰਜ ਲਈ ਆਪਣਾ ਹੈਲੀਕਾਪਟਰ ਤਾਇਨਾਤ ਕਰਨ ਦਾ ਐਲਾਨ ਕੀਤਾ ਹੈ।

