ਅਧਿਆਪਕਾਂ ਦੀਆਂ ਟਰਾਂਸਫਰ ਦਾ ਮਾਮਲਾ; ਸਿੱਖਿਆ ਵਿਭਾਗ ਦੇ ਡੀਐਸਈ ਨੇ GTU ਨੂੰ ਅੰਤਰ ਜ਼ਿਲ੍ਹਾ ਬਦਲੀਆਂ ਦਾ ਦਿੱਤਾ ਭਰੋਸਾ
Punjab News: ਗੌਰਮਿੰਟ ਟੀਚਰਜ਼ ਯੂਨੀਅਨ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ, ਜਨਰਲ ਸਕੱਤਰ ਪਰਮਜੀਤ ਸਿੰਘ ਪਟਿਆਲਾ, ਜ਼ਿਲ੍ਹਾ ਮੁਹਾਲੀ ਤੋਂ ਜਨਰਲ ਸਕੱਤਰ ਮਨਪ੍ਰੀਤ ਸਿੰਘ, ਰਜਿੰਦਰ ਸਿੰਘ ਸੰਧਾ ਸਮਾਣਾ, ਲਖਵਿੰਦਰ ਸਿੰਘ ਚੀਮਾ ਅਤੇ ਰਾਜੇਸ਼ ਕੁਮਾਰ ਅਧਾਰਿਤ ਵਫਦ ਵੱਖ-ਵੱਖ ਮਸਲਿਆਂ ਸਬੰਧੀ ਡੀਐਸਈ ਐਸਿੱ ਤੇ ਟਰਾਂਸਫਰ ਸੈੱਲ ਦੇ ਅਧਿਕਾਰੀਆਂ ਨੂੰ ਮਿਲਿਆ।
ਡੀਐਸਈ ਐਸਿੱ ਨੂੰ ਮਸਲੇ ਹੱਲ ਕਰਨ ਲਈ ਕਿਹਾ ਗਿਆ ਜਿਸ ਤੇ ਅਧਿਕਾਰੀ ਵੱਲੋ ਟਰਾਂਸਫਰ ਸਬੰਧੀ ਸਾਰੇ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਅਤੇ ਕੁਝ ਦਾ ਮੌਕੇ ਉੱਤੇ ਹੀ ਨਿਪਟਾਰਾ ਕਰ ਦਿੱਤਾ ਗਿਆ। ਉਹਨਾਂ ਨੇ ਦੱਸਿਆ ਕਿ ਅੰਤਰ ਜ਼ਿਲ੍ਹਾ ਬਦਲੀਆਂ ਜਲਦ ਖੁੱਲ ਜਾਣਗੀਆਂ ਅਤੇ ਦੋ ਦਿਨਾਂ ਦੇ ਅੰਦਰ ਅੰਦਰ ਅੰਤਰ ਜ਼ਿਲ੍ਹਾ ਬਦਲੀਆਂ ਕਰ ਦਿੱਤੀਆਂ ਜਾਣਗੀਆਂ।

