ਰੂਪਨਗਰ ਨੂੰ ਮਿਲਿਆ ਨਵਾਂ ਡਿਪਟੀ DEO; ਸੰਭਾਲਿਆ ਅਹੁਦਾ
ਇੰਦਰਜੀਤ ਸਿੰਘ ਨੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਵਜੋਂ ਆਪਣਾ ਅਹੁਦਾ ਸੰਭਾਲਿਆ
ਰੂਪਨਗਰ:
ਇੰਦਰਜੀਤ ਸਿੰਘ ਨੇ ਬਤੌਰ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ Dy DEO) ਰੂਪਨਗਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।
ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ ਅਤੇ ਸਿੱਖਿਆ ਵਿਭਾਗ ਦੇ ਸਮੂਹ ਸਟਾਫ ਵਲੋਂ ਇੰਦਰਜੀਤ ਸਿੰਘ ਨੂੰ ਗੁਲਦਸਤਾ ਭੇਂਟ ਕਰਦੇ ਹੋਏ ਜੀ ਆਇਆਂ ਕਿਹਾ ਗਿਆ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇੰਦਰਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਰਦਲੇ ਵਿਖੇ ਪ੍ਰਿੰਸੀਪਲ ਵਜੋਂ ਅਤੇ ਬਲਾਕ ਕੀਰਤਪੁਰ ਸਾਹਿਬ ਵਿਖੇ ਬਤੌਰ ਬਲਾਕ ਨੋਡਲ ਅਫਸਰ ਵਜੋਂ ਵੀ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ।
ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹਾ ਰੂਪਨਗਰ ਵਿੱਚ ਸੈਕੰਡਰੀ ਸਿੱਖਿਆ ਨੂੰ ਹੋਰ ਉੱਚਾ ਚੁੱਕਣ ਅਤੇ ਪੰਜਾਬ ਸਰਕਾਰ ਦੀਆਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਹਰ ਸੰਭਵ ਯਤਨ ਕਰਨਗੇ ਤਾਂ ਜੋ ਰੂਪਨਗਰ ਜ਼ਿਲ੍ਹਾ ਸੂਬੇ ਵਿੱਚੋਂ ਮੋਹਰੀ ਜ਼ਿਲ੍ਹਾ ਬਣ ਸਕੇ।

