Heavy Rain Warning- ਅਗਲੇ 48 ਘੰਟੇ ਪੰਜਾਬ ਲਈ ਖ਼ਤਰਨਾਕ! ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਪੈਣ ਦੀ ਚੇਤਾਵਨੀ
Heavy Rain Warning- ਪੰਜਾਬ ਦੇ ਕਈ ਜ਼ਿਲ੍ਹੇ ਇਸ ਵੇਲੇ ਹੜ੍ਹਾਂ ਦੀ ਲਪੇਟ ਵਿੱਚ ਆ ਗਏ ਹਨ। ਕੁੱਝ ਥਾਵਾਂ ਤੋਂ ਲੋਕਾਂ ਦੀ ਮੌਤ ਦੀਆਂ ਵੀ ਖ਼ਬਰਾਂ ਹਨ। ਫ਼ਸਲਾਂ ਅਤੇ ਘਰ ਤਬਾਹ ਹੋ ਚੁੱਕੇ ਨੇ। ਲੱਖਾਂ ਏਕੜ ਖੜੀ ਝੋਨੇ ਦੀ ਫ਼ਸਲ ਅਤੇ ਰਹਿਣ ਬਸੇਰੇ ਹੜ੍ਹਾਂ ਦੇ ਪਾਣੀ ਨੇ ਢਾਹ ਦਿੱਤੇ ਹਨ।
ਉੱਥੇ ਹੀ ਦੂਜੇ ਪਾਸੇ ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਵਿੱਚ ਹੋਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਜੇਕਰ ਅਜਿਹਾ ਹੁੰਦਾ ਹੈ, ਤਾਂ ਨਦੀਆਂ ਵਿਚ ਪਾਣੀ ਹੋਰ ਵਧ ਸਕਦਾ ਹੈ।
ਇਸ ਕਾਰਨ ਹੜ੍ਹਾਂ ਨਾਲ ਹੋਰ ਤਬਾਹੀ ਮਚ ਸਕਦੀ ਹੈ। ਪੰਜਾਬ ਸਰਕਾਰ ਨੇ 10 ਜ਼ਿਲ੍ਹਿਆਂ ਵਿੱਚ ਹਾਈ ਅਲਰਟ ਐਲਾਨ ਕੀਤਾ ਹੈ ਅਤੇ ਲੋਕਾਂ ਨੂੰ ਨਦੀਆਂ ਦੇ ਨੇੜੇ ਨਾ ਜਾਣ ਦੀ ਅਪੀਲ ਕੀਤੀ ਹੈ।
ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਰਾਵੀ ਦਰਿਆ ਵਿਚ ਆਏ ਹੜ੍ਹ ਕਾਰਨ ਅਜਨਾਲਾ ਖੇਤਰ ਵਿੱਚ ਲੋਕਾਂ ਦੀ ਮਦਦ ਲਈ ਫੌਜ ਪੁੱਜ ਗਈ ਹੈ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਅਤੇ ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ ਆਪਣੀਆਂ ਟੀਮਾਂ ਨਾਲ ਸਵੇਰੇ ਮੌਕੇ ’ਤੇ ਪੁੱਜ ਗਏ ਸਨ। 29 ਅਗਸਤ ਨੂੰ ਵੀ ਪੰਜਾਬ ਦੇ ਵੱਡੇ ਹਿੱਸੇ ਵਿਚ ਮੀਂਹ ਪਵੇਗਾ।
ਜ਼ਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਜਲੰਧਰ, ਐਸ. ਏ.ਐਸ ਨਗਰ, ਹੁਸ਼ਿਆਰਪੁਰ, ਪਠਾਨਕੋਟ ਅਤੇ ਸ਼ਹੀਦ ਭਗਤ ਸਿੰਘ ਨਗਰ ਵਿਚ ਭਾਰੀ ਬਾਰਸ਼ ਦੀ ਸੰਭਾਵਨਾ ਹੈ।
ਇਸੇ ਤਰ੍ਹਾਂ 30 ਅਗਸਤ ਨੂੰ ਵੀ ਗੁਰਦਾਸਪੁਰ, ਅੰਮ੍ਰਿਤਸਰ, ਪਠਾਨਕੋਟ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਸਮੇਤ ਉੱਤਰੀ ਜ਼ਿਲ੍ਹਿਆਂ ਵਿੱਚ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ, ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਦਰਮਿਆਨਾ ਮੀਂਹ ਪੈਣ ਦੇ ਆਸਾਰ ਹਨ।
ਮੌਸਮ ਵਿਭਾਗ ਅਨੁਸਾਰ 31 ਅਗਸਤ ਨੂੰ ਰਾਜ ਦੇ ਉੱਤਰੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਮੋਹਾਲੀ ਅਤੇ ਐਸ. ਏ.ਐਸ ਨਗਰ ਵਿੱਚ ਕਾਫੀ ਮਾਤਰਾ ‘ਚ ਬਾਰਿਸ਼ ਹੋਵੇਗੀ। ਬਾਕੀ ਇਲਾਕਿਆਂ ‘ਚ ਹਲਕੀ ਬਾਰਸ਼ ਹੋ ਸਕਦੀ ਹੈ।

