ਵੱਡੀ ਖ਼ਬਰ: ਭਗਵੰਤ ਮਾਨ ਸਮੇਤ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਆਪਣੀਆਂ ਤਨਖ਼ਾਹਾਂ ਹੜ੍ਹ ਪੀੜ੍ਹਤਾਂ ਨੂੰ ਦੇਣ ਦਾ ਐਲਾਨ
Punjab News
ਹੜ੍ਹ ਪੀੜ੍ਹਤਾਂ ਲਈ ਸੀਐੱਮ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਆਪਣੀ, ਮੰਤਰੀਆਂ ਅਤੇ ਵਿਧਾਇਕਾਂ ਦੀ ਇੱਕ ਮਹੀਨੇ ਦੀ ਤਨਖਾਹ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਅਤੇ ਰਾਹਤ ਕਾਰਜ ਲਈ ਦੇਣ ਦਾ ਐਲਾਨ ਕੀਤਾ ਹੈ।
ਉਨ੍ਹਾਂ ਕਿਹਾ ਕਿ, “ਕੁਦਰਤ ਦੀ ਮਾਰ ਅੱਗੇ ਕਿਸੇ ਦਾ ਕੋਈ ਜ਼ੋਰ ਨਹੀਂ, ਪਰ ਆਪਾਂ ਰਲ਼ ਮਿਲ ਕੇ ਇਸ ਔਖੀ ਘੜੀ ਵਿੱਚ ਇੱਕ ਦੂਜੇ ਦੇ ਨਾਲ ਖੜ੍ਹੀਏ।
ਮਾਨ ਨੇ ਅੱਗੇ ਲਿਖਿਆ ਕਿ ਮੈਂ ਅਤੇ ਸਾਡੇ ਸਾਰੇ ਮੰਤਰੀ ਸਾਹਿਬਾਨ ਤੇ ਵਿਧਾਇਕ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਅਤੇ ਰਾਹਤ ਕਾਰਜਾਂ ਲਈ ਦੇ ਰਹੇ ਹਾਂ।
ਸੀਐੱਮ ਨੇ ਕਿਹਾ ਕਿ ਸਾਡੀ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਲੋਕਾਂ ਦੇ ਨਾਲ ਖੜ੍ਹੇ ਹਨ। ਪਰਮਾਤਮਾ ਅੱਗੇ ਅਰਦਾਸ, ਜਲਦ ਸਾਰੇ ਹਾਲਾਤ ਠੀਕ ਹੋਣਗੇ।”

