Weather News: ਪੰਜਾਬ ‘ਚ ਨਹੀਂ ਟਲਿਆ ਖ਼ਤਰਾ; ਮੌਸਮ ਵਿਭਾਗ ਨੇ ਦਿੱਤੀ ਭਾਰੀ ਬਾਰਿਸ਼ ਦੀ ਚੇਤਾਵਨੀ
Weather News: ਪੰਜਾਬ ਦੇ ਸੱਤ ਜ਼ਿਲ੍ਹੇ ਇਸ ਵੇਲੇ ਪੂਰੀ ਤਰ੍ਹਾਂ ਨਾਲ ਹੜ੍ਹਾਂ ਦੀ ਲਪੇਟ ਵਿੱਚ ਆ ਚੁੱਕੇ ਹਨ।
ਭਾਵੇਂਕਿ ਦਰਿਆਵਾਂ ਵਿੱਚ ਪਾਣੀ ਘਟਣ ਦੀ ਬਜਾਏ ਵਧਦਾ ਜਾ ਰਿਹਾ ਹੈ, ਇਸ ਦੇ ਦੂਜੇ ਪਾਸੇ ਮੌਸਮ ਵਿਭਾਗ ਨੇ ਪੰਜਾਬ ਵਿੱਚ ਰੈੱਡ ਅਤੇ ਆਰੇਜ਼ ਅਲਰਟ ਜਾਰੀ ਕਰ ਦਿੱਤਾ ਹੈ।
ਮੌਸਮ ਵਿਭਾਗ ਦੀ ਚੇਤਾਵਨੀ ਅਨੁਸਾਰ ਅੱਜ ਅਤੇ ਕੱਲ੍ਹ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ।
ਮੌਸਮ ਵਿਭਾਗ (IMD) ਨੇ ਅਗਲੇ ਦਿਨਾਂ ਦਰਮਿਆਨ ਪੰਜਾਬ ‘ਚ ਭਾਰੀ ਨੂੰ ਲੈ ਕੇ ਜੋ ਜਾਣਕਾਰੀ ਦਿੱਤੀ ਹੈ, ਉਹ ਬਹੁਤ ਹੀ ਡਰਾਉਣ ਵਾਲੀ ਹੈ।
ਉਨ੍ਹਾਂ ਕਿਹਾ ਕਿ ਅਜੇ ਖਤਰਾ ਟਲਿਆ ਨਹੀਂ ਹੈ, ਸਗੋਂ 29 ਅਗਸਤ ਤੋਂ ਬਾਅਦ ਹੋਰ ਬਾਰਿਸ਼ ਹੋਵੇਗੀ। ਉਨ੍ਹਾਂ ਕਿਹਾ ਕਿ ਇਹ 125 ਸਾਲ ਦੇ ਇਤਿਹਾਸ ਵਿੱਚ ਸਭ ਤੋਂ ਵੱਧ ਮੀਂਹ ਪਿਆ ਹੈ।
ਇਸ ਤੋਂ ਪਹਿਲਾਂ 1995 ਵਿੱਚ ਭਾਰੀ ਬਾਰਿਸ਼ ਕਾਰਨ ਹੜ੍ਹ ਆਏ ਸਨ। ਮੌਸਮ ਵਿਭਾਗ ਨੇ ਦੱਸਿਆ ਕਿ ਅੱਜ ਤੋਂ ਮਗਰੋਂ 15 ਸਤੰਬਰ ਤੱਕ ਬਾਰਿਸ਼ ਹਲਕੀ ਤੋਂ ਦਰਮਿਆਨੀ ਹੁੰਦੀ ਰਹੇਗੀ।
ਦੱਸ ਦਈਏ ਕਿ ਇਸ ਸਮੇਂ ਜੋ ਹਾਲਾਤ ਬਣੇ ਹੋਏ ਉਸ ਨਾਲ ਪਾਕਿਸਤਾਨ ਅਤੇ ਭਾਰਤ ਦੇ ਦੋਵਾਂ ਪਾਸਿਆਂ ਦੇ ਪੰਜਾਬ ‘ਚ ਮੀਂਹ ਤੇ ਹੜ੍ਹ ਕਾਰਨ ਹਾਹਾਕਾਰ ਮੱਚੀ ਹੋਈ।

