All Latest NewsNews FlashPunjab News

ਪੀਟੀ ਅਧਿਆਪਕ ਦੀ ਕਰਤੂਤ, ਵਿਦਿਆਰਥਣ ‘ਤੇ ਸਰੀਰਕ ਸਬੰਧ ਬਣਾਉਣ ਦਾ ਪਾਇਆ ਦਬਾਅ- ਪੁਲਿਸ ਵਲੋਂ FIR ਦਰਜ

 

Gujarat Crime: ਗੁਜਰਾਤ ਦੇ ਮਹਿਸਾਗਰ ਜ਼ਿਲੇ ‘ਚ ਇਕ ਅਧਿਆਪਕ ਲਾਲਸਾ ‘ਚ ਇੰਨਾ ਅੰਨ੍ਹਾ ਹੋ ਗਿਆ ਕਿ ਉਸ ਨੇ ਵਿਦਿਆਰਥਣ ‘ਤੇ ਸਬੰਧ ਬਣਾਉਣ ਲਈ ਦਬਾਅ ਪਾਇਆ। ਉਹ ਵਿਦਿਆਰਥਣ ਨਾਲ ਛੇੜਛਾੜ ਕਰਦਾ ਰਿਹਾ। ਵਿਦਿਆਰਥਣ ਨੇ ਉਸ ਨੂੰ ਕਈ ਵਾਰ ਸਮਝਾਇਆ ਪਰ ਉਹ ਨਹੀਂ ਮੰਨਿਆ। ਇਸ ਤੋਂ ਬਾਅਦ ਲੋਕਾਂ ਨੂੰ ਜਦੋਂ ਅਧਿਆਪਕ ਦੀ ਹਰਕਤ ਦਾ ਪਤਾ ਲੱਗਾ।

ਜਿਸ ਤੋਂ ਬਾਅਦ ਗੁੱਸੇ ‘ਚ ਆਏ ਲੋਕ ਸਕੂਲ ‘ਚ ਦਾਖਲ ਹੋ ਗਏ ਅਤੇ ਅਧਿਆਪਕ ਨੂੰ ਸਖ਼ਤ ਸਬਕ ਸਿਖਾਇਆ। ਅਧਿਆਪਕ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਅਤੇ ਸਕੂਲ ਦੀ ਭੰਨਤੋੜ ਵੀ ਕੀਤੀ ਗਈ।

ਪੁਲੀਸ ਨੇ ਮੁਲਜ਼ਮ ਅਧਿਆਪਕ ਖ਼ਿਲਾਫ਼ ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਮਾਮਲਾ ਵੀਰਪੁਰ ਤਹਿਸੀਲ ਦੇ ਇੱਕ ਪਿੰਡ ਦਾ ਹੈ। ਪੀਟੀ ਅਧਿਆਪਕ ਪ੍ਰਸ਼ਾਂਤ ਪਟੇਲ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਅਧਿਆਪਕ ਵਿਦਿਆਰਥਣ ਨੂੰ ਲਗਾਤਾਰ ਪ੍ਰੇਸ਼ਾਨ ਕਰ ਰਿਹਾ ਸੀ, ਜਿਸ ਤੋਂ ਬਾਅਦ ਪੀੜਤਾ ਨੇ ਪੂਰੀ ਜਾਣਕਾਰੀ ਆਪਣੇ ਪਰਿਵਾਰ ਵਾਲਿਆਂ ਨੂੰ ਦਿੱਤੀ। ਪਰਿਵਾਰ ਨੇ ਅਧਿਆਪਕ ਖਿਲਾਫ ਸ਼ਿਕਾਇਤ ਦਰਜ ਕਰਵਾਈ। ਹਾਲਾਂਕਿ, ਅਧਿਆਪਕ ਦੀ ਇਸ ਕਰਤੂਤ ਤੋਂ ਲੋਕ ਨਰਾਜ਼ ਹੋ ਗਏ ਅਤੇ ਉਨ੍ਹਾਂ ਨੇ ਸਕੂਲ ਵਿੱਚ ਹੀ ਅਧਿਆਪਕ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।

ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਦੋਸ਼ੀ ਅਧਿਆਪਕ ਨੂੰ ਗ੍ਰਿਫਤਾਰ ਕਰ ਲਿਆ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਪੋਕਟੋ ਐਕਟ ਤਹਿਤ ਕਾਰਵਾਈ ਕੀਤੀ ਹੈ।

ਇਸ ਦੇ ਨਾਲ ਹੀ ਸਕੂਲ ਮੈਨੇਜਮੈਂਟ ਵੱਲੋਂ ਲੋਕਾਂ ਖਿਲਾਫ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀ ਸ਼ਿਕਾਇਤ ਵੀ ਦਿੱਤੀ ਗਈ ਹੈ। ਇਸ ਸਬੰਧੀ ਮਾਮਲਾ ਵੀ ਦਰਜ ਕਰ ਲਿਆ ਗਿਆ ਹੈ। ਪੁਲਿਸ ਅਨੁਸਾਰ ਦੋਸ਼ੀ ਅਧਿਆਪਕ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।

 

Leave a Reply

Your email address will not be published. Required fields are marked *