Weather Update: ਅੱਜ ਰਾਤ ਨੂੰ ਪੰਜਾਬ ਦੇ 3 ਜ਼ਿਲ੍ਹਿਆਂ ‘ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ

All Latest NewsNews FlashPunjab NewsWeather Update - ਮੌਸਮ

 

Weather Update: ਮੌਸਮ ਵਿਭਾਗ ਨੇ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਸੂਬੇ ਦੇ ਤਿੰਨ ਜ਼ਿਲ੍ਹਿਆਂ ਵਿੱਚ ਅੱਜ ਰਾਤ ਨੂੰ ਭਾਰੀ ਮੀਂਹ ਪਵੇਗਾ। ਇਨ੍ਹਾਂ ਜ਼ਿਲ੍ਹਿਆਂ ਵਿੱਚ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਸ਼ਾਮਲ ਹਨ।

ਮੌਸਮ ਵਿਭਾਗ ਨੇ ਜਾਰੀ ਰਿਲੀਜ਼ ਦੇ ਅਨੁਸਾਰ ਕਿਹਾ ਗਿਆ ਹੈ ਕਿ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਨੇ ਸ਼ਨੀਵਾਰ ਨੂੰ Yelleo ਅਲਰਟ ਅਤੇ ਐਤਵਾਰ ਨੂੰ Orange ਅਲਰਟ ਜਾਰੀ ਕੀਤਾ ਹੈ।

ਇਸ ਤੋਂ ਪਹਿਲਾਂ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸੂਰਜ ਨਿਕਲਿਆ ਅਤੇ ਸਮੇਂ-ਸਮੇਂ ‘ਤੇ ਬੱਦਲ ਛਾਏ ਰਹੇ। ਸੂਰਜ ਕਾਰਨ ਗਰਮੀ ਅਤੇ ਨਮੀ ਦੋਵੇਂ ਵਧ ਗਈਆਂ।

ਦੱਸ ਦਈਏ ਕਿ ਭਾਰੀ ਬਾਰਿਸ਼ ਕਾਰਨ ਦੇਸ਼ ਵਿੱਚ ਹਰ ਪਾਸੇ ਹਫੜਾ-ਦਫੜੀ ਦਾ ਮਾਹੌਲ ਹੈ। ਦੇਸ਼ ਵਿੱਚ ਮਾਨਸੂਨ ਤਬਾਹੀ ਵਾਂਗ ਵਰ੍ਹ ਰਿਹਾ ਹੈ। ਮਾਨਸੂਨ ਦੀ ਗਤੀ ਭਿਆਨਕ ਹੈ।

ਜੰਮੂ-ਕਸ਼ਮੀਰ ਤੋਂ ਲੈ ਕੇ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਤੱਕ, ਮੌਸਮ ਦਾ ਪ੍ਰਭਾਵ ਪਹਿਲਾਂ ਹੀ ਦਿਖਾਈ ਦੇ ਰਿਹਾ ਹੈ।

ਜੰਮੂ-ਕਸ਼ਮੀਰ ਵਿੱਚ ਮੀਂਹ, ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਤਬਾਹੀ ਮਚੀ ਹੋਈ ਹੈ। ਵੈਸ਼ਨੋ ਦੇਵੀ ਵਿੱਚ ਜ਼ਮੀਨ ਖਿਸਕਣ ਕਾਰਨ 35 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ।

 

Media PBN Staff

Media PBN Staff

Leave a Reply

Your email address will not be published. Required fields are marked *