Weather Alert- ਮੌਸਮ ਵਿਭਾਗ ਪੰਜਾਬ ਵੱਲੋਂ ਭਾਰੀ ਮੀਂਹ ਪੈਣ ਬਾਰੇ ‘ਯੈਲੋ ਅਲਰਟ’ ਜਾਰੀ, ਏਨਾਂ ਜ਼ਿਲ੍ਹਿਆਂ ‘ਚ ਜ਼ਿਆਦਾ ਖ਼ਤਰਾ!
Weather Alert-
ਮੌਸਮ ਵਿਭਾਗ ਨੇ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਭਾਰੀ ਮੀਂਹ ਪੈ ਸਕਦਾ ਹੈ। ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਮੁਤਾਬਕ ਅੱਜ ਪਹਾੜਾਂ ਦੇ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਤੋਂ ਇਲਾਵਾ ਸਰਹੱਦੀ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਮੌਸਮ ਵਿਭਾਗ ਦੀ ਮੰਨੀਏ ਤਾਂ, ਪਠਾਨਕੋਟ, ਅੰਮ੍ਰਿਤਸਰ, ਹੁਸ਼ਿਆਰਪੁਰ, ਮੋਹਾਲੀ, ਫਤਹਿਗੜ ਸਾਹਿਬ, ਨਵਾਂ ਸ਼ਹਿਰ, ਫਿਰੋਜ਼ਪੁਰ, ਫਾਜਿਲਕਾ, ਤਰਨਤਾਰਨ ਅਤੇ ਚੰਡੀਗੜ੍ਹ ਵਿੱਚ ਅੱਜ ਮੀਂਹ ਪੈ ਸਕਦਾ ਹੈ।
ਕੱਲ੍ਹ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹੇ
ਦੱਸਦੇ ਚੱਲੀਏ ਕਿ ਇਸ ਤੋਂ ਪਹਿਲਾਂ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸੂਰਜ ਨਿਕਲਿਆ ਅਤੇ ਸਮੇਂ-ਸਮੇਂ ‘ਤੇ ਬੱਦਲ ਛਾਏ ਰਹੇ। ਸੂਰਜ ਕਾਰਨ ਗਰਮੀ ਅਤੇ ਨਮੀ ਦੋਵੇਂ ਵਧ ਗਈਆਂ।
ਦੱਸ ਦਈਏ ਕਿ ਭਾਰੀ ਬਾਰਿਸ਼ ਕਾਰਨ ਦੇਸ਼ ਵਿੱਚ ਹਰ ਪਾਸੇ ਹਫੜਾ-ਦਫੜੀ ਦਾ ਮਾਹੌਲ ਹੈ। ਦੇਸ਼ ਵਿੱਚ ਮਾਨਸੂਨ ਤਬਾਹੀ ਵਾਂਗ ਵਰ੍ਹ ਰਿਹਾ ਹੈ। ਮਾਨਸੂਨ ਦੀ ਗਤੀ ਭਿਆਨਕ ਹੈ।
ਜੰਮੂ-ਕਸ਼ਮੀਰ ਤੋਂ ਲੈ ਕੇ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਤੱਕ, ਮੌਸਮ ਦਾ ਪ੍ਰਭਾਵ ਪਹਿਲਾਂ ਹੀ ਦਿਖਾਈ ਦੇ ਰਿਹਾ ਹੈ।
ਜੰਮੂ-ਕਸ਼ਮੀਰ ਵਿੱਚ ਮੀਂਹ, ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਤਬਾਹੀ ਮਚੀ ਹੋਈ ਹੈ। ਵੈਸ਼ਨੋ ਦੇਵੀ ਵਿੱਚ ਜ਼ਮੀਨ ਖਿਸਕਣ ਕਾਰਨ 35 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ।

