ਪੰਜਾਬ ਦੇ ਇਸ ਬਾਰਡਰ ਜ਼ਿਲ੍ਹੇ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

All Latest NewsNews FlashPunjab NewsTop BreakingTOP STORIES

 

ਫਾਜਿਲਕਾ 

ਜ਼ਿਲਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163(ਪੁਰਾਣੀ ਸੀਆਰਪੀਸੀ, 1973 ਦੀ ਧਾਰਾ 144)ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 31 ਅਕਤੂਬਰ 2025 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪਾਬੰਦੀਆਂ ਅਨੁਸਾਰ ਜ਼ਿਲ੍ਹਾ ਫਾਜਿਲਕਾ ਵਿੱਚ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊਵੰਸ਼ ਦੀ ਢੋਆ ਢੁਆਈ ਤੇ ਪੂਰਨ ਪਾਬੰਦੀ ਲਗਾਈ ਹੈ। ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਜ਼ਿਨ੍ਹਾਂ ਲੋਕਾਂ ਨੇ ਗਊਵੰਸ਼ ਰੱਖੇ ਹੋਏ ਹਨ ਉਹ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਜਰੂਰ ਕਰਵਾਉਣ।

ਜ਼ਿਲਾ ਮੈਜਿਸਟ੍ਰੇਟ ਦੇ ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਰੈਸਟੋਰੈਂਟ ਜਾਂ ਹੁੱਕਾ ਬਾਰ ਵਿਖੇ ਗ੍ਰਾਹਕਾਂ ਨੂੰ ਹੁੱਕਾ ਨਹੀਂ ਪਰੋਸਿਆ ਜਾ ਸਕੇਗਾ। ਜ਼ਿਲੇ ਦੇ ਸਮੂਹ ਪਿੰਡਾਂ ਅਤੇ ਨਗਰ ਕੌਂਸਲਾਂ ਦੀ ਹੱਦ ਵਿਚ ਇਹ ਹੁਕਮ ਲਾਗੂ ਰਹਿਣਗੇ। ਉਨਾਂ ਕਿਹਾ ਕਿ ਉਲੰਘਣਾ ਕਰਨ ਵਾਲੇ ਵਿਅਕਤੀ ਵਿਰੁੱਧ ਭਾਰਤੀ ਢੰਡ ਵਿਧਾਨ ਦੀ ਧਾਰਾ 188 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਜ਼ਿਲਾ ਮੈਜਿਸਟ੍ਰੇਟ ਨੇ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਦਰਮਿਆਨ ਅਤੇ ਤਾਰ ਤੋਂ ਭਾਰਤ ਵਾਲੇ ਪਾਸੇ 70 ਤੋਂ 100 ਮੀਟਰ ਥਾਂ ‘ਤੇ ਉੱਚੀਆਂ ਫ਼ਸਲਾਂ ਜਿਵੇਂ ਬੀ.ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰੋਂ, ਤੋਰੀਆ, ਸੂਰਜਮੁਖੀ ਅਤੇ ਅਜਿਹੀਆਂ ਹੋਰ ਉੱਚੀਆਂ ਵਧਣ ਵਾਲੀਆਂ ਫ਼ਸਲਾਂ ਬੀਜਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।

ਬੀ.ਐਸ.ਐਫ. ਦੇ ਅਧਿਕਾਰੀਆਂ ਵੱਲੋਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਵਿਚਕਾਰ ਕੁਝ ਕਿਸਾਨ ਬੀ.ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰੋਂ, ਤੋਰੀਆ, ਸੂਰਜਮੁਖੀ ਅਤੇ 4.5 ਫ਼ੁਟ ਤੋਂ ਉੱਚੀਆਂ ਹੋਣ ਵਾਲੀਆਂ ਅਜਿਹੀਆਂ ਹੋਰ ਫ਼ਸਲਾਂ ਬੀਜ ਰਹੇ ਹਨ ਜਿਸ ਕਰਕੇ ਇਹ ਪਾਬੰਦੀ ਲਗਾਈ ਗਈ ਹੈ।

ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਫਾਜ਼ਿਲਕਾ ਜ਼ਿਲ੍ਹੇ ਦੀ ਹਦੂਦ ਅੰਦਰ ਪਤੰਗਾਂ ਆਦਿ ਦੀ ਵਰਤੋਂ ਲਈ ਚਾਈਨਾ ਡੋਰ ਵੇਚਣ, ਸਟੋਰ ਕਰਨ ਤੇ ਪੂਰਨ ਪਾਬੰਦੀ ਲਗਾਈ ਹੈ। ਇਹ ਡੋਰ ਸੂਤੀ ਤੋਂ ਹੱਟ ਕੇ ਸਿੰਥੈਟਿਕ/ਪਲਾਸਟਿਕ ਦੀ ਬਣੀ ਹੁੰਦੀ ਹੈ, ਜੋ ਮਜਬੂਤ ਨਾ ਗਲਣਯੋਗ, ਨਾ ਟੁਟਣਯੋਗ ਹੁੰਦੀ ਹੈ।

ਇਸ ਡੋਰ ਦੀ ਵਰਤੋਂ ਨਾਲ ਹੱਥ/ਉਗਲਾਂ ਕੱਟ ਜਾਂਦੀਆਂ ਹਨ ਜੇਕਰ ਇਹ ਡੋਰ ਢਿੱਲੀ ਹੋ ਜਾਵੇ ਤਾਂ ਰਸਤੇ ਵਿਚ ਆ ਰਹੇ ਸਾਈਕਲ ਚਾਲਕਾਂ ਦੇ ਗਲੇ, ਕੰਨ ਕਟੇ ਜਾਣ ਅਤੇ ਉਡਦੇ ਪੰਛੀਆਂ ਦੇ ਖੰਬਾਂ ਵਿਚ ਫਸ ਜਾਣ ਕਾਰਨ ਉਨ੍ਹਾਂ ਦੇ ਮਰਨ ਆਦਿ ਦੀਆਂ ਘਟਨਾਵਾਂ ਵਾਪਰ ਸਕਦੀਆਂ ਹਨ। ਇਹ ਡੋਰ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਹੁਕਮ ਵਿਚ ਜ਼ਿਲ੍ਹਾ ਫਾਜਿਲਕਾ ਵਿੱਚ ਚੱਲ ਰਹੇ ਮੈਰਿਜ ਪੈਲਸਾਂ ਵਿੱਚ ਹਥਿਆਰ ਆਦਿ ਲੈ ਕੇ ਆਉਣ ਅਤੇ ਹਵਾਈ ਫਾਇਰ ਕਰਨ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹੇ ਵਿੱਚ ਪੈਂਦੇ ਅੰਤਰ-ਰਾਸ਼ਟਰੀ ਬਾਰਡਰ ਏਰੀਆ ਦੇ ਨਾਲ ਲੱਗਦੇ 4 ਕਿਲੋਮੀਟਰ ਦੇ ਏਰੀਏ ਵਿੱਚ ਪਾਕਿਸਤਾਨੀ ਸਿੰਮ ਕਾਰਡ ਰੱਖਣ ਅਤੇ ਵਰਤੋਂ ਕਰਨ ਤੇ ਵੀ ਪਾਬੰਦੀ ਲਗਾਈ ਹੈ। ਜ਼ਿਲ੍ਹਾ ਫਾਜ਼ਿਲਕਾ ਵਿੱਚ ਪੈਂਦੇ ਅੰਤਰ-ਰਾਸ਼ਟਰੀ ਬਾਰਡਰ ਏਰੀਆ ਨਾਲ ਲੱਗਦੇ 4 ਕਿਲੋਮੀਟਰ ਦੇ ਏਰੀਏ ਵਿੱਚ ਕਵਾਡ ਕਾਪਟਰ/ਡਰੋਨ ਕੈਮਰੇ ਆਦਿ ਉਡਾਉਣ ਤੇ ਪਾਬੰਦੀ ਲਗਾਈ ਗਈ ਹੈ।

ਹੁਕਮ ਵਿਚ ਜ਼ਿਲ੍ਹਾ ਫਾਜਿਲਕਾ ਦੀ ਹਦੂਦ ਅੰਦਰ ਪੈਂਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ

ਉੱਪਰ ਆਮ ਜਨਤਾ/ਵਿਅਕਤੀਆਂ/ਪ੍ਰਦਰਸ਼ਨਕਾਰੀਆਂ ਨੂੰ ਚੜਨ ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਆਉਂਦੇ ਅਧਿਕਾਰੀ/ ਕਰਮਚਾਰੀ/ਚੌਂਕੀਦਾਰ ਦੀ 24 ਘੰਟੇ ਲਈ ਡਿਊਟੀ ਲਗਾਉਣ, ਤਾਂ ਜੋ ਕਿਸੇ ਵੀ ਜਥੇਬੰਦੀ ਵੱਲੋਂ ਰੋਸ਼ ਪ੍ਰਦਰਸ਼ਨ ਦੀ ਕਾਰਵਾਈ ਨੂੰ ਰੋਕਿਆ ਜਾ ਸਕੇ।

ਹੁਕਮ ਰਾਹੀਂ ਜ਼ਿਲ੍ਹਾ ਫਾਜਿ਼ਲਕਾ ਦੇ ਬਾਰਡਰ ਨੇੜਲੇ ਪਿੰਡਾਂ ਵਿਚ ਸ਼ਾਮ 5 ਵਜੇ ਤੋਂ ਬਾਅਦ ਡੀ.ਜੇ (ਮਿਊਜਿਕ ਸਿਸਟਮ), ਪਟਾਖੇ ਚਲਾਉਣ ਅਤੇ ਲੇਜਰ ਲਾਇਟਾਂ ਦਾ ਇਸਤੇਮਾਲ ਕਰਨ ਤੇ ਰੋਕ ਲਗਾ ਦਿੱਤੀ ਗਈ ਹੈ। ਜਿਕਰਯੋਗ ਹੈ ਕਿ ਬਾਰਡਰ ਦੇ ਪਾਰ ਤੋਂ ਰਾਤ ਸਮੇਂ ਡ੍ਰੋਨ ਰਾਹੀਂ ਘੁਸਪੈਠ ਦੀ ਕੋਸਿਸ਼ ਹੁੰਦੀ ਹੈ ਅਤੇ ਡੀ.ਜੇ ਦੀ ਉਚੀ ਅਵਾਜ ਵਿਚ ਹਿੰਦ ਪਾਕਿ ਸੀਮਾ ਤੇ ਡਿਊਟੀ ਕਰ ਰਹੇ ਜਵਾਨਾਂ ਨੂੰ ਡ੍ਰੋਨ ਦੀ ਗੂੰਜ ਸੁਣਾਈ ਨਹੀਂ ਦਿੰਦੀ ਜਿਸ ਕਾਰਨ ਡਰੋਨ ਗਤੀਵਿਧੀ ਦਾ ਪਤਾ ਲਗਾਉਣਾ ਮੁਸਕਿਲ ਹੋ ਜਾਂਦਾ ਹੈ।

 

Media PBN Staff

Media PBN Staff

Leave a Reply

Your email address will not be published. Required fields are marked *