Holiday News: ਪੰਜਾਬ ਦੇ ਸਕੂਲਾਂ ‘ਚ ਹੋਰ ਵੱਧ ਸਕਦੀਆਂ ਨੇ ਛੁੱਟੀਆਂ
Holiday News : ਸਰਕਾਰ ਵਿਦਿਅਕ ਅਦਾਰਿਆਂ ਵਿੱਚ ਛੁੱਟੀਆਂ ਹੋਰ ਵਧਾ ਸਕਦੀ ਹੈ….
Holiday News : ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਹੋਰ ਵੱਧ ਸਕਦੀਆਂ ਹਨ, ਕਿਉਂਕਿ ਪੰਜਾਬ ਦੇ ਵਿੱਚ ਹੜ੍ਹਾਂ ਕਹਿਰ ਟੱਸ ਤੋਂ ਮੱਸ ਨਹੀਂ ਹੋਇਆ। ਅੱਧੇ ਤੋਂ ਵੱਧ ਪੰਜਾਬ ਦੇ ਜ਼ਿਲ੍ਹੇ ਇਸ ਵੇਲੇ ਹੜ੍ਹਾਂ ਦੀ ਲਪੇਟ ਵਿੱਚ ਹਨ।
ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਕਹਿਰ ਲਗਾਤਾਰ ਜਾਰੀ ਹੈ। ਪੰਜਾਬ ਸਰਕਾਰ ਨੇ ਸੂਬੇ ਵਿੱਚ 30 ਅਗਸਤ ਤੱਕ ਸਮੂਹ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀਆਂ (Holiday) ਹੜ੍ਹਾਂ ਦੇ ਕਾਰਨ ਐਲਾਨੀਆਂ ਹੋਈਆਂ ਸਨ।
ਹਾਲਾਂਕਿ 31 ਅਗਸਤ ਦਾ ਐਤਵਾਰ ਹੈ। ਹੜ੍ਹਾਂ ਕਾਰਨ ਮੁਸੀਬਤਾਂ ਘਟਣ ਦੀ ਬਜਾਏ ਵੱਧ ਗਈਆਂ ਹਨ। ਵਿਦਿਅਕ ਅਦਾਰੇ ਪਾਣੀ ਨਾਲ ਭਰ ਚੁੱਕੇ ਹਨ।
ਇਸੇ ਵਿਚਾਲੇ ਮੰਨਿਆ ਜਾ ਰਿਹਾ ਹੈ ਕਿ ਸਰਕਾਰ ਵਿਦਿਅਕ ਅਦਾਰਿਆਂ ਵਿੱਚ ਛੁੱਟੀਆਂ (Holiday) ਹੋਰ ਵਧਾ ਸਕਦੀ ਹੈ। ਗੁਰਦਾਸਪੁਰ, ਹੁਸਿਆਰਪੁਰ, ਫਿਰੋਜ਼ਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਫਾਜਿਲਕਾ ਤੋਂ ਤਾਜ਼ਾ ਮਿਲੀਆਂ ਰਿਪੋਰਟਾਂ ਮੁਤਾਬਿਕ ਪਾਣੀ ਘਟਣ ਦਾ ਨਾਮ ਨਹੀਂ ਲੈ ਰਿਹਾ। ਲੋਕ ਘਰੋਂ ਬੇਘਰ ਹੋ ਚੁੱਕੇ ਹਨ।
ਮਾਲ-ਡੰਗਰ ਸਭ ਰੁੜ ਗਿਆ ਹੈ। ਬੱਚਿਆਂ ਦੇ ਮਾਪਿਆਂ ਅਤੇ ਅਧਿਆਪਕਾਂ ਦਾ ਕਹਿਣਾ ਹੈ ਕਿ ਕਈ ਸਕੂਲਾਂ ਦੇ ਅੰਦਰ ਅੱਜ ਵੀ 5 ਤੋਂ 6 ਫੁੱਟ ਤੱਕ ਪਾਣੀ ਖੜ੍ਹਾ ਹੋਇਆ ਹੈ, ਜਿਸ ਨਾਲ ਬਹੁਤ ਮਿੱਟੀ ਜਮ ਗਈ ਹੈ।
ਸਫਾਈ ਦੇ ਬਿਨਾਂ ਬੱਚਿਆਂ ਨੂੰ ਸਕੂਲ ਭੇਜਣਾ ਬਿਮਾਰੀਆਂ ਦੇ ਫੈਲਣ ਦਾ ਕਾਰਨ ਬਣ ਸਕਦਾ ਹੈ। ਹਾਲਾਤਾਂ ਦੀ ਗੰਭੀਰਤਾ ਵੇਖਦਿਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਮਾਪਿਆਂ ਵੱਲੋਂ ਛੁੱਟੀਆਂ ਹੋਰ ਵਧਾਉਣ ਦੀ ਮੰਗ ਕੀਤੀ ਹੈ।
ਇੱਕ ਮੀਡੀਆ ਅਦਾਰੇ ਨਾਲ ਗੱਲ ਕਰਦੇ ਹੋਏ ਐਸ.ਡੀ.ਐਮ ਜਸਪਿੰਦਰ ਸਿੰਘ ਭੁੱਲਰ ਨੇ ਕਿਹਾ ਹੈ ਕਿ ਛੁੱਟੀਆਂ ਵਧਾਉਣ ਬਾਰੇ ਚਰਚਾ ਲਈ ਜਲਦੀ ਹੀ ਇੱਕ ਮੀਟਿੰਗ ਕੀਤੀ ਜਾਵੇਗੀ।

