ਚੰਡੀਗੜ੍ਹ ‘ਚ ਹੜ੍ਹਾਂ ਦਾ ਖ਼ਤਰਾ; ਸੁਖ਼ਨਾ ਲੇਕ ਦੇ ਫਲੱਡ ਗੇਟ ਖੋਲ੍ਹੇ
ਚੰਡੀਗੜ੍ਹ
ਪੰਜਾਬ ਵਿੱਚ ਹੜ੍ਹਾਂ ਕਾਰਨ 9 ਜਿਲ੍ਹੇ ਪ੍ਰਭਾਵਿਤ ਹੋ ਚੁੱਕੇ ਨੇ। ਲੱਖਾਂ ਏਕੜ ਕਿਸਾਨਾਂ ਦੀ ਫ਼ਸਲ ਤਬਾਹ ਹੋ ਗਈ ਹੈ ਅਤੇ ਹਜ਼ਾਰਾਂ ਲੋਕ ਬੇਘਰ ਹੋ ਚੁੱਕੇ ਹਨ। ਹੜ੍ਹਾਂ ਦਾ ਖ਼ਤਰਾ ਘਟਣ ਦੀ ਬਜਾਏ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ।
ਤਾਜ਼ਾ ਜਾਣਕਾਰੀ ਚੰਡੀਗੜ੍ਹ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਸੁਖ਼ਨਾ ਲੇਕ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ। ਭਾਰੀ ਮੀਂਹ ਕਾਰਨ ਸੁਖ਼ਨਾ ਝੀਲ ਦੇ ਪਾਣੀ ਦਾ ਪੱਧਰ 1162.40 ਫੁੱਟ ਦੇ ਕਰੀਬ ਪਹੁੰਚ ਗਿਆ ਸੀ।
ਜਿਵੇਂ ਹੀ ਝੀਲ ਦਾ ਪਾਣੀ 1163 ਨੂੰ ਪਾਰ ਕਰਦਾ ਹੈ ਤਾਂ ਉਸ ਤੋਂ ਬਾਅਦ ਫਲੱਡ ਗੇਟ ਖੋਲ੍ਹ ਦਿੱਤੇ ਜਾਂਦੇ ਹਨ। ਇਸ ਕਾਰਨ ਘੱਗਰ ਦਰਿਆ ‘ਚ ਪਾਣੀ ਦਾ ਪੱਧਰ ਵੱਧ ਗਿਆ ਹੈ ਅਤੇ ਇਹ ਖ਼ਤਰੇ ਦੇ ਨਿਸ਼ਾਨ ਨੇੜੇ ਪਹੁੰਚ ਗਿਆ ਹੈ।

