ਸਤਲੁਜ ਕਿਨਾਰੇ ਵਸਦੇ ਲੋਕਾਂ ਲਈ ਹਦਾਇਤਾਂ ਜਾਰੀ

All Latest NewsNews FlashPunjab NewsTOP STORIES

 

ਰੂਪਨਗਰ

ਜ਼ਿਲ੍ਹਾ ਰੂਪਨਗਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਅਤੇ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਚੇਤਾਵਨੀ ਨੂੰ ਧਿਆਨ ਵਿੱਚ ਰੱਖਦਿਆਂ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਐਸ ਐਸ ਪੀ ਗੁਲਨੀਤ ਸਿੰਘ ਖੁਰਾਣਾ ਨੇ ਅੱਜ ਸਤਲੁਜ ਦਰਿਆ ਨਾਲ ਲੱਗਦੇ ਕਈ ਪਿੰਡਾਂ ਦਾ ਦੌਰਾ ਕਰਕੇ ਹਾਲਾਤਾਂ ਦਾ ਜਾਇਜ਼ਾ ਲਿਆ।

ਇਸ ਮੌਕੇ ਉਨ੍ਹਾਂ ਵੱਲੋਂ ਸ੍ਰੀ ਅਨੰਦਪੁਰ ਸਾਹਿਬ, ਨੰਗਲ ਤੇ ਸ੍ਰੀ ਚਮਕੌਰ ਸਾਹਿਬ ਦੇ ਸਤਲੁਜ ਕਿਨਾਰੇ ਵਸਦੇ ਲੋਕਾਂ ਲਈ ਸੁਰੱਖਿਆ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਸਥਿਤੀ ‘ਤੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਨਿਗਰਾਨੀ ਕਰ ਰਿਹਾ ਹੈ ਅਤੇ ਸਾਰੇ ਪ੍ਰਬੰਧ ਮੁਕੰਮਲ ਹਨ।

ਅਡਵਾਇਜ਼ਰੀ

ਸਤਲੁਜ ਕੰਢੇ ਅਤੇ ਨੀਵੇਂ ਇਲਾਕਿਆਂ ਦੇ ਪਿੰਡਾਂ ਦੇ ਵਸਨੀਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ:
• ਜਿਹੜੇ ਘਰ ਨਦੀਆਂ, ਨਹਿਰਾਂ ਜਾਂ ਦਰਿਆ ਦੇ ਬਿਲਕੁਲ ਨੇੜੇ ਹਨ, ਉਹਨਾਂ ਨੂੰ ਤੁਰੰਤ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਅਪੀਲ ਕੀਤੀ ਜਾਂਦੀ ਹੈ।
• ਨੀਵੇਂ ਇਲਾਕਿਆਂ ਵਿੱਚ ਵਸੇ ਲੋਕ ਆਪਣੇ ਘਰ ਖਾਲੀ ਕਰਕੇ ਪ੍ਰਸ਼ਾਸਨ ਵੱਲੋਂ ਬਣਾਏ ਗਏ ਰੈਸਕਿਊ ਸੈਂਟਰਾਂ ਜਾਂ ਹੋਰ ਉੱਚੀਆਂ ਥਾਵਾਂ ਉੱਤੇ ਚਲੇ ਜਾਣ।
• ਇਹ ਸਾਰੇ ਉਪਾਅ ਸਿਰਫ਼ ਤੁਹਾਡੀ ਸੁਰੱਖਿਆ ਲਈ ਹਨ।

ਮਦਦ ਲਈ ਸੰਪਰਕ

ਰੂਪਨਗਰ ਵਿਖੇ ਇੱਕ ਕੰਟਰੋਲ ਰੂਮ 24×7 ਚੱਲ ਰਿਹਾ ਹੈ। ਜਿਹੜੇ ਵੀ ਨਾਗਰਿਕ ਫਸੇ ਹੋਣ ਜਾਂ ਮਦਦ ਦੀ ਲੋੜ ਹੋਵੇ, ਉਹ ਤੁਰੰਤ ਹੈਲਪਲਾਈਨ ਨੰਬਰ 01881-221157 ਯਾ 112 ‘ਤੇ ਸੰਪਰਕ ਕਰ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ, ਐਨ ਡੀ ਆਰ ਐਫ ਦੀਆਂ ਟੀਮਾਂ ਅਤੇ ਸਾਰੇ ਸਬੰਧਤ ਵਿਭਾਗ ਰਾਹਤ ਅਤੇ ਬਚਾਅ ਕਾਰਜ ਲਈ ਪੂਰੀ ਤਰ੍ਹਾਂ ਤਿਆਰ ਹਨ। ਪੰਚਾਇਤਾਂ ਨੂੰ ਵੀ ਸਥਿਤੀ ‘ਤੇ ਨਜ਼ਰ ਰੱਖਣ ਅਤੇ ਲੋਕਾਂ ਨੂੰ ਸੂਚਿਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਉਨ੍ਹਾਂ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਨਿਵਾਸੀ ਦੀ ਸੁਰੱਖਿਆ ਲਈ ਦਿਨ-ਰਾਤ ਕੰਮ ਕਰ ਰਿਹਾ ਹੈ ਅਤੇ ਲੋਕਾਂ ਨੂੰ ਇਸ ਸੰਕਟਮਈ ਸਮੇਂ ਵਿੱਚ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ।

 

 

Media PBN Staff

Media PBN Staff

Leave a Reply

Your email address will not be published. Required fields are marked *