Chandigarh: ਸਾਰੇ ਸਕੂਲਾਂ ‘ਚ ਛੁੱਟੀ ਦਾ ਐਲਾਨ, ਵਿਗੜੇ ਮੌਸਮ ਕਾਰਨ ਲਿਆ ਗਿਆ ਫ਼ੈਸਲਾ
ਹੜ੍ਹਾ ਕਾਰਨ ਪ੍ਰਸਾਸ਼ਨ ਨੇ ਲਿਆ ਅਹਿਮ ਫ਼ੈਸਲਾ
ਚੰਡੀਗੜ੍ਹ
ਚੰਡੀਗੜ੍ਹ ਵਿੱਚ ਹੋ ਰਹੀ ਭਾਰੀ ਬਾਰਿਸ਼ ਦੇ ਕਾਰਨ ਜਨ-ਜੀਵਨ ਪੂਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਗਿਆ ਹੈ। ਇਸੇ ਵਿਚਾਲੇ ਚੰਡੀਗੜ੍ਹ ਪ੍ਰਸਾਸ਼ਨ ਨੇ ਇਕ ਅਹਿਮ ਫ਼ੈਸਲਾ ਸਕੂਲਾਂ ਬਾਰੇ ਲਿਆ ਹੈ।
ਖਰਾਬ ਮੌਸਮ ਦੇ ਮੱਦੇਨਜ਼ਰ, ਯੂਟੀ ਪ੍ਰਸਾਸ਼ਨ ਵੱਲੋਂ ਚੰਡੀਗੜ੍ਹ ਦੇ ਸਾਰੇ ਸਕੂਲ ਅੱਜ ਯਾਨੀ 2 ਸਤੰਬਰ 2025 ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਹਾਲਾਂਕਿ, ਸਕੂਲਾਂ ਵਿੱਚ ਅਧਿਆਪਕਾਂ ਨੂੰ ਬੁਲਾਇਆ ਜਾ ਸਕੇਗਾ।
ਅਧਿਆਪਕਾਂ ਨੂੰ ਸਕੂਲ ਆਉਣ ਦੇ ਨਿਰਦੇਸ਼
ਹਾਲਾਂਕਿ, ਵਿਦਿਆਰਥੀਆਂ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਪਰ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਅਧਿਆਪਕਾਂ ਨੂੰ ਸਕੂਲ ਬੁਲਾਇਆ ਜਾ ਸਕਦਾ ਹੈ । ਇਹ ਫੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਸਕੂਲ ਦਾ ਪ੍ਰਸ਼ਾਸਨਿਕ ਅਤੇ ਹੋਰ ਜ਼ਰੂਰੀ ਕੰਮ ਪ੍ਰਭਾਵਿਤ ਨਾ ਹੋਵੇ।
ਖਰਾਬ ਮੌਸਮ ਕਾਰਨ ਲਿਆ ਗਿਆ ਫੈਸਲਾ
ਇਹ ਫੈਸਲਾ ਸ਼ਹਿਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਅਤੇ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਚੇਤਾਵਨੀ ਦੇ ਮੱਦੇਨਜ਼ਰ ਲਿਆ ਗਿਆ ਹੈ । ਪ੍ਰਸ਼ਾਸਨ ਲਗਾਤਾਰ ਸਥਿਤੀ ‘ਤੇ ਨਜ਼ਰ ਰੱਖ ਰਿਹਾ ਹੈ ਅਤੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਖਰਾਬ ਮੌਸਮ ਵਿੱਚ ਸਾਵਧਾਨੀ ਵਰਤਣ ਅਤੇ ਘਰਾਂ ਵਿੱਚ ਸੁਰੱਖਿਅਤ ਰਹਿਣ। ਅਗਲੇ ਕਿਸੇ ਵੀ ਫੈਸਲੇ ਦੀ ਸੂਚਨਾ ਵੱਖਰੇ ਤੌਰ ‘ਤੇ ਜਾਰੀ ਕੀਤੀ ਜਾਵੇਗੀ।

