Holiday Alert: ਪੰਜਾਬ ‘ਚ ਸਕੂਲਾਂ-ਕਾਲਜਾਂ ਤੋਂ ਬਾਅਦ ਇਨ੍ਹਾਂ ਸੰਸਥਾਵਾਂ ‘ਚ ਵੀ ਛੁੱਟੀਆਂ ਦਾ ਐਲਾਨ, ਪੜ੍ਹੋ ਨੋਟੀਫਿਕੇਸ਼ਨ
ਚੰਡੀਗੜ੍ਹ:
Holiday Alert: ਪੰਜਾਬ ਵਿੱਚ ਸਕੂਲਾਂ-ਕਾਲਜਾਂ ਤੋਂ ਬਾਅਦ ਸਰਕਾਰ ਦੇ ਵੱਲੋਂ ਪੰਜਾਬ ਹੁਨਰ ਵਿਕਾਸ ਮਿਸ਼ਨ (PSDM) ਨਾਲ ਜੁੜੇ ਸਾਰੇ 43 ਸੈਂਟਰਾਂ ‘ਚ ਵੀ ਛੁੱਟੀਆਂ ਐਲਾਨ ਦਿੱਤੀਆਂ ਗਈਆਂ ਹਨ।
ਦੱਸ ਦਈਏ ਕਿ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਸਰਕਾਰ ਨੇ ਤਿੰਨ ਸਤੰਬਰ ਤੱਕ ਬੰਦ ਕਰਨ ਦਾ ਫ਼ੈਸਲਾ ਲਿਆ ਹੋਇਆ ਹੈ। ਇਸੇ ਵਿਚਾਲੇ ਹੁਣ ਨਵਾਂ ਹੁਕਮ ਪੰਜਾਬ ਹੁਨਰ ਵਿਕਾਸ ਮਿਸ਼ਨ (PSDM) ਨਾਲ ਸਬੰਧਤ ਸਾਹਮਣੇ ਆਇਆ ਹੈ।
ਜਿਸ ਵਿੱਚ ਸਰਕਾਰ ਦੇ ਮੰਤਰੀ ਅਮਨ ਅਰੋੜਾ ਨੇ ਦੱਸਿਆ ਹੈ ਕਿ PSDM ਕੇਂਦਰਾਂ ‘ਚ 3 ਸਤੰਬਰ ਤਕ ਛੁੱਟੀਆਂ (Holiday) ਕਰ ਦਿੱਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਖ਼ਰਾਬ ਮੌਸਮ ਦੇ ਕਾਰਨ ਇਹ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਸਰਕਾਰ ਨੇ ਵੀ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸਕੂਲਾਂ-ਕਾਲਜਾਂ ਤੇ ਯੂਨੀਵਰਸਿਟੀਆਂ ਨੂੰ 3 ਸਤੰਬਰ ਤਕ ਬੰਦ (Holiday) ਰੱਖਣ ਦੇ ਹੁਕਮ ਜਾਰੀ ਕਰ ਦਿੱਤੇ ਹਨ।

