ਪੰਜਾਬ ਦੇ ਨਰੇਗਾ ਮੁਲਾਜ਼ਮਾਂ ਦੇ ਸੰਘਰਸ਼ ਅੱਗੇ ਝੁਕਿਆ ਪ੍ਰਸਾਸ਼ਨ, ਪੰਚਾਇਤ ਮੰਤਰੀ ਨਾਲ ਪੈਨਲ ਮੀਟਿੰਗ ਤੈਅ
2 ਮਹੀਨਿਆ ਦੀਆਂ ਪੰਜਾਬ ਭਰ ਵਿੱਚ ਨਰੇਗਾ ਮੁਲਾਜ਼ਮਾਂ ਦੀਆਂ ਜਾਰੀ ਕੀਤੀਆਂ ਤਨਖਾਹਾਂ
ਆਗੂਆਂ ਨੇ ਕਹਿ ਕਿ ਜੇ 19 ਜੁਲਾਈ ਦੀ ਪੈਨਲ ਮੀਟਿੰਗ ਵਿੱਚ ਮਗਨਰੇਗਾ ਮੁਲਾਜ਼ਮਾਂ ਦੀਆਂ ਮੰਗਾਂ ਦਾ ਨਾ ਕੀਤਾ ਹੱਲ ਕੀਤਾ ਸੰਘਰਸ਼ ਕੀਤਾ ਜਾਵੇਗਾ ਤਿੱਖਾ
ਪੰਜਾਬ ਨੈੱਟਵਰਕ, ਮੋਹਾਲੀ
ਆਪਣੀਆਂ ਮੰਗਾਂ ਦੀ ਪੂਰਤੀ ਅਤੇ ਸੇਵਾਵਾਂ ਰਗੂਲਰ ਕਰਵਾਉਣ ਲਈ ਸੰਘਰਸ਼ ਕਰ ਰਹੇ ਨਰੇਗਾ ਮੁਲਾਜ਼ਮਾਂ ਵੱਲੋਂ 16 ਜੁਲਾਈ ਨੂੰ ਵਿਕਾਸ ਭਵਨ ਮੋਹਾਲੀ ਦਾ ਘਿਰਾਓ ਰੱਖਿਆ ਗਿਆ ਸੀ।
ਘਿਰਾਓ ਕਰਨ ਦੇ ਫ਼ੈਸਲੇ ਤੋਂ ਬਾਅਦ ਪ੍ਰਸ਼ਾਸਨ ਹਰਕਤ ਵਿੱਚ ਆਇਆ ਹੈ। ਅੱਜ ਇੱਥੇ ਵਿਕਾਸ ਭਵਨ ਮੋਹਾਲੀ ਵੱਲੋਂ ਮੁਲਾਜ਼ਮਾਂ ਦੀਆਂ ਤਿੰਨ ਮਹੀਨੇ ਦੀਆਂ ਰੁਕੀਆਂ ਤਨਖ਼ਾਹਾਂ ਵਿੱਚੋਂ ਦੋ ਮਹੀਨੇ ਦੀ ਤਨਖ਼ਾਹ ਜਾਰੀ ਕਰ ਦਿੱਤੀ ਹੈ।
ਯੂਨੀਅਨ ਨੂੰ ਮੰਗਾਂ ਬਾਰੇ ਸੁਣਵਾਈ ਲਈ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ 19 ਜੁਲਾਈ ਦੀ ਮੀਟਿੰਗ ਤੈਅ ਕਰਕੇ ਪੱਤਰ ਜਾਰੀ ਕੀਤਾ ਗਿਆ ਹੈ।
ਇਸ ਤੋਂ ਬਾਅਦ ਪ੍ਰੈੱਸ ਨੋਟ ਜਾਰੀ ਕਰਦਿਆਂ ਸੂਬਾ ਕਮੇਟੀ ਸੂਬਾ ਪ੍ਰਧਾਨ ਵਰਿੰਦਰ ਸਿੰਘ ਤੇ ਜਨਰਲ ਸਕੱਤਰ ਅਮ੍ਰਿਤਪਾਲ ਸਿੰਘ ਪ੍ਰੈਸ ਸਕੱਤਰ ਅਮਰੀਕ ਸਿੰਘ ਸੀਨੀਅਰ ਮੀਤ ਪ੍ਰਧਾਨ ਰਣਧੀਰ ਸਿੰਘ ਵਿੱਤ ਸਕੱਤਰ ਸੰਜੀਵ ਕਾਕੜਾ ਵੱਲੋਂ ਕੱਲ੍ਹ 19 ਜੁਲਾਈ ਦਾ ਧਰਨਾ ਮੁਲਤਵੀ ਕਰਨ ਦਾ ਐਲਾਨ ਕੀਤਾ।
ਯੂਨੀਅਨ ਆਗੂਆਂ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਭਾਵੇਂ ਉਨ੍ਹਾਂ ਦਾ ਮਕਸਦ ਕਿਸੇ ਵੀ ਤਰ੍ਹਾਂ ਵਿਭਾਗ ਦੇ ਕੰਮਾਂ ਵਿੱਚ ਵਿਘਨ ਪਾਉਣਾ ਨਹੀਂ, ਪਰ ਬੜੇ ਲੰਬੇ ਅਰਸੇ ਤੋਂ ਬਕਾਇਆ ਪਈਆਂ ਮੰਗਾਂ ਦੀ ਪੂਰਤੀ ਲਈ ਉਹ ਹਰ ਤਰ੍ਹਾਂ ਦੀ ਲੜਾਈ ਲਈ ਤਿਆਰ ਹਨ।
ਜੇਕਰ ਅਜੇ ਵੀ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕੋਈ ਆਨਾਕਾਨੀ ਹੁੰਦੀ ਹੈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।