ਆਓ ਰੁੱਖ ਲਗਾਈਏ, ਧਰਤੀ ਮਾਂ ਨੂੰ ਬਚਾਈਏ’: ਸ਼ਹੀਦ ਰਛਪਾਲ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਸਿਊਂਟੀ ‘ਚ ਵਣ ਮਹਾਂਉਤਸਵ ਮਨਾਇਆ ਗਿਆ
ਸ਼ਹੀਦ ਰਛਪਾਲ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਸਿਊਂਟੀ ਬਲਾਕ ਪਠਾਨਕੋਟ -3 ਵਿੱਚ ਵਣ ਮਹਾਂਉਤਸਵ ਮਨਾਇਆ ਗਿਆ
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਗਵਿੰਦਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਨੇ ਬੂਟਾ ਲਗਾ ਕੀਤੀ ਵਣ ਮਹਾਂਉਤਸਵ ਦੀ ਸ਼ੁਰੂਆਤ
ਹਰ ਸਾਲ ਜੁਲਾਈ ਮਹੀਨੇ ਮਨਾਇਆ ਜਾਂਦਾ ਹੈ ਵਣ ਮਹਾਂਉਤਸਵ:- ਡੀਜੀ ਸਿੰਘ
ਪੰਜਾਬ ਨੈੱਟਵਰਕ, ਪਠਾਨਕੋਟ
ਸ਼ਹੀਦ ਰਛਪਾਲ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਸਿਊਂਟੀ ਬਲਾਕ ਪਠਾਨਕੋਟ -3 ਵਿੱਚ ਸੀਐਚਟੀ ਰਜੀਵ ਸੈਣੀ ਦੀ ਅਗਵਾਈ ਹੇਠ ਵਣ ਮਹਾਂਉਤਸਵ ਮਨਾਇਆ ਗਿਆ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਗਵਿੰਦਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡੀਜੀ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋ ਕੇ ਬੂਟਾ ਲਗਾ ਕੇ ਵਣ ਮਹਾਂਉਤਸਵ ਦੀ ਸ਼ੁਰੂਆਤ ਕੀਤੀ ਗਈ। ਸਕੂਲ ਵਿੱਚ ਬੱਚਿਆਂ ਲਈ ਇੱਕ ਵਿਸ਼ੇਸ਼ ਸਭਾ ਕਰਵਾਈ ਗਈ ਜਿਸ ਵਿੱਚ ਬੱਚਿਆਂ ਨੂੰ ਰੁੱਖਾਂ ਦੀ ਮਹੱਤਤਾ ਬਾਰੇ ਦੱਸਿਆ ਗਿਆ।
ਇਸ ਤੋਂ ਇਲਾਵਾ ਬੱਚਿਆਂ ਨੇ ਵਾਤਾਵਰਣ ਸੰਭਾਲ ਲਈ ਵੱਖ ਵੱਖ ਗਤੀਵਿਧੀਆਂ ਵਿੱਚ ਭਾਗ ਲਿਆ। ਵਿਦਿਆਰਥੀਆਂ ਨੇ ਆਪਣੇ ਜੀਵਨ ਵਿੱਚ ਰੁੱਖਾਂ ਦੀ ਮਹੱਤਤਾ ਬਾਰੇ ਦੱਸਿਆ ਅਤੇ ਰੁੱਖਾਂ ਦੀ ਸੰਭਾਲ ਦਾ ਸੰਦੇਸ਼ ਦਿੱਤਾ।
ਇਸ ਦੇ ਨਾਲ ਹੀ ਸਕੂਲ ਵਿੱਚ ਰੁੱਖ ਲਗਾਉਣ ਦੇ ਪ੍ਰੋਗਰਾਮ ਤਹਿਤ ਬੱਚਿਆਂ ਅਤੇ ਮੁੱਖ ਮਹਿਮਾਨ ਵੱਲੋਂ ਬੂਟੇ ਲਗਾਏ ਗਏ ਅਤੇ ਉਨ੍ਹਾਂ ਦੀ ਸੰਭਾਲ ਦਾ ਪ੍ਰਣ ਵੀ ਲਿਆ ਗਿਆ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਗਵਿੰਦਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡੀਜੀ ਸਿੰਘ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਭਾਰਤ ਵਿੱਚ ਹਰ ਸਾਲ ਜੁਲਾਈ ਦੇ ਪਹਿਲੇ ਹਫ਼ਤੇ ਵਣ ਮਹਾਂਉਤਸਵ ਮਨਾਇਆ ਜਾਂਦਾ ਹੈ।
ਵਣ ਮਹਾਂਉਤਸਵ (ਫੌਰਸਟ ਫੈਸਟੀਵਲ) ਭਾਰਤ ਵਿੱਚ ਮਨਾਇਆ ਜਾਣ ਵਾਲਾ ਸਲਾਨਾ ਤਿਉਹਾਰ ਹੈ, ਜਿਸ ਵਿਚ ਇੱਕ ਹਫ਼ਤੇ ਤੱਕ ਰੁੱਖ ਲਗਾਏ ਜਾਂਦੇ ਹਨ ਅਤੇ ਇਹ ਜੁਲਾਈ ਦੇ ਪਹਿਲੇ ਹਫ਼ਤੇ ਮਨਾਇਆ ਜਾਂਦਾ ਹੈ।
ਇਸ ਦੀ ਸ਼ੁਰੂਆਤ ਸਾਲ 1950 ਵਿੱਚ ਕੀਤੀ ਗਈ ਸੀ ਜਿਸਦਾ ਉਦੇਸ਼ ਵਾਤਾਵਰਣ ਦੀ ਸੁਰੱਖਿਆ ਅਤੇ ਕੁਦਰਤੀ ਵਾਤਾਵਰਣ ਪ੍ਰਤੀ ਸੰਵੇਦਨਸ਼ੀਲਤਾ ਦਾ ਪ੍ਰਗਟਾਵਾ ਹੈ।
ਉਨ੍ਹਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਮੂਹ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪਣੇ ਸਕੂਲਾਂ ਵਿੱਚ ਜਿਥੇ ਵੀ ਜਗ੍ਹਾ ਹੈ ਉਥੇ ਵੱਧ ਤੋਂ ਵੱਧ ਬੂਟੇ ਲਗਾਉਣ।
ਸੀਐਚਟੀ ਰਜੀਵ ਸੈਣੀ ਅਤੇ ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਨੀ ਨੇ ਵੀ ਰੁੱਖਾਂ ਦੀ ਮਹੱਤਤਾ ਬਾਰੇ ਦੱਸਿਆ ਅਤੇ ਜੰਗਲ ਦੀ ਸੰਭਾਲ ਦਾ ਸੰਦੇਸ਼ ਦਿੱਤਾ।