ਚੰਡੀਗੜ੍ਹ: ਸਕੂਲਾਂ ‘ਚ 3 ਸਤੰਬਰ ਦੀ ਛੁੱਟੀ ਦਾ ਐਲਾਨ
ਚੰਡੀਗੜ੍ਹ-
ਪੰਜਾਬ ਸਮੇਤ ਉੱਤਰ ਭਾਰਤ ਵਿੱਚ ਇਸ ਵੇਲੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਇਸੇ ਦੇ ਮੱਦੇਨਜ਼ਰ ਪੰਜਾਬ ਵਿੱਚ 3 ਸਤੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੋਇਆ ਹੈ।
ਪਰ ਚੰਡੀਗੜ੍ਹ ਵਿੱਚ ਬੀਤੇ ਕੱਲ੍ਹ ਐਲਾਨ ਕੀਤਾ ਗਿਆ ਸੀ ਕਿ 2 ਸਤੰਬਰ ਯਾਨੀਕਿ ਅੱਜ ਸਾਰੇ ਸਕੂਲਾਂ ਵਿੱਚ ਛੁੱਟੀ ਰਹੇਗੀ।
ਹੁਣ ਇਸੇ ਦੇ ਵਿਚਾਲੇ ਨਵੀਂ ਅਪਡੇਟ ਸਾਹਮਣੇ ਆਈ ਹੈ। ਚੰਡੀਗੜ੍ਹ ਪ੍ਰਸਾਸ਼ਨ ਨੇ ਪ੍ਰੈੱਸ ਰਿਲੀਜ਼ ਜਾਰੀ ਕਰਦਿਆਂ ਹੋਇਆ ਦੱਸਿਆ ਹੈ ਕਿ ਮੌਜੂਦਾ ਖਰਾਬ ਮੌਸਮ ਦੇ ਮੱਦੇਨਜ਼ਰ, ਯੂਟੀ ਚੰਡੀਗੜ੍ਹ ਦੇ ਸਾਰੇ ਸਕੂਲ ਕੱਲ੍ਹ ਯਾਨੀ 3 ਸਤੰਬਰ 2025 ਨੂੰ ਬੰਦ ਰਹਿਣਗੇ।
ਦੱਸ ਦਈਏ ਕਿ ਲਗਾਤਾਰ ਹੋ ਰਹੀ ਬਾਰਸ਼ ਦੇ ਕਾਰਨ ਜਿੱਥੇ ਅਰਬਾਂ ਰੁਪਏ ਦੀ ਫ਼ਸਲ ਦਾ ਨੁਕਸਾਨ ਹੋ ਗਿਆ ਹੈ। ਉਥੇ ਹੀ ਦੂਜੇ ਪਾਸੇ ਸੈਂਕੜੇ ਪਰਿਵਾਰ ਘਰੋਂ ਬੇਘਰ ਹੋ ਚੁੱਕੇ ਹਨ।

