Rain Alert: ਪੰਜਾਬ ਲਈ ਅਗਲੇ 48 ਘੰਟਿਆਂ ਬੇਹੱਦ ਖ਼ਤਰਨਾਕ! ਭਾਰੀ ਮੀਂਹ ਪੈਣ ਬਾਰੇ ਅਲਰਟ ਜਾਰੀ
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਅਗਲੇ 24-36 ਘੰਟਿਆਂ ਵਿੱਚ ਭਾਰੀ ਬਾਰਿਸ਼ ਦੀ ਚੇਤਾਵਨੀ
ਚੰਡੀਗੜ੍ਹ
ਮੌਸਮ ਵਿਭਾਗ ਨੇ ਵਿਸ਼ੇਸ਼ ਮੌਸਮ ਬੁਲੇਟਿਨ ਜਾਰੀ ਕਰਕੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਭਾਰੀ ਬਾਰਿਸ਼ ਦੀ ਚੇਤਾਵਨੀ ਦਿੱਤੀ ਹੈ। ਅਗਲੇ 24-36 ਘੰਟੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਜ਼ਿਆਦਾਤਰ ਸਥਾਨਾਂ ‘ਤੇ ਬਾਰਿਸ਼ ਅਤੇ ਕੁਝ ਸਥਾਨਾਂ ‘ਤੇ ਭਾਰੀ ਭਾਰੀ ਬਾਰਿਸ਼ ਦੀ ਸੰਭਾਵਨਾ ਹੈ।
ਦੱਸਣਾ ਬਣਦਾ ਹੈ ਕਿ ਪਿਛਲੇ 24 ਘੰਟਿਆਂ ਦੌਰਾਨ ਮਾਨਸੂਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸਰਗਰਮ ਰਿਹਾ। ਪੰਜਾਬ ਅਤੇ ਚੰਡੀਗੜ੍ਹ ਅਤੇ ਹਰਿਆਣਾ ਦੇ ਜ਼ਿਆਦਾਤਰ ਸਥਾਨਾਂ ‘ਤੇ ਹਲਕੀ ਤੋਂ ਭਾਰੀ ਬਾਰਿਸ਼ ਦਰਜ ਕੀਤੀ ਗਈ।
ਪਿਛਲੇ 24 ਘੰਟਿਆਂ ਦੌਰਾਨ (2 ਸਤੰਬਰ ਸਵੇਰੇ 8:30 ਵਜੇ ਤੱਕ) ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਸਰਗਰਮ ਰਿਹਾ। ਪੰਜਾਬ ਅਤੇ ਚੰਡੀਗੜ੍ਹ ਦੇ ਜ਼ਿਆਦਾਤਰ ਸਥਾਨਾਂ ‘ਤੇ ਅਤੇ ਹਰਿਆਣਾ ਦੇ ਕੁਝ ਸਥਾਨਾਂ ‘ਤੇ ਹਲਕੀ ਤੋਂ ਭਾਰੀ ਬਾਰਿਸ਼ ਹੋਈ ਹੈ।

