ਵੱਡੀ ਖ਼ਬਰ: ਪੰਜਾਬ ਕੈਬਨਿਟ ਦੀ ਅੱਜ ਹੋਵੇਗੀ ਅਹਿਮ ਮੀਟਿੰਗ!
Punjab News: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ 5 ਸਤੰਬਰ ਨੂੰ ਹੋਣ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਇਹ ਮੀਟਿੰਗ ਸੀਐੱਮ ਭਗਵੰਤ ਮਾਨ ਦੀ ਰਿਹਾਇਸ਼ ਚੰਡੀਗੜ੍ਹ ਵਿਖੇ ਸਵੇਰੇ 11 ਵਜੇ ਹੋਵੇਗੀ।
ਮੰਨਿਆ ਜਾ ਰਿਹਾ ਹੈ ਕਿ ਸਰਕਾਰ ਇਸ ਮੀਟਿੰਗ ਵਿੱਚ ਵੱਡੇ ਐਲਾਨ ਕਰ ਸਕਦੀ ਹੈ।
ਸਰਕਾਰੀ ਸੂਤਰਾਂ ਦੀ ਮੰਨੀਏ ਤਾਂ, ਸਰਕਾਰ ਇਸ ਮੀਟਿੰਗ ਵਿੱਚ ਹੜ੍ਹ ਪੀੜ੍ਹਤਾਂ ਵਾਸਤੇ ਮੁਆਵਜ਼ੇ ਦੇ ਲਈ ਵੱਡਾ ਐਲਾਨ ਕਰ ਸਕਦੀ ਹੈ।
ਇਸ ਦੇ ਨਾਲ ਹੀ ਵਿਸ਼ੇਸ਼ ਸੈਸ਼ਨ ਬੁਲਾਉਣ ਬਾਰੇ ਵੀ ਗੱਲਬਾਤ ਇਸ ਮੀਟਿੰਗ ਵਿੱਚ ਹੋ ਸਕਦੀ ਹੈ।

