AAP ਵਿਧਾਇਕ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ, ਮਾਨ ਸਰਕਾਰ ਨੂੰ ਵੱਡਾ ਝਟਕਾ! ਪੜ੍ਹੋ ਪੂਰੀ ਖਬਰ
ਚੰਡੀਗੜ੍ਹ
ਪੰਜਾਬ ਦੀ ਮਾਨ ਸਰਕਾਰ ਨੂੰ ਉਸ ਵੇਲੇ ਝਟਕਾ ਲੱਗਿਆ ਜਦੋਂ, ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ AAP ਵਿਧਾਇਕ ਰਮਨ ਅਰੋੜਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ।
ਦੱਸ ਦਈਏ ਕਿ ਵਿਧਾਇਕ ਰਮਨ ਅਰੋੜਾ ਨੇ ਆਪਣੇ ਖਿਲਾਫ਼ ਦਰਜ ਐਫਆਈਆਰ ਅਤੇ ਉਸ ਤੋਂ ਬਾਅਦ ਹੋਈ ਗ੍ਰਿਫ਼ਤਾਰੀ ਕਾਰਨ ਜ਼ਮਾਨਤ ਮੰਗੀ ਸੀ।
ਤੁਹਾਨੂੰ ਦੱਸ ਦੇਈਏ ਕਿ ਵਿਜੀਲੈਂਸ ਨੇ 14 ਮਈ ਨੂੰ ਰਮਨ ਅਰੋੜਾ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਸੀ ਅਤੇ ਬਾਅਦ ਵਿੱਚ ਉਸਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਰਮਨ ਅਰੋੜਾ ‘ਤੇ ਜਲੰਧਰ ਨਗਰ ਨਿਗਮ ਰਾਹੀਂ ਲੋਕਾਂ ਨੂੰ ਨੋਟਿਸ ਭੇਜਣ ਦਾ ਦੋਸ਼ ਹੈ। ਫਿਰ ਉਸਨੇ ਪੈਸੇ ਲੈ ਕੇ ਨੋਟਿਸ ਰੱਦ ਕਰਵਾਏ ਸਨ।
ਇਸ ਮਾਮਲੇ ਵਿੱਚ ਵਿਜੀਲੈਂਸ ਨੇ 14 ਮਈ ਨੂੰ ਰਮਨ ਅਰੋੜਾ ਅਤੇ ਹੋਰਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਜਲੰਧਰ ਦੀ ਹੇਠਲੀ ਅਦਾਲਤ ਨੇ 11 ਜੁਲਾਈ ਨੂੰ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ, ਜਿਸ ਤੋਂ ਬਾਅਦ ਰਮਨ ਅਰੋੜਾ ਨੇ ਹਾਈ ਕੋਰਟ ਤੋਂ ਜ਼ਮਾਨਤ ਮੰਗੀ ਸੀ। ਕੱਲ੍ਹ ਹਾਈ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ।

