ਵੱਡੀ ਖ਼ਬਰ: AAP ਵਿਧਾਇਕ ਪਠਾਨਮਾਜਰਾ ਵਿਰੁੱਧ ਇੱਕ ਹੋਰ FIR ਦਰਜ
Punjab News: ਸਨੌਰ ਤੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੇ ਵਿਰੁੱਧ ਹਰਿਆਣਾ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ।
ਪੁਲਿਸ ਸੂਤਰਾਂ ਅਨੁਸਾਰ, ਸੀਆਈਏ ਨੇ ਕਰਨਾਲ ਦੇ ਸਦਰ ਥਾਣੇ ਵਿੱਚ ਪਠਾਨਮਾਜਰਾ ਅਤੇ ਉਸਦੇ ਸਾਥੀ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ।
ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਵਿਧਾਇਕ ਨੂੰ ਸਵੇਰੇ ਕਰੀਬ 5 ਵਜੇ ਡਾਬਰੀ ਪਿੰਡ ਵਿੱਚ ਲਾਡੀ ਦੇ ਘਰ ਛਾਪਾ ਮਾਰਨ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ।
ਪਰ ਜਦੋਂ ਪੁਲਿਸ ਉਨ੍ਹਾਂ ਨੂੰ ਪਟਿਆਲਾ ਲੈ ਕੇ ਜਾ ਰਹੀ ਸੀ, ਤਾਂ ਉਹ ਪਿੰਡ ਵਾਸੀਆਂ ਦੀ ਮਦਦ ਨਾਲ ਫ਼ਰਾਰ ਹੋ ਗਏ। ਇਸ ਦੌਰਾਨ ਗੋਲੀਬਾਰੀ ਅਤੇ ਪੁਲਿਸ ‘ਤੇ ਪਥਰਾਅ ਦੀਆਂ ਵੀ ਖ਼ਬਰਾਂ ਹਨ, ਪਰ ਪੁਲਿਸ ਨੇ ਜਵਾਬੀ ਕਾਰਵਾਈ ਨਹੀਂ ਕੀਤੀ।
ਵਿਧਾਇਕ ਨੂੰ ਗ੍ਰਿਫ਼ਤਾਰ ਕਰਨ ਦੀ ਜ਼ਿੰਮੇਵਾਰੀ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਾਲੀ AGTF ਟੀਮ ਨੂੰ ਸੌਂਪੀ ਗਈ ਹੈ।
ਦੁਜੇ ਪਾਸੇ, ਵਿਧਾਇਕ ਪਠਾਨਮਾਜਰਾ ਨੇ ਫ਼ਰਾਰ ਹੋਣ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਕਈ ਵੀਡੀਓਜ਼ ਜਾਰੀ ਕੀਤੀਆਂ ਹਨ, ਜਿਨ੍ਹਾਂ ਵਿੱਚ ਉਹ ਆਪਣੇ ਐਨਕਾਊਂਟਰ ਹੋਣ ਦਾ ਸ਼ੱਕ ਜਤਾ ਰਹੇ ਹਨ।
ਉਨ੍ਹਾਂ ਦਾ ਦਾਅਵਾ ਹੈ ਕਿ ਪੁਲਿਸ ਉਨ੍ਹਾਂ ਨੂੰ ਗੈਂਗਸਟਰ ਦਿਖਾ ਕੇ ਐਨਕਾਊਂਟਰ ਕਰਨਾ ਚਾਹੁੰਦੀ ਸੀ। ਪਠਾਨਮਾਜਰਾ ਨੇ ਕਿਹਾ ਕਿ ਪੁਲਿਸ ਨਾਲ ਉਨ੍ਹਾਂ ਦਾ ਕੋਈ ਝਗੜਾ ਨਹੀਂ ਹੋਇਆ ਅਤੇ ਉਹ ਗੱਲਬਾਤ ਕਰਕੇ ਉੱਥੋਂ ਚਲੇ ਗਏ ਸਨ।

