ਆਓ ਪੰਜਾਬੀਓ ਹੜਾਂ ਵਿੱਚ ਪੰਜਾਬੀਆਂ ਦੀ ਬਾਂਹ ਫੜੀਏ- ਈਟੀਯੂ ਪੰਜਾਬ (ਰਜਿ)
Punjab News: ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਦੇ ਸੂਬਾ ਪ੍ਰੈ ਸਕੱਤਰ ਤੇ ਸੋਸ਼ਲ ਮੀਡੀਆ ਇੰਚਾਰਜ ਦਲਜੀਤ ਸਿੰਘ ਲਾਹੌਰੀਆ ਨੇ ਦੱਸਿਆ ਕਿ ਸਾਰੇ ਪੰਜਾਬ ਵਿੱਚ ਹੜਾਂ ਦੀ ਮਾਰ ਹੇਠ ਆਏ ਪੰਜਾਬੀਆਂ ਦੀ ਮਦਦ ਲਈ ਵੱਖ-ਵੱਖ ਆਗੂ, ਐਸੇਸੋੲਏਸ਼ਨਾਂ, ਸੁਸਾਇਟੀਆਂ ਅਤੇ ਹੋਰ ਲੋਕ ਅੱਗੇ ਆ ਰਹੇ ਹਨ, ਉੱਥੇ ਅਧਿਆਪਕਾਂ ਵੱਲੋਂ ਵੀ ਆਪਣੀ ਹੜਾਂ ਦੀ ਡਿਊਟੀ ਤੇ ਹਾਜ਼ਰ ਹੋ ਕੇ ਲੋਕਾਂ ਦੀ ਵੱਖ-ਵੱਖ ਤਰ੍ਹਾਂ ਨਾਲ ਮਦਦ ਕੀਤੀ ਜਾ ਰਹੀ ਹੈ। ਉਥੇ ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ (ਰਜਿ) ਦੀ ਇਹ ਮਨਸ਼ਾ ਹੈ ਕਿ ਅਧਿਆਪਕ ਆਗੂ ਵੀ ਇਕੱਤਰ ਹੋ ਕੇ ਹੜਾਂ ਵਿੱਚ ਪੀੜਤ ਲੋਕਾਂ ਦੀ ਅਤੇ ਪੀੜਤ ਪਰਿਵਾਰਾਂ ਦੀ ਹਰ ਤਰ੍ਹਾਂ ਨਾਲ ਮਦਦ ਕਰਨ।
ਲਾਹੌਰੀਆ ਨੇ ਦੱਸਿਆ ਕਿ ਐਲੀਮੈਂਟਰੀ ਟੀਚਰਜ ਯੂਨੀਅਨ ਦੇ ਸੂਬਾਈ ਆਗੂਆਂ ਨੇ ਸਮੂਹ ਅਧਿਆਪਕ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਹੜ ਪੀੜਤ ਲੋਕਾਂ ਦੀ ਅੱਗੇ ਆ ਕੇ ਮਦਦ ਕਰਨ ਅਤੇ ਉਹਨਾਂ ਦੀ ਹਰ ਤਰ੍ਹਾਂ ਆਰਥਿਕ ਮਦਦ ਵੀ ਕੀਤੀ ਜਾਵੇ ਅਤੇ ਉਹਨਾਂ ਦੀ ਆਰਥਿਕ ਮਦਦ ਵਿੱਚ ਹਰ ਤਰ੍ਹਾਂ ਦਾ ਯੋਗਦਾਨ ਪਾਇਆ ਜਾਵੇ।
ਲਾਹੌਰੀਆ ਨੇ ਦੱਸਿਆ ਕਿ ਇਸ ਮੰਤਵ ਲਈ ਦਿੱਤੇ ਹੋਏ ਸਕੈਨ ਨੰਬਰ ਅਤੇ ਗੂਗਲ ਪੇ ਨੰਬਰ 9888068435 ਤੇ ਵੱਧ ਤੋਂ ਵੱਧ ਯੋਗਦਾਨ ਪਾਇਆ ਜਾਵੇ ਅਤੇ ਆਪਣੇ ਸਾਕ-ਸੰਬੰਧੀਆਂ ਨੂੰ ਵੀ ਇਸ ਨੰਬਰ ਤੇ ਗੂਗਲ ਪੇਂਅ ਕਰਨ ਜਾਂ ਸਕੈਨ ਕਰਨ ਵਾਸਤੇ ਅਤੇ ਹਾੜ ਪੀੜਤਾਂ ਦੀ ਆਰਥਿਕ ਮਦਦ ਕਰਨ ਵਾਸਤੇ ਕਿਹਾ ਜਾਵੇ ਤਾਂ ਜੋ ਹੜ ਪੀੜਤਾਂ ਦਾ ਦੀ ਆਰਥਿਕ ਤੌਰ ਤੇ ਮਤਲਬ ਤੋਂ ਹੋ ਸਕੇ।
ਬੇਨਤੀ ਕਰਨ ਵਾਲੇ ਆਗੂਆਂ ਵਿੱਚ ਹਰਜਿੰਦਰ ਪਾਲ ਸਿੰਘ ਪੰਨੂੰ , ਦਲਜੀਤ ਸਿੰਘ ਲਹੌਰੀਆ, ਨਰੇਸ਼ ਪਨਿਆੜ, ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਮੋਹਾਲੀ , ਬੀ.ਕੇ.ਮਹਿਮੀ , ਨੀਰਜ ਅਗਰਵਾਲ , ਗੁਰਿੰਦਰ ਸਿੰਘ ਘੁਕੇਵਾਲੀ, ਨਿਰਭੈ ਸਿਂਘ , ਸੋਹਣ ਸਿੰਘ , ਖੁਸ਼ਪ੍ਰੀਤ ਸਿੰਘ ਕੰਗ , ਅੰਮ੍ਰਿਤਪਾਲ ਸਿੰਘ ਸੇਖੋਂ , ਰਵੀ ਵਾਹੀ , ਜਤਿੰਦਰਪਾਲ ਸਿੰਘ ਰੰਧਾਵਾ , ਹਰਜਿੰਦਰ ਸਿੰਘ ਚੋਹਾਨ , ਦੀਦਾਰ ਸਿੰਘ , ਲਖਵਿੰਦਰ ਸਿੰਘ ਸੇਖੋਂ , ਸਤਬੀਰ ਸਿੰਘ ਬੋਪਾਰਾਏ , ਗੁਰਵਿੰਦਰ ਸਿੰਘ ਬੱਬੂ , ਤਰਸੇਮ ਲਾਲ ਜਲੰਧਰ , ਰਿਸ਼ੀ ਕੁਮਾਰ ਜਲੰਧਰ , ਸੰਜੀਤ ਸਿੰਘ ਨਿੱਜਰ , ਮਨਿੰਦਰ ਸਿੰਘ ਪੰਜਗਰਾਈਆਂ, ਜਤਿੰਦਰਪਾਲ ਸਿੰਘ ਰੰਧਾਵਾ , ਨਵਦੀਪ ਸਿੰਘ ਅੰਮ੍ਰਿਤਸਰ , ਪਰਮਬੀਰ ਸਿੰਘ ਰੋਖੇ ਤੇ ਹੋਰ ਆਗੂ ਹਾਜ਼ਰ ਸਨ।

