ਡੀ.ਟੀ.ਐੱਫ. ਫ਼ਿਰੋਜ਼ਪੁਰ ਵੱਲੋਂ ਅਧਿਆਪਕਾਂ ਦੇ ਸਹਿਯੋਗ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਦਿਨ-ਰਾਤ ਸੇਵਾਵਾਂ ਜਾਰੀ
ਇਨਸਾਨੀਅਤ ਦੀ ਸੇਵਾ ਸਭ ਤੋਂ ਉੱਤਮ ਸੇਵਾ – ਪਵਨ ਕੁਮਾਰ /ਮਲਕੀਤ ਹਰਾਜ
ਫ਼ਿਰੋਜ਼ਪੁਰ
ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਇਕਾਈ ਫ਼ਿਰੋਜ਼ਪੁਰ ਵੱਲੋਂ ਅਧਿਆਪਕਾਂ ਦੇ ਸਹਿਯੋਗ ਨਾਲ ਫ਼ਿਰੋਜ਼ਪੁਰ ਦੇ ਨਜ਼ਦੀਕ ਪਿੰਡ ਹਬੀਬ ਕੇ ਬੰਨ੍ਹ ਤੇ ਸੇਵਾ ਕਰਦੇ ਵੀਰਾਂ-ਭੈਣਾਂ ਲਈ, ਕਾਮਲਵਾਲਾ ਮੁੱਠਿਆਂਵਾਲਾ, ਨਿਹਾਲਾ ਲਵੇਰਾ, ਧੀਰਾ ਘਾਰਾ, ਹੁਸੈਨੀਵਾਲਾ, ਗੱਟੀ ਰਾਜੋ ਕੇ ਅਤੇ ਹੋਰ ਸਰਹੱਦੀ ਪਿੰਡਾਂ ਵਿੱਚ ਦਿਨ ਰਾਤ ਸੇਵਾਵਾਂ ਚੱਲ ਰਹੀਆਂ ਹਨ ।
ਇਸ ਦੌਰਾਨ ਜਥੇਬੰਦੀ ਡੀਟੀਐੱਫ ,ਜਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਰਾਜ, ਸਰਬਜੀਤ ਸਿੰਘ ਭਾਵੜਾ, ਰਵੀ ਇੰਦਰ ਸਿੰਘ, ਵਰਿੰਦਰਪਾਲ ਸਿੰਘ ਖਾਲਸਾ, ਰਾਘਵ ਕਪੂਰ,ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਜੂਦਾ ਸਮੇਂ ਦੌਰਾਨ ਪ੍ਰਸ਼ਾਸ਼ਨ, ਵੱਖ-ਵੱਖ ਸੰਸਥਾਵਾਂ ਅਤੇ ਲੋਕਾਂ ਦੁਆਰਾ ਹੜ ਪ੍ਰਭਾਵਿਤ ਲੋਕਾਂ ਨੂੰ ਲੋੜੀਂਦੀ ਰਾਹਤ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਪਰ ਅਜੇ ਵੀ ਜਿਹਨਾਂ ਪਿੰਡਾਂ ਵਿੱਚ ਹੜਾਂ ਦਾ ਪਾਣੀ ਡੂੰਘਾ ਹੈ ਜੋ ਇਲਾਕਾ ਦਰਿਆ ਤੋਂ ਪਾਰ ਹੈ ਜਾਂ ਹੜ ਪ੍ਰਭਾਵਿਤ ਢਾਣੀਆਂ ਹਨ ਉੱਥੇ ਸਹਾਇਤਾ ਦੀ ਘੱਟ ਪਹੁੰਚ ਹੋ ਰਹੀ ਹੈ।
ਉਹਨਾਂ ਦੱਸਿਆ ਕਿ ਇਸ ਵੱਡੀ ਸਮੱਸਿਆ ਮੌਕੇ ਡੈਮੋਕ੍ਰੈਟਿਕ ਟੀਚਰਜ਼ ਫਰੰਟ, ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੰਮ ਕਰ ਰਹੀ ਹੈ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮਦਦ ਲਈ ਕੰਮ ਕਰ ਰਹੀ ਹੈ, ਇਸੇ ਤਰ੍ਹਾਂ ਫ਼ਿਰੋਜ਼ਪੁਰ ਦੇ ਹਬੀਬ ਕੇ ਬੰਨ੍ਹ ਤੇ ਸੂਬਾ ਪ੍ਰੈੱਸ ਸਕੱਤਰ ਪਵਨ ਕੁਮਾਰ ਸ਼੍ਰੀ ਮੁਕਤਸਰ ਸਾਹਿਬ ਤੋਂ ਸਾਥੀਆਂ ਸਮੇਤ ਸੇਵਾ ਲੈ ਕੇ ਪੁੱਜੇ। ਉਹਨਾਂ ਦੱਸਿਆ ਕਿ ਡੀ ਟੀ ਐੱਫ ਅੱਜ ਹੜ ਪ੍ਰਭਾਵਿਤ ਲੋਕਾਂ ਦੀਆਂ ਲੋੜਾਂ ਅਨੁਸਾਰ ਅਧਿਆਪਕ ਵਰਗ ਦੇ ਸਹਿਯੋਗ ਨਾਲ ਉਹਨਾਂ ਦੀ ਹਰ ਸੰਭਵ ਸਹਾਇਤਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਕਰੇਗੀ ।
ਇਸ ਤੋਂ ਇਲਾਵਾ ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦੋਂ ਹੜ ਪ੍ਰਭਾਵਿਤ ਖੇਤਰਾਂ ਵਿੱਚ ਪਾਣੀ ਦਾ ਪ੍ਰਕੋਪ ਘੱਟ ਜਾਵੇਗਾ ਉਸ ਸਮੇਂ ਵੀ ਸਾਨੂੰ ਵੱਖ-ਵੱਖ ਸਮੱਸਿਆਵਾਂ ਨਾਲ ਨਜਿੱਠਣ ਲਈ ਸਮੂਹ ਸਮਾਜ ਸੇਵੀ ਸੰਸਥਾਵਾਂ, ਐਨਜੀਓ ਅਤੇ ਅਧਿਆਪਕ ਜਥੇਬੰਦੀਆਂ ਨੂੰ ਇਹਨਾਂ ਲੋਕਾਂ ਦੀ ਬਾਂਹ ਫੜਣੀ ਚਾਹੀਦੀ ਹੈ।ਉਹਨਾਂ ਦੱਸਿਆ ਕਿ ਡੀ ਟੀ ਐੱਫ ਪਾਣੀ ਦੇ ਪ੍ਰਕੋਪ ਘਟਣ ਤੋਂ ਬਾਅਦ ਵੀ ਅਧਿਆਪਕ ਵਰਗ ਦੇ ਸਹਿਯੋਗ ਨਾਲ ਹੜ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕਰਨ ਦੀ ਕੋਸ਼ਿਸ਼ ਕਰੇਗੀ।
ਇਸ ਮੌਕੇ ਡੀ ਟੀ ਐੱਫ ਫ਼ਿਰੋਜ਼ਪੁਰ ਨੇ ਹੜਾਂ ਦੀ ਮਾਰ ਹੇਠ ਆਏ ਲੋਕਾਂ ਦੇ ਸਹਿਯੋਗ ਲਈ ਜ਼ਿਲ੍ਹੇ ਦੇ ਸਮੂਹ ਅਧਿਆਪਕ ਵਰਗ ਨੂੰ ਆਪਣੀ-ਆਪਣੀ ਸਮਰੱਥਾ ਅਨੁਸਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸ਼੍ਰੀ ਮੁਕਤਸਰ ਸਾਹਿਬ ਤੋਂ ਕੁਲਵਿੰਦਰ ਸਿੰਘ, ਪ੍ਰਮਾਤਮਾ ਸਿੰਘ, ਰਵੀ ਕੁਮਾਰ, ਮਨਦੀਪ ਸਿੰਘ ਹਾਜਰ ਸਨ।

