All Latest NewsGeneralNews Flash

JK Terrorist Attack: ਅੱਤਵਾਦੀਆਂ ਨਾਲ ਮੁਕਾਬਲੇ ‘ਚ ਭਾਰਤੀ ਫ਼ੌਜ ਦੇ 5 ਜਵਾਨ ਸ਼ਹੀਦ

 

JK Terrorist Attack: ਜੰਮੂ-ਕਸ਼ਮੀਰ ਦੇ ਡੋਡਾ ‘ਚ ਅੱਤਵਾਦੀਆਂ ਨਾਲ ਮੁਕਾਬਲੇ ‘ਚ ਫੌਜ ਦੇ 4 ਜਵਾਨ ਸ਼ਹੀਦ ਹੋ ਗਏ ਹਨ। ਜੰਮੂ ਪੁਲਿਸ ਦਾ ਇੱਕ ਪੁਲਿਸ ਮੁਲਾਜ਼ਮ ਵੀ ਮਾਰਿਆ ਗਿਆ ਹੈ।

ਅੱਤਵਾਦੀਆਂ ਨੇ ਤਲਾਸ਼ੀ ਮੁਹਿੰਮ ਚਲਾ ਰਹੇ ਸੁਰੱਖਿਆ ਬਲਾਂ ‘ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਗ੍ਰਨੇਡ ਹਮਲੇ ਅਤੇ ਗੋਲੀਬਾਰੀ ‘ਚ ਜਵਾਨ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਫੌਜ ਦੇ ਹਸਪਤਾਲ ਲਿਜਾਇਆ ਗਿਆ, ਪਰ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

ਇਸ ਅੱਤਵਾਦੀ ਹਮਲੇ ਦੀ ਜ਼ਿੰਮੇਵਾਰੀ ਕਸ਼ਮੀਰ ਟਾਈਗਰਜ਼ ਅੱਤਵਾਦੀ ਸੰਗਠਨ ਨੇ ਲਈ ਹੈ, ਜਿਸ ਦੇ ਅੱਤਵਾਦੀ ਡੋਡਾ ਸ਼ਹਿਰ ਤੋਂ 30 ਕਿਲੋਮੀਟਰ ਦੂਰ ਕੋਟੀ ਪਿੰਡ ‘ਚ ਲੁਕੇ ਹੋਏ ਹਨ।

ਸੁਰੱਖਿਆ ਬਲਾਂ ਨੂੰ ਪਿੰਡ ਕੋਟੀ ਦੇ ਸ਼ੀਆ ਧਾਰ ਚੌਂਧ ਮਾਤਾ ਇਲਾਕੇ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ, ਜਿਸ ‘ਤੇ ਕਾਰਵਾਈ ਕਰਦੇ ਹੋਏ ਸੁਰੱਖਿਆ ਬਲ ਅੱਤਵਾਦੀਆਂ ਦੀ ਤਲਾਸ਼ ਕਰ ਰਹੇ ਸਨ ਤਾਂ ਉਨ੍ਹਾਂ ‘ਤੇ ਗੋਲੀਬਾਰੀ ਕੀਤੀ ਗਈ। ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਹਮਲੇ ਦੀ ਜਾਣਕਾਰੀ ਲੈ ਲਈ ਹੈ।

 

Leave a Reply

Your email address will not be published. Required fields are marked *