ਸਿੱਖਿਆ ਵਿਭਾਗ ‘ਚ ਰੈਗੂਲਰ ਭਰਤੀ ਹੋਣ ਤੋਂ ਰਹਿ ਗਏ 5994 ਅਧਿਆਪਕਾਂ ਦਾ ਧਰਨਾ ਜਾਰੀ!
Punjab News –
ਸਕੂਲ ਸਿੱਖਿਆ ਵਿਭਾਗ ਵਿੱਚ ਰੈਗੂਲਰ ਭਰਤੀ ਹੋਣ ਤੋਂ ਰਹਿ ਗਏ 5994 ਅਧਿਆਪਕਾਂ ਦਾ ਵਿਦਿਆ ਭਵਨ ਮੋਹਾਲੀ ਵਿਖੇ ਚੱਲ ਰਹੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਗੌਰਮਿੰਟ ਟੀਚਰਜ਼ ਯੂਨੀਅਨ ਮੋਹਾਲੀ ਦੇ ਜਿਲ੍ਹਾ ਪ੍ਰਧਾਨ ਸਾਥੀ ਰਵਿੰਦਰ ਪੱਪੀ ਅਤੇ ਜ਼ਿਲਾ ਜਨਰਲ ਸਕੱਤਰ ਸਾਥੀ ਮਨਪ੍ਰੀਤ ਸਿੰਘ ਨੇ ਸਿੱਖਿਆ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ।
ਇਹਨਾਂ ਪੋਸਟਾਂ ਅਧੀਨ ਰਹਿ ਗਏ ਯੋਗ ਉਮੀਦਵਾਰਾਂ ਨੂੰ ਸਿੱਖਿਆ ਵਿਭਾਗ ਵਿੱਚ ਖਾਲੀ ਪੋਸਟਾਂ ਤੇ ਹਾਜ਼ਰ ਕਰਵਾਇਆ ਜਾਵੇ ਅਤੇ ਇਹ ਭਰਤੀ ਪੂਰੀ ਕੀਤੀ ਜਾਵੇ। ਇਸ ਨਾਲ ਜਿੱਥੇ ਬੇਰੁਜ਼ਗਾਰੀ ਦਾ ਸੰਤਾਪ ਹੰਡਾ ਰਹੇ ਨੌਜਵਾਨ ਲੜਕੇ ਲੜਕੀਆਂ ਨੂੰ ਰੁਜ਼ਗਾਰ ਮਿਲੇਗਾ, ਉੱਥੇ ਇਹਨਾਂ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਨਵੇਂ ਹੋਰ ਅਧਿਆਪਕ ਮਿਲਣ ਨਾਲ ਸਿੱਖਿਆ ਦਾ ਪੱਧਰ ਹੋਰ ਉੱਚਾ ਹੋਵੇਗਾ।
ਇੱਥੇ ਵੀ ਜ਼ਿਕਰਯੋਗ ਹੈ ਕਿ 5994 ਪੋਸਟਾਂ ਜੋ ਪ੍ਰਾਇਮਰੀ ਅਧਿਆਪਕਾਂ ਦੀਆਂ ਕੱਢੀਆਂ ਗਈਆਂ ਸਨ ਉਹਨਾਂ ਵਿੱਚੋਂ ਕੇਵਲ 2660 ਅਧਿਆਪਕਾਂ ਨੂੰ ਹੀ ਹਾਲ ਦੀ ਘੜੀ ਹਾਜ਼ਰ ਕਰਵਾਇਆ ਗਿਆ ਹੈ।
ਮਿਡ ਡੇ ਮੀਲ ਦੀ ਰਾਸ਼ੀ ਸਬੰਧੀ ਸਿੱਖਿਆ ਵਿਭਾਗ ਦੇ ਮੁੱਖ ਦਫਤਰ ਤੋਂ ਪ੍ਰਾਪਤ ਜਾਣਕਾਰੀ ਨੂੰ ਸਾਂਝੇ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲਾ ਮੁਕਤਸਰ ਦੇ ਪ੍ਰਧਾਨ ਮਨੋਹਰ ਲਾਲ ਸ਼ਰਮਾ ਜਨਰਲ ਸਕੱਤਰ ਮਨਜੀਤ ਸਿੰਘ ਬਰਾੜ ਜਿਲਾ ਪ੍ਰੈਸ ਸਕੱਤਰ ਪਰਮਜੀਤ ਸਿੰਘ ਨੇ ਦੱਸਿਆ ਕਿ ਮਿਡ ਡੇ ਮੀਲ ਦੀ ਕੁਕਿੰਗ ਕਾਸਟ ਆਉਣ ਵਾਲੇ ਦੋ ਤਿੰਨ ਦਿਨਾਂ ਵਿੱਚ ਰਿਲੀਜ਼ ਕਰ ਦਿੱਤੀ ਜਾਵੇਗੀ।

