Rain Alert: ਪੰਜਾਬ ਦੇ 17 ਜ਼ਿਲ੍ਹਿਆਂ ‘ਚ ਅਗਲੇ ਕੁੱਝ ਘੰਟਿਆਂ ਦੌਰਾਨ ਪਵੇਗਾ ਭਾਰੀ ਮੀਂਹ
Rain Alert: ਅਗਲੇ ਕੁਝ ਦਿਨਾਂ ਵਿੱਚ ਉੱਤਰੀ, ਪੱਛਮੀ, ਪੂਰਬੀ ਅਤੇ ਮੱਧ ਭਾਰਤ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਜਾਰੀ ਰਹਿ ਸਕਦੀ ਹੈ….
Rain Alert: ਮੌਸਮ ਵਿਭਾਗ ਦੇ ਵੱਲੋਂ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਅਗਲੇ ਤਿੰਨ-ਚਾਰ ਘੰਟਿਆਂ ਦੌਰਾਨ ਭਾਰੀ ਮੀਂਹ ਪੈਣ ਬਾਰੇ ਚੇਤਾਵਨੀ ਦਿੱਤੀ ਗਈ ਹੈ।
ਮੌਸਮ ਵਿਭਾਗ ਮੁਤਾਬਿਕ, ਮਾਨਸਾ, ਸੰਗਰੂਰ , ਬਰਨਾਲਾ, ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ, ਬਠਿੰਡਾ, ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ, ਲੁਧਿਆਣਾ, ਚੰਡੀਗੜ੍ਹ, ਰੂਪਨਗਰ, ਮੋਗਾ, ਜਲੰਧਰ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ ਵਿੱਚ ਅੱਜ ਭਾਰੀ ਮੀਂਹ ਪਵੇਗਾ।
ਮੌਸਮ ਵਿਭਾਗ ਅਨੁਸਾਰ, ਅਗਲੇ ਕੁਝ ਦਿਨਾਂ ਵਿੱਚ ਉੱਤਰੀ, ਪੱਛਮੀ, ਪੂਰਬੀ ਅਤੇ ਮੱਧ ਭਾਰਤ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਜਾਰੀ ਰਹਿ ਸਕਦੀ ਹੈ।
ਇਹ ਸਥਿਤੀ ਆਮ ਜਨਤਾ ਲਈ ਚਿੰਤਾ ਦਾ ਕਾਰਨ ਬਣ ਸਕਦੀ ਹੈ, ਕਿਉਂਕਿ ਇਸ ਦੌਰਾਨ ਹੜ੍ਹ, ਆਵਾਜਾਈ ਵਿੱਚ ਵਿਘਨ ਅਤੇ ਹੋਰ ਸਮੱਸਿਆਵਾਂ ਆ ਸਕਦੀਆਂ ਹਨ। ਇਸੇ ਲਈ, ਆਮ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਰਿਪੋਰਟ ਅਨੁਸਾਰ, ਦੇਸ਼ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਦਰਜ ਕੀਤਾ ਗਿਆ। ਜੰਮੂ-ਕਸ਼ਮੀਰ ਵਿੱਚ 21 ਸੈਂਟੀਮੀਟਰ ਤੋਂ ਵੱਧ ਮੀਂਹ ਪਿਆ, ਜਿਸ ਨੂੰ ਬਹੁਤ ਭਾਰੀ ਮੰਨਿਆ ਜਾਂਦਾ ਹੈ।
ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੱਛਮੀ ਉੱਤਰ ਪ੍ਰਦੇਸ਼, ਪੱਛਮੀ ਮੱਧ ਪ੍ਰਦੇਸ਼, ਓਡੀਸ਼ਾ ਅਤੇ ਕੇਰਲ ਵਿੱਚ ਵੀ 12-20 ਸੈਂਟੀਮੀਟਰ ਤੱਕ ਬਹੁਤ ਭਾਰੀ ਮੀਂਹ ਪਿਆ।
ਇਸ ਤੋਂ ਇਲਾਵਾ, ਪੂਰਬੀ ਰਾਜਸਥਾਨ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਮਣੀਪੁਰ, ਮਿਜ਼ੋਰਮ, ਤ੍ਰਿਪੁਰਾ, ਝਾਰਖੰਡ, ਪੂਰਬੀ ਮੱਧ ਪ੍ਰਦੇਸ਼, ਛੱਤੀਸਗੜ੍ਹ, ਅੰਡੇਮਾਨ-ਨਿਕੋਬਾਰ, ਕੋਂਕਣ-ਗੋਆ, ਮੱਧ ਮਹਾਰਾਸ਼ਟਰ, ਤੱਟਵਰਤੀ ਕਰਨਾਟਕ, ਦੱਖਣੀ ਅੰਦਰੂਨੀ ਕਰਨਾਟਕ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਵਿੱਚ 7-11 ਸੈਂਟੀਮੀਟਰ ਭਾਰੀ ਮੀਂਹ ਦਰਜ ਕੀਤਾ ਗਿਆ।
ਪੱਛਮੀ ਹਿਮਾਲਿਆਈ ਖੇਤਰ, ਪੰਜਾਬ ਅਤੇ ਹਰਿਆਣਾ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ, ਪਰ ਉਸ ਤੋਂ ਬਾਅਦ ਇਸ ਵਿੱਚ ਕਮੀ ਆ ਜਾਵੇਗੀ।
ਮੌਸਮ ਵਿਭਾਗ ਅਨੁਸਾਰ, 9 ਸਤੰਬਰ ਨੂੰ ਹਰਿਆਣਾ-ਚੰਡੀਗੜ੍ਹ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਗਲੇ 7 ਦਿਨਾਂ ਦੌਰਾਨ ਜ਼ਿਆਦਾਤਰ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹੇਗੀ।

