ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਭਾਰੀ ਮੀਂਹ ਪੈਣ ਦੀ ਚੇਤਾਵਨੀ!
ਚੰਡੀਗੜ੍ਹ
ਪੰਜਾਬ ਸਮੇਤ ਉੱਤਰ ਭਾਰਤ ਵਿੱਚ ਇਸ ਵੇਲੇ ਹੜ ਆਏ ਹੋਏ ਨੇ, ਤੇ ਪੰਜਾਬ ਵਿੱਚ ਕਰੀਬ ਚਾਰ ਦਰਜਨ ਲੋਕ ਇਹਨਾਂ ਹੜਾਂ ਦੀ ਲਪੇਟ ਵਿੱਚ ਆ ਕੇ ਆਪਣੀਆਂ ਜਾਨਾਂ ਗਵਾ ਚੁੱਕੇ ਨੇ। ਉੱਥੇ ਹੀ 2000 ਤੋਂ ਵੱਧ ਪਿੰਡ ਇਹਨਾਂ ਹੜਾਂ ਦੇ ਵਿੱਚ ਪ੍ਰਭਾਵਿਤ ਹੋਏ ਨੇ।
ਭਾਵੇਂ ਕਿ ਇੱਕ ਪਾਸੇ ਹੜਾਂ ਨੇ ਕਹਿਰ ਮਚਾਇਆ ਹੋਇਆ ਹੈ ਉਥੇ ਹੀ ਦੂਜੇ ਪਾਸੇ ਮੀਂਹ ਵੀ ਰੁਕਣ ਦਾ ਨਾਮ ਨਹੀਂ ਲੈ ਰਿਹਾ। ਪੰਜਾਬ ਦੇ ਵੱਖੋ ਵੱਖ ਇਲਾਕਿਆਂ ਦੇ ਵਿੱਚ ਲਗਾਤਾਰ ਹੋਰ ਹੀ ਬਾਰਿਸ਼ ਦੇ ਕਾਰਨ ਹੜ ਪੀੜਤਾਂ ਦੀਆਂ ਸਮੱਸਿਆਵਾਂ ਦਿਨ ਪ੍ਰਤੀ ਦਿਨ ਵੱਧਦੀਆਂ ਜਾ ਰਹੀਆਂ ਨੇ।
ਅੱਜ ਵੀ ਮੌਸਮ ਵਿਭਾਗ ਨੇ ਪੰਜਾਬ ਦੇ ਕਈ ਇਲਾਕਿਆਂ ਦੇ ਵਿੱਚ ਭਾਰੀ ਮੀਂਹ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ। ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਮਾਲਵਾ ਅਤੇ ਮਾਝਾ ਦੇ ਕੁੱਝ ਹਿੱਸਿਆਂ ਵਿੱਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ, ਅੱਜ ਸੁਲਤਾਨਪੁਰ ਲੋਧੀ, ਖਡੂਰ ਸਾਹਿਬ, ਫਗਵਾੜਾ, ਜਲੰਧਰ, ਕਪੂਰਥਲਾ, ਗੜ੍ਹਸ਼ੰਕਰ, ਹੁਸ਼ਿਆਰਪੁਰ, ਬਾਬਾ ਬਕਾਲਾ, ਅੰਮ੍ਰਿਤਸਰ, ਬਟਾਲਾ, ਭੁਲੱਥ, ਦਸੂਆ, ਮੁਕੇਰੀਆਂ, ਗੁਰਦਾਸਪੁਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਮੌਸਮ ਦੇ ਬਦਲਾਅ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਵਧਾਨੀ ਵਰਤਣ।

