Big Breaking: ਭਗਵੰਤ ਮਾਨ ਦਾ ਹੜ੍ਹਾਂ ਪੀੜ੍ਹਤ ਕਿਸਾਨਾਂ-ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹੱਕ ‘ਚ ਵੱਡਾ ਐਲਾਨ, ਵੇਖੋ ਵੀਡੀਓ
ਚੰਡੀਗੜ੍ਹ-
ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਅੱਜ ਹੜ੍ਹਾਂ ਵਿਚਾਲੇ ਕਿਸਾਨਾਂ ਦੇ ਹੱਕ ਵਿੱਚ ਵੱਡਾ ਐਲਾਨ ਕਰਦਿਆਂ ਹੋਇਆ, ਜਿਸ ਦਾ ਖੇਤ ਓਹਦੀ ਰੇਤ। ਇਸ ਫ਼ੈਸਲੇ ਦੇ ਨਾਲ ਉਹ ਕਿਸਾਨਾਂ ਨੂੰ ਆਪਣੀ ਜ਼ਮੀਨ ਵਿੱਚੋਂ ਰੇਤ ਕੱਢਣ ਦੀ ਆਗਿਆ ਸਿੱਧੇ ਤੌਰ ਤੇ ਹੋਵੇਗੀ, ਜਿਨ੍ਹਾਂ ਦੀਆਂ ਪੈਲੀਆਂ ਵਿੱਚ ਹੜ੍ਹਾਂ ਦੀ ਮਾਰ ਹੇਠ ਆਈਆਂ ਹਨ।
ਸੀਐੱਮ ਮਾਨ ਨੇ ਐਲਾਨ ਕੀਤਾ ਕਿ ਕਿਸਾਨਾਂ ਨੂੰ ਫ਼ਸਲ ਖ਼ਰਾਬੇ ਦਾ ਪ੍ਰਤੀ ਏਕੜ 20 ਹਜ਼ਾਰ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਜਿਨ੍ਹਾਂ ਲੋਕਾਂ ਦੀ ਇਨ੍ਹਾਂ ਹੜ੍ਹਾਂ ਦੌਰਾਨ ਜਾਨ ਚਲੀ ਗਈ ਹੈ, ਉਨ੍ਹਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਜਿਨ੍ਹਾਂ ਲੋਕਾਂ ਦੇ ਘਰ ਢਹਿ ਗਏ, ਉਨ੍ਹਾਂ ਨੂੰ ਵੀ ਸਰਕਾਰ ਵੱਲੋਂ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਸਰਕਾਰ ਪਸ਼ੂ ਪਾਲਕਾਂ ਨੂੰ ਸਹਾਇਤਾ ਦੇਵੇਗੀ।
ਭਗਵੰਤ ਮਾਨ ਨੇ ਸਭ ਤੋਂ ਵੱਡਾ ਐਲਾਨ ਇਹ ਕੀਤਾ ਕਿ, ਜਿਨ੍ਹਾਂ ਕਿਸਾਨਾਂ ਨੇ ਕਰਜ਼ੇ ਬੈਂਕਾਂ, ਸੋਸਾਇਟੀਆਂ ਜਾਂ ਫਿਰ ਹੋਰ ਸਰਕਾਰੀ ਸੰਸਥਾਵਾਂ ਤੋਂ ਲਏ ਹੋਏ ਹਨ, ਉਨ੍ਹਾਂ ਨੁੰ ਛੇ ਮਈਨੇ ਤੱਕ ਵਿਆਜ਼ ਨਹੀਂ ਦੇਣੀ ਹੋਵੇਗੀ ਅਤੇ ਨਾ ਹੀ ਕੋਈ ਅਧਿਕਾਰੀ ਕਰਮਾਰੀ ਕਿਸਾਨਾਂ ਨੂੰ ਕਰਜ਼ੇ ਲਈ ਤੰਗ ਕਰੇਗਾ।
ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਵਿੱਚ ਬਿਮਾਰੀਆਂ ਫੈਲਣ ਤੋਂ ਰੋਕਣ ਵਾਸਤੇ ਟੀਕਾਕਰਨ ਸ਼ੁਰੂ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਸਰਕਾਰ 1700 ਪਿੰਡਾਂ ਵਿੱਚ ਫੋਗਿੰਗ ਮਸ਼ੀਨਾਂ ਮੁਹੱਈਆ ਕਰਵਾਏਗੀ।

