ਪੰਜਾਬ ਪੁਲਿਸ ‘ਚ ਹੋਵੇਗੀ 1600 ਮੁਲਾਜ਼ਮਾਂ ਦੀ ਭਰਤੀ, ਮਾਨ ਸਰਕਾਰ ਨੇ ਦਿੱਤੀ ਹਰੀ ਝੰਡੀ

All Latest NewsNews FlashPunjab News

 

Punjab News: ਪੰਜਾਬ ਪੁਲਿਸ ਵਿੱਚ 1600 ਨਵੀਆਂ ਐਨ.ਜੀ.ਓ. ਅਸਾਮੀਆਂ ਸਿਰਜਣ ਦਾ ਫੈਸਲਾ

Punjab News: ਪੁਲਿਸ ਜਾਂਚ ਵਿੱਚ ਕਾਰਜ ਕੁਸ਼ਲਤਾ ਅਤੇ ਨਵੀਆਂ ਚੁਣੌਤੀਆਂ ਦੇ ਟਾਕਰੇ, ਖ਼ਾਸ ਤੌਰ ਉੱਤੇ ਐਨ.ਡੀ.ਪੀ.ਐਸ. ਕੇਸਾਂ ਤੇ ਹੋਰ ਸੰਗਠਿਤ ਅਪਰਾਧਾਂ ਸਬੰਧੀ ਮਾਮਲਿਆਂ ਨਾਲ ਪ੍ਰਭਾਵਸ਼ਾਲੀ ਤਰੀਕੇ ਨਾਲ ਸਿੱਝਣ ਲਈ ਥਾਣਿਆਂ ਨੂੰ ਮਜ਼ਬੂਤ ਕਰਨ ਵਾਸਤੇ ਪੰਜਾਬ ਕੈਬਨਿਟ ਨੇ ਪੰਜਾਬ ਪੁਲਿਸ ਦੇ ਜ਼ਿਲ੍ਹਾ ਕਾਡਰ ਵਿੱਚ 1600 ਨਵੀਆਂ ਨਾਨ-ਗਜ਼ਟਿਡ ਅਫਸਰਾਂ (ਐਨ.ਜੀ.ਓ.) ਦੀਆਂ ਅਸਾਮੀਆਂ (ਏ.ਐਸ.ਆਈ., ਐਸ.ਆਈ. ਅਤੇ ਇੰਸਪੈਕਟਰ) ਸਿਰਜਣ ਦੀ ਵੀ ਮਨਜ਼ੂਰੀ ਦੇ ਦਿੱਤੀ।

ਇਸ ਫੈਸਲੇ ਮੁਤਾਬਕ ਪੰਜਾਬ ਪੁਲਿਸ ਦੇ ਜ਼ਿਲ੍ਹਾ ਕਾਡਰ ਵਿੱਚ ਐਨ.ਜੀ.ਓਜ਼ ਦੀਆਂ 1600 ਨਵੀਆਂ ਅਸਾਮੀਆਂ (150 ਇੰਸਪੈਕਟਰ, 450 ਸਬ ਇੰਸਪੈਕਟਰ ਅਤੇ 1000 ਏ.ਐਸ.ਆਈ.) ਸਿਰਜੀਆਂ ਜਾਣਗੀਆਂ ਅਤੇ ਇਹ ਅਸਾਮੀਆਂ ਤਰੱਕੀ ਰਾਹੀਂ ਭਰੀਆਂ ਜਾਣਗੀਆਂ, ਜਿਸ ਦੇ ਨਤੀਜੇ ਵਜੋਂ ਖ਼ਾਲੀ ਹੋਣ ਵਾਲੀਆਂ ਕਾਂਸਟੇਬਲਾਂ ਦੀਆਂ 1600 ਅਸਾਮੀਆਂ ਉੱਤੇ ਵੀ ਭਰਤੀ ਕੀਤੀ ਜਾਵੇਗੀ।

ਇਸ ਸਬੰਧੀ ਫੈਸਲਾ ਪੁਲਿਸ ਵਿਭਾਗ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ ਤਾਂ ਕਿ ਜ਼ਮੀਨੀ ਪੱਧਰ ਉੱਤੇ ਢੁਕਵੀਂ ਤਾਇਨਾਤੀ ਦੇ ਨਾਲ-ਨਾਲ ਐਨ.ਡੀ.ਪੀ.ਐਸ. ਐਕਟ ਦੇ ਕੇਸਾਂ, ਘਿਨਾਉਣੇ ਅਪਰਾਧਾਂ ਦੇ ਕੇਸਾਂ, ਸਾਈਬਰ ਅਪਰਾਧ ਤੇ ਹੋਰ ਆਰਥਿਕ ਅਪਰਾਧਾਂ ਦੇ ਕੇਸਾਂ ਦੀ ਜਾਂਚ ਵਿੱਚ ਕਾਰਜਕੁਸ਼ਲਤਾ ਤੇ ਨਿਗਰਾਨੀ ਯਕੀਨੀ ਬਣਾਉਣ ਲਈ ਕੀਤਾ ਗਿਆ।

 

Media PBN Staff

Media PBN Staff

One thought on “ਪੰਜਾਬ ਪੁਲਿਸ ‘ਚ ਹੋਵੇਗੀ 1600 ਮੁਲਾਜ਼ਮਾਂ ਦੀ ਭਰਤੀ, ਮਾਨ ਸਰਕਾਰ ਨੇ ਦਿੱਤੀ ਹਰੀ ਝੰਡੀ

  • Punjab 144521 date of birth 19/12/2007 My further name Narinderjeet singh

Leave a Reply

Your email address will not be published. Required fields are marked *