ਵੱਡੀ ਖ਼ਬਰ: ਪੰਜਾਬ ਦੇ ਹੜ੍ਹ ਪੀੜ੍ਹਤਾਂ ਲਈ PM ਮੋਦੀ ਵੱਲੋਂ 1600 ਕਰੋੜ ਦਾ ਐਲਾਨ!
Punjab News –
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ। ਇੱਥੇ ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇ ਕੀਤਾ, ਜਿਸ ਤੋਂ ਬਾਅਦ PM ਮੋਦੀ ਨੇ ਪੰਜਾਬ ਦੇ ਹੜ੍ਹ ਪੀੜਤਾਂ ਲਈ 1600 ਕਰੋੜ ਦਾ ਐਲਾਨ ਕੀਤਾ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਹਿਮਾਚਲ ਪ੍ਰਦੇਸ਼ ਦਾ ਵੀ ਹਵਾਈ ਸਰਵੇ ਕਰ ਚੁੱਕੇ ਹਨ ਅਤੇ ਉੱਥੇ ਦੀ ਹੜ੍ਹ ਸਥਿਤੀ ਨੂੰ ਦੇਖਦਿਆਂ ਉਨ੍ਹਾਂ ਨੇ ਹਿਮਾਚਲ ਲਈ 1500 ਕਰੋੜ ਦਾ ਖ਼ਾਸ ਆਰਥਿਕ ਪੈਕੇਜ ਐਲਾਨਿਆ ਸੀ।
ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਹਿਮਾਚਲ ਦੇ ਹੜ੍ਹ ਪੀੜਤ ਪਰਿਵਾਰਾਂ ਲਈ ਰਾਹਤ ਪੈਕੇਜ ਦੇ ਤਹਿਤ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਜਾ ਰਹੀ ਹੈ। ਹੁਣ ਪੰਜਾਬ ਲਈ ਵੀ ਇਸੇ ਤਰ੍ਹਾਂ ਦੇ ਵੱਡੇ ਪੈਕੇਜ ਦੀ ਉਮੀਦ ਜਤਾਈ ਜਾ ਰਹੀ ਹੈ।

