ਵੱਡੀ ਖ਼ਬਰ: ਭਾਰਤ ਨੂੰ ਮਿਲੇ ਨਵੇਂ ਉੱਪ ਰਾਸ਼ਟਰਪਤੀ, ਜਾਣੋ ਕੌਣ?
ਨਵੀਂ ਦਿੱਲੀ:
ਦੇਸ਼ ਨੂੰ ਨਵਾਂ ਉਪ ਰਾਸ਼ਟਰਪਤੀ ਮਿਲ ਗਿਆ ਹੈ। ਵੋਟਾਂ ਦੀ ਗਿਣਤੀ ਸ਼ਾਮ 5 ਵਜੇ ਵੋਟਿੰਗ ਖਤਮ ਹੋਣ ਤੋਂ ਇੱਕ ਘੰਟੇ ਬਾਅਦ, ਸ਼ਾਮ 6 ਵਜੇ ਹੋਈ।
ਇਹ ਵੀ ਪਤਾ ਲੱਗਿਆ ਹੈ ਕਿ ਸੀਪੀ ਰਾਧਾਕ੍ਰਿਸ਼ਨਨ ਦੇ ਹੱਕ ਵਿੱਚ ਕਰਾਸ ਵੋਟਿੰਗ ਵੀ ਹੋਈ ਹੈ। ਹੁਣ ਤੱਕ ਦੀ ਮਿਲੀ ਜਾਣਕਾਰੀ ਅਨੁਸਾਰ, ਸੀਪੀ ਰਾਧਾਕ੍ਰਿਸ਼ਨਨ ਦੇਸ਼ ਦੇ ਨਵੇਂ ਉੱਪ ਰਾਸ਼ਟਰਪਤੀ ਹੋਣਗੇ।
ਦੱਸ ਦਈਏ ਕਿ ਲੋਕ ਸਭਾ ਅਤੇ ਰਾਜ ਸਭਾ ਦੇ ਮੈਂਬਰ ਇਸ ਚੋਣ ਵਿੱਚ ਹਿੱਸਾ ਲੈਂਦੇ ਹਨ ਅਤੇ ਇਸ ਵਿੱਚ ਵ੍ਹਿਪ ਜਾਰੀ ਨਹੀਂ ਕੀਤਾ ਜਾਂਦਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਕਾਂਗਰਸ ਸੰਸਦੀ ਪਾਰਟੀ ਦੀ ਮੁਖੀ ਸੋਨੀਆ ਗਾਂਧੀ, ਪਾਰਟੀ ਪ੍ਰਧਾਨ ਮਲਿਕਾਰੁਜਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸਮੇਤ ਲਗਭਗ ਸਾਰੇ ਸੰਸਦ ਮੈਂਬਰਾਂ ਨੇ ਉਪ ਰਾਸ਼ਟਰਪਤੀ ਚੋਣ ਲਈ ਵੋਟ ਦਿੱਤੀ।
ਸੀਪੀ ਰਾਧਾਕ੍ਰਿਸ਼ਨਨ ਦੇ ਹੱਕ ਵਿੱਚ ਕਰਾਸ ਵੋਟਿੰਗ
ਐਨਡੀਏ ਉਮੀਦਵਾਰ ਸੀਪੀ ਰਾਧਾਕ੍ਰਿਸ਼ਨਨ ਦੇ ਹੱਕ ਵਿੱਚ ਵੀ ਕਰਾਸ ਵੋਟਿੰਗ ਹੋਈ ਹੈ। 438 ਤੋਂ ਵੱਧ ਵੋਟਾਂ ਦੀ ਉਮੀਦ ਹੈ। 427 ਐਨਡੀਏ, 11 ਵਾਈਐਸਆਰਸੀਪੀ ਅਤੇ ਕੁਝ ਕਰਾਸ ਵੋਟਿੰਗ।
ਸੂਤਰਾਂ ਨੇ ਦੱਸਿਆ ਕਿ ਦੁਪਹਿਰ 3 ਵਜੇ ਤੱਕ 96 ਪ੍ਰਤੀਸ਼ਤ ਵੋਟਿੰਗ ਦਰਜ ਕੀਤੀ ਗਈ। ਵਿਰੋਧੀ ਧਿਰ ਨਾਲ ਸਬੰਧਤ ਸੂਤਰਾਂ ਦਾ ਕਹਿਣਾ ਹੈ ਕਿ ਦੁਪਹਿਰ 3 ਵਜੇ ਤੱਕ ਲਗਭਗ 760 ਸੰਸਦ ਮੈਂਬਰਾਂ ਨੇ ਵੋਟ ਪਾਈ। ਲੋਕ ਸਭਾ ਅਤੇ ਰਾਜ ਸਭਾ ਦੇ ਮੈਂਬਰ ਚੋਣ ਲੜਦੇ ਹਨ ਅਤੇ ਵ੍ਹਿਪ ਦੁਆਰਾ ਪਾਬੰਦ ਨਹੀਂ ਹਨ।

