ਪੰਜਾਬ ਸਰਕਾਰ ਦੇ ਖਜ਼ਾਨੇ ਦੀ ਖਸਤਾ ਹਾਲਤ, ਹੜ੍ਹ ਨਾਲ ਤਬਾਹ ਕੰਪਿਊਟਰ ਅਧਿਆਪਕ ਬਿਨਾਂ ਤਨਖਾਹ ਪ੍ਰੇਸ਼ਾਨ

All Latest NewsNews FlashPunjab News

 

Punjab news-

ਪੰਜਾਬ ਦੇ ਅੱਧੇ ਹਿੱਸੇ ਵਿੱਚ ਆਏ ਹੜ੍ਹ ਨੇ ਹਜ਼ਾਰਾਂ ਲੋਕਾਂ ਦਾ ਜੀਵਨ ਅਸਤ-ਵਿਅਸਤ ਕਰ ਦਿੱਤਾ ਹੈ। ਕਈ ਇਲਾਕਿਆਂ ਵਿੱਚ ਘਰ ਤਬਾਹ ਹੋ ਗਏ, ਫਸਲਾਂ ਬਰਬਾਦ ਹੋ ਗਈਆਂ ਅਤੇ ਲੋਕਾਂ ਦਾ ਰੋਜ਼ਮਰ੍ਹਾ ਦਾ ਜੀਵਨ ਸੰਕਟ ਵਿੱਚ ਆ ਗਿਆ।

ਅਜਿਹੇ ਮੁਸ਼ਕਿਲ ਸਮੇਂ ਵਿੱਚ ਜਿੱਥੇ ਸਰਕਾਰ ਨੇ ਹਰ ਸੰਭਵ ਰਾਹਤ ਅਤੇ ਸਹਾਇਤਾ ਦੇਣ ਦੇ ਐਲਾਨ ਕੀਤੇ ਹਨ, ਉੱਥੇ ਹੀ ਦੂਜੇ ਪਾਸੇ ਕਰਮਚਾਰੀਆਂ ਦੀਆਂ ਤਨਖਾਹਾਂ ਰੋਕਣ ਕਾਰਨ ਹਾਲਾਤ ਹੋਰ ਵਿਗੜਦੇ ਜਾ ਰਹੇ ਹਨ।

ਸਭ ਤੋਂ ਵੱਧ ਪ੍ਰਭਾਵਿਤ ਵਰਗਾਂ ਵਿੱਚ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਵਾਲੇ ਕੰਪਿਊਟਰ ਅਧਿਆਪਕ ਵੀ ਸ਼ਾਮਲ ਹਨ। ਅਗਸਤ ਮਹੀਨੇ ਦੀ ਤਨਖਾਹ ਅਜੇ ਤੱਕ ਉਨ੍ਹਾਂ ਦੇ ਖਾਤਿਆਂ ਵਿੱਚ ਨਹੀਂ ਪਹੁੰਚੀ। ਸਿੱਖਿਆ ਵਿਭਾਗ ਦੀ ਲਾਪਰਵਾਹੀ ਅਤੇ ਪੰਜਾਬ ਸਰਕਾਰ ਦੇ ਖਜ਼ਾਨੇ ਦੀ ਮਾੜੀ ਹਾਲਤ ਕਾਰਨ ਇਹ ਅਧਿਆਪਕ ਦੋਹਰੀ ਮਾਰ ਝੱਲ ਰਹੇ ਹਨ।

ਕੰਪਿਊਟਰ ਫੈਕਲਟੀ ਐਸੋਸੀਏਸ਼ਨ ਪੰਜਾਬ ਦੇ ਪ੍ਰਾਂਤਕ ਆਗੂਆਂ ਪ੍ਰਦੀਪ ਕੁਮਾਰ ਮਲੂਕਾ, ਲਖਵਿੰਦਰ ਸਿੰਘ, ਜਸਪਾਲ, ਜਤਿੰਦਰ ਸੋਢੀ, ਹਰਚਰਨ ਸਿੰਘ ਅਤੇ ਦਵਿੰਦਰ ਪਾਠਕ ਨੇ ਦੱਸਿਆ ਕਿ ਕਈ ਅਧਿਆਪਕਾਂ ਦੇ ਘਰ ਹੜ੍ਹ ਵਿੱਚ ਤਬਾਹ ਹੋ ਗਏ ਹਨ, ਫਸਲਾਂ ਨਸ਼ਟ ਹੋ ਚੁੱਕੀਆਂ ਹਨ ਅਤੇ ਪਰਿਵਾਰ ਗੰਭੀਰ ਆਰਥਿਕ ਸੰਕਟ ਵਿੱਚ ਹਨ।

ਇਸ ਦੇ ਬਾਵਜੂਦ ਉਨ੍ਹਾਂ ਨੂੰ ਅਗਸਤ ਮਹੀਨੇ ਦੀ ਤਨਖਾਹ ਵੀ ਨਹੀਂ ਦਿੱਤੀ ਗਈ। ਅਜਿਹੀ ਸਥਿਤੀ ਵਿੱਚ ਬੱਚਿਆਂ ਦੀ ਫੀਸ ਭਰਨਾ, ਬੈਂਕਾਂ ਦੀਆਂ ਕਿਸ਼ਤਾਂ ਅਦਾ ਕਰਨਾ ਅਤੇ ਬਿਮਾਰ ਪਰਿਵਾਰਕ ਮੈਂਬਰਾਂ ਦਾ ਇਲਾਜ ਕਰਵਾਉਣਾ ਵੀ ਮੁਸ਼ਕਿਲ ਹੋ ਗਿਆ ਹੈ।

ਅਧਿਆਪਕਾਂ ਨੇ ਸਵਾਲ ਉਠਾਇਆ ਹੈ ਕਿ ਜਦੋਂ ਹੋਰ ਵਿਭਾਗਾਂ ਦੇ ਕਰਮਚਾਰੀਆਂ ਦੀਆਂ ਤਨਖਾਹਾਂ ਸਮੇਂ ਸਿਰ ਦਿੱਤੀਆਂ ਜਾ ਸਕਦੀਆਂ ਹਨ ਤਾਂ ਕੰਪਿਊਟਰ ਅਧਿਆਪਕਾਂ ਨੂੰ ਹੀ ਹਰ ਵਾਰ ਇੰਤਜ਼ਾਰ ਕਿਉਂ ਕਰਨਾ ਪੈਂਦਾ ਹੈ। ਉਨ੍ਹਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਖਜ਼ਾਨੇ ਦੀ ਦੁਹਾਈ ਦੇ ਕੇ ਤਨਖਾਹ ਜਾਰੀ ਕਰਨ ਵਿੱਚ ਦੇਰੀ ਜਾਰੀ ਰੱਖੀ ਤਾਂ ਉਹ ਵੱਡੇ ਪੱਧਰ ’ਤੇ ਅੰਦੋਲਨ ਕਰਨ ਲਈ ਮਜਬੂਰ ਹੋਣਗੇ, ਜਿਸ ਦੀ ਜ਼ਿੰਮੇਵਾਰੀ ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਦੀ ਹੋਵੇਗੀ।

 

Media PBN Staff

Media PBN Staff

Leave a Reply

Your email address will not be published. Required fields are marked *