Rain Alert – ਮੌਸਮ ਵਿਭਾਗ ਦੀ ਚੇਤਾਵਨੀ! ਪੰਜਾਬ ‘ਚ ਅੱਜ ਮੁੜ ਪਵੇਗਾ ਭਾਰੀ ਮੀਂਹ
Rain Alert –
ਪਿਛਲੇ ਕੁਝ ਹਫ਼ਤਿਆਂ ਤੋਂ ਪੰਜਾਬ ਵਿਚ ਮੀਂਹ ਨੇ ਬਹੁਤ ਨੁਕਸਾਨ ਕੀਤਾ ਹੈ। ਖੇਤਾਂ ਵਿੱਚ ਖੜ੍ਹੀਆਂ ਫਸਲਾਂ ਪੂਰੀ ਤਰ੍ਹਾਂ ਤਬਾਹ ਹੋ ਗਈਆਂ ਹਨ, ਸੜਕਾਂ ਅਤੇ ਪੁਲਾਂ ਨੂੰ ਨੁਕਸਾਨ ਪਹੁੰਚਿਆ ਹੈ।
ਦੱਸ ਦਈਏ ਕਿ ਇਸ ਸਾਲ ਮਾਨਸੂਨ ਸੀਜ਼ਨ ਦੌਰਾਨ ਦੇਸ਼ ਭਰ ਵਿਚ ਭਾਰੀ ਬਾਰਿਸ਼ ਹੋਈ ਹੈ। ਭਾਰੀ ਬਾਰਿਸ਼ ਕਾਰਨ ਡੈਮ, ਨਦੀਆਂ ਅਤੇ ਝੀਲਾਂ ਭਰ ਗਈਆਂ ਹਨ।
ਪੰਜਾਬ ਅਤੇ ਜੰਮੂ-ਕਸ਼ਮੀਰ ਵਿੱਚ ਹੜ੍ਹਾਂ ਕਾਰਨ ਹਾਹਾਕਾਰ ਮਚੀ ਹੋਈ ਹੈ। ਇਸ ਦੌਰਾਨ ਭਾਰਤ ਮੌਸਮ ਵਿਭਾਗ (IMD) ਨੇ ਅਗਲੇ ਕੁਝ ਦਿਨਾਂ ਲਈ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੈ।
ਮੌਸਮ ਦਾ ਮਿਜ਼ਾਜ ਅੱਜ ਫਿਰ ਬਦਲ ਰਿਹਾ ਹੈ। ਪੰਜਾਬ ਦੇ ਮੌਸਮ ਬਾਰੇ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਸੂਬੇ ਵਿਚ ਇਕ ਵਾਰ ਫਿਰ ਮੌਸਮ ਵਿਗੜ ਸਕਦਾ ਹੈ।
ਅੱਜ 10 ਸਤੰਬਰ ਨੂੰ ਸੂਬੇ ਦੇ ਕੁਝ ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਲੋਕਾਂ ਨੂੰ ਬਿਨਾਂ ਕਿਸੇ ਜ਼ਰੂਰੀ ਕੰਮ ਦੇ ਬਾਹਰ ਨਾ ਜਾਣ ਅਤੇ ਬਾਰਿਸ਼ ਦੌਰਾਨ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।
ਪੰਜਾਬ ਦਹਾਕਿਆਂ ਵਿਚ ਆਪਣੀ ਸਭ ਤੋਂ ਭਿਆਨਕ ਹੜ੍ਹ ਆਫ਼ਤਾਂ ਵਿੱਚੋਂ ਇੱਕ ਦਾ ਸਾਹਮਣਾ ਕਰ ਰਿਹਾ ਹੈ, ਜਿਸ ਵਿੱਚ 51 ਲੋਕਾਂ ਦੀ ਮੌਤ ਹੋ ਗਈ ਹੈ ਜਦੋਂ ਕਿ 4 ਲੱਖ ਏਕੜ ਰਕਬੇ ਵਿੱਚ ਫਸਲਾਂ ਨੂੰ ਨੁਕਸਾਨ ਪਹੁੰਚਿਆ ਹੈ।
ਇਥੇ ਦੱਸ ਦੇਈਏ ਕਿ ਮੌਸਮ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਮੀਂਹ ਕਾਰਨ ਕਈ ਥਾਵਾਂ ‘ਤੇ ਟ੍ਰੈਫਿਕ ਪ੍ਰਭਾਵਿਤ ਹੋ ਸਕਦਾ ਹੈ ਅਤੇ ਨੀਵੇਂ ਇਲਾਕਿਆਂ ਵਿਚ ਪਾਣੀ ਇਕੱਠਾ ਹੋਣ ਦੀ ਸੰਭਾਵਨਾ ਵੀ ਹੈ।

