ਵੱਡੀ ਖ਼ਬਰ: ਧਰਨਾ ਦੇ ਰਹੇ ਕਿਸਾਨਾਂ ‘ਤੇ ਪੁਲਿਸ ਵੱਲੋਂ ਲਾਠੀਚਾਰਜ! ਕਈ ਕਿਸਾਨਾਂ ਨੂੰ ਲਿਆ ਹਿਰਾਸਤ ‘ਚ
Punjab News:
ਪਿੰਡ ਵੜਿੰਗ ਦੇ ਟੋਲ ਪਲਾਜ਼ਾ ਤੇ ਧਰਨਾ ਲਾਈ ਬੈਠੇ ਕਿਸਾਨਾਂ ਉੱਤੇ ਪੁਲਿਸ ਨੇ ਸਿਖ਼ਰ ਦੁਪਹਿਰੇ ਹਲਕਾ ਲਾਠੀਚਾਰਜ ਕਰਕੇ ਕਿਸਾਨਾਂ ਦਾ ਧਰਨਾ ਖ਼ਤਮ ਕਰਵਾ ਦਿੱਤਾ।
ਪੁਲਿਸ ਦੇ ਵੱਲੋਂ ਕਈ ਕਿਸਾਨਾਂ ਨੂੰ ਇਸ ਦੌਰਾਨ ਹਿਰਾਸਤ ਵਿੱਚ ਲਿਆ ਗਿਆ। ਦੱਸ ਦਈਏ ਕਿ ਕਿਸਾਨਾ 2023 ਵੇਲੇ ਵਾਪਰੇ ਇੱਕ ਬੱਸ ਕਾਂਡ ਦੇ ਮਾਮਲੇ ਵਿੱਚ ਮੁਆਵਜ਼ੇ ਦੀ ਮੰਗ ਕਰ ਰਹੇ ਸਨ।
ਕਿਸਾਨਾਂ ਅਨੁਸਾਰ, 2023 ਵਿੱਚ ਬੱਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਵਾਸਤੇ ਮੁਆਵਜ਼ੇ ਦੀ ਮੰਗ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਸੀ।
ਮੁਆਵਜ਼ੇ ਦੀ ਮੰਗ ਲਈ ਕਿਸਾਨਾਂ ਨੇ ਟੋਲ ਪਲਾਜ਼ੇ ਤੇ ਪੱਕਾ ਧਰਨਾ ਲਾਇਆ ਸੀ। ਅੱਜ ਪੁਲਿਸ ਨੇ ਜਿਥੇ ਕਿਸਾਨਾਂ ਦਾ ਧਰਨਾ ਖਦੇੜ ਦਿੱਤਾ, ਉਥੇ ਹੀ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ।

