Punjab Job: ਸਰਕਾਰੀ ITI ਵਿਖੇ ਗੈਸਟ ਫੈਕਲਟੀ ਇੰਸਟਰਕਟਰਾਂ ਦੀ ਭਰਤੀ, ਇੰਝ ਕਰੋ ਅਪਲਾਈ
ਜਲੰਧਰ
ਸਰਕਾਰੀ ਉਦਯੋਗਿਕ ਸਿਖ਼ਲਾਈ ਸੰਸਥਾ ਮੇਹਰਚੰਦ ਜਲੰਧਰ ਵੱਲੋਂ ਸੈਸ਼ਨ 2025-26 ਲਈ ਵੱਖ-ਵੱਖ ਟਰੇਡਾਂ ਲਈ ਗੈਸਟ ਫੈਕਲਟੀ ਇੰਸਟਰਕਟਰਾਂ ਦੀ ਆਰਜ਼ੀ ਤੌਰ ’ਤੇ ਭਰਤੀ ਕੀਤੀ ਜਾਣੀ ਹੈ, ਜਿਸ ਦੇ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਇੰਸਟੀਚਿਊਟ ਮੈਂਨੇਜਮੈਂਟ ਕਮੇਟੀ ਦੇ ਮੈਂਬਰ ਸਕੱਤਰ-ਕਮ-ਡੀ.ਡੀ.ਓ., ਸਰਕਾਰੀ ਆਈ.ਟੀ.ਆਈ ਮੇਹਰਚੰਦ ਜਸਮਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਸਥਾ ਵਿੱਚ ਪਲੰਬਰ, ਵੈਲਡਰ, ਆਰ.ਏ.ਸੀ., ਐਮ.ਐਮ.ਵੀ., ਮਸ਼ੀਨਿਸਟ ਅਤੇ ਡੀ.ਐਮ.ਸੀ. ਟਰੇਡ ਲਈ ਗੈਸਟ ਫੈਕਲਟੀ ਇੰਸਟਰਕਟਰਾਂ ਦੀ ਇਕ-ਇਕ ਅਸਾਮੀ ’ਤੇ ਭਰਤੀ ਕੀਤੀ ਜਾਣੀ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਲੋੜੀਂਦੀ ਯੋਗਤਾ ਲਈ ਡਾਇਰੈਕਟਰ ਜਨਰਲ ਟ੍ਰੇਨਿੰਗ ਦੀ ਵੈੱਬਸਾਈਟ https://dgt.gov.in/cts_datails ਤੋਂ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਇੰਟਰਵਿਊ 18 ਸਤੰਬਰ 2025 ਨੂੰ ਸਵੇਰੇ 11 ਵਜੇ ਤੱਕ ਸਰਕਾਰੀ ਉਦਯੋਗਿਕ ਸਿਖ਼ਲਾਈ ਸੰਸਥਾ ਮੇਹਰਚੰਦ ਵਿਖੇ ਹੋਵੇਗੀ, ਜਿਸ ਵਿੱਚ ਚਾਹਵਾਨ ਉਮੀਦਵਾਰ ਆਪਣੀ ਯੋਗਤਾ ਅਤੇ ਤਜ਼ੁਰਬੇ ਨਾਲ ਸਬੰਧਤ ਅਸਲ ਦਸਤਾਵੇਜ਼ ਸਮੇਤ ਫੋਟੋ ਕਾਪੀਆਂ ਨਾਲ ਲੈ ਕੇ ਆਉਣ।
ਚਾਹਵਾਨ ਉਮੀਦਵਾਰ 17 ਸਤੰਬਰ ਤੱਕ ਆਪਣੇ ਦਸਤਾਵੇਜ਼ ਸੰਸਥਾ ਵਿਖੇ ਭੇਜ ਵੀ ਸਕਦੇ ਹਨ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰ. 94174-10589 ’ਤੇ ਸੰਪਰਕ ਵੀ ਕੀਤਾ ਜਾ ਸਕਦਾ ਹੈ।

