ਪੰਜਾਬ ‘ਚ ਨਬਾਲਿਗ ਕੁੜੀ ਨਾਲ ਸਮੂਹਿਕ ਬਲਾਤਕਾਰ, FIR ਦਰਜ
Punjab News: ਪੰਜਾਬ ਵਿੱਚ ਨਬਾਲਿਗ ਕੁੜੀ ਦੇ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਲੁਧਿਆਣਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਕੁੜੀ ਦੀ ਮਾਂ ਨੇ ਦੱਸਿਆ ਕਿ ਉਸਦੀ ਧੀ ਨੂੰ ਤਿੰਨ ਲੜਕੇ, ਜੋ ਉਸਨੂੰ ਜਾਣਦੇ ਸਨ, ਉਨ੍ਹਾਂ ਨੇ ਲੜਕੀ ਨੂੰ ਬਹਾਨੇ ਨਾਲ ਆਪਣੇ ਫਲੈਟ ‘ਤੇ ਸੱਦਿਆ ਅਤੇ ਫਿਰ ਬੰਧਕ ਬਣਾ ਲਿਆ।
ਕੁੜੀ ਦੀ ਮਾਂ ਦਾ ਦੋਸ਼ ਹੈ ਕਿ ਉਕਤ ਤਿੰਨ ਲੜਕਿਆਂ ਨੇ ਉਸਦੀ ਧੀ ਦੇ ਨਾਲ ਵਾਰੋ-ਵਾਰੀ ਰੇਪ ਕੀਤਾ।
ਦੂਜੇ ਪਾਸੇ ਪੁਲਿਸ ਅਧਿਕਾਰੀ ਸਲਵਿੰਦਰ ਸਿੰਘ ਦਾ ਕਹਿਣਾ ਹੈ ਕਿ ਲੜਕੀ ਦੀ ਮਾਂ ਦੇ ਬਿਆਨਾਂ ਦੇ ਆਧਾਰ ਤੇ ਤਿੰਨ ਨੌਜਵਾਨਾਂ ਦੇ ਵਿਰੁੱਧ ਕੇਸ ਦਰਜ ਕਰ ਲਿਆ ਹੈ।
ਹਾਲਾਂਕਿ ਪੁਲਿਸ ਦਾ ਕਹਿਣਾ ਹੈ ਕਿ ਲੜਕੀ ਦਾ ਡਾਕਟਰੀ ਚੈੱਕਅੱਪ ਕਰਵਾਇਆ ਜਾ ਰਿਹਾ ਹੈ।

