ਮੋਦੀ ਸਰਕਾਰ ਦਾ ‘ਪੰਜਾਬ ਵਿਰੋਧੀ’ ਚੇਹਰਾ ਬੇਨਕਾਬ! 1600 ਪੈਕੇਜ ਸਿਰਫ਼ ‘ਸਿਆਸੀ ਡਰਾਮਾ’
Punjab News-
ਪੰਜਾਬ ਦੇ ਹੜ੍ਹ ਪੀੜਤਾਂ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਲਾਨੇ ਗਏ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਨੂੰ ਪੰਜਾਬ ਦੇ ਲੋਕਾਂ ਨੇ ਨਕਾਰ ਦਿੱਤਾ ਹੈ ਅਤੇ ਇਸ ਨੂੰ ਪੰਜਾਬੀਆਂ ਨਾਲ ਕੀਤਾ ਗਿਆ ਕੋਝਾ-ਮਜ਼ਾਕ ਕਰਾਰ ਦਿੱਤਾ ਹੈ।
ਜਾਣਕਾਰੀ ਲਈ ਦੱਸ ਦਈਏ ਕਿ 1988 ਵਿਚ ਜਦੋਂ ਕਾਂਗਰਸ ਸਰਕਾਰ ਕੇਂਦਰ ਵਿਚ ਸੀ, ਤਾਂ ਉਸ ਸਮੇਂ ਦੇ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਵੱਲੋਂ ਹੜ੍ਹ ਨਾਲ ਪ੍ਰਭਾਵਿਤ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਲਈ ਇਕ ਅਰਬ ਰੁਪਏ ਦਾ ਰਾਹਤ ਪੈਕੇਜ ਦਿੱਤਾ ਗਿਆ ਸੀ।
ਪਰ ਅੱਜ ਮੋਦੀ ਸਰਕਾਰ ਵੱਲੋਂ 1600 ਕਰੋੜ ਰੁਪਏ ਦਾ ਐਲਾਨ ਕਰਕੇ ਪੰਜਾਬ ਨਾਲ “ਮਤਰੇਈ ਮਾਂ ਵਾਲਾ ਸਲੂਕ” ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਲਈ ਸਰਕਾਰਾਂ ਕਸੂਰਵਾਰ ਹਨ।
ਐੱਨ.ਆਰ.ਆਈ. ਭਰਾਵਾਂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਨੂੰ ਅਪੀਲ ਹੈ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣ। ਪ੍ਰਸ਼ਾਸਨ ਨੂੰ ਵੀ ਚਾਹੀਦਾ ਹੈ ਕਿ ਜਥੇਬੰਦੀਆਂ ਵੱਲੋਂ ਭੇਜੀਆਂ ਜਾਣ ਵਾਲੀਆਂ ਸਹਾਇਤਾਵਾਂ ਪੂਰੀ ਇਮਾਨਦਾਰੀ ਨਾਲ ਲੋਕਾਂ ਤੱਕ ਪਹੁੰਚਾਈਆਂ ਜਾਣ।

