Heavy rain Alert: ਮੌਸਮ ਵਿਭਾਗ ਪੰਜਾਬ ਵੱਲੋਂ 14 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਬਾਰੇ ਯੈਲੋ ਅਲਰਟ ਜਾਰੀ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਮੌਸਮ ਵਿਭਾਗ ਨੇ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਅਗਲੇ ਦੋ ਤਿੰਨ ਦਿਨ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਤੇਜ਼ ਅਤੇ ਧੂੜ ਭਰੀਆਂ ਹਵਾਵਾਂ ਚੱਲਣਗੀਆਂ ਅਤੇ ਅਸਮਾਨ ਵਿੱਚ ਬਿਜਲੀ ਡਿੱਗਣ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਦੱਸ ਦਈਏ ਕਿ, ਬੀਤੇ ਦਿਨ ਪੰਜਾਬ ‘ਚ ਮੌਸਮ ਮੁੱਖ ਤੌਰ ‘ਤੇ ਖੁਸ਼ਕ ਰਿਹਾ, ਜਦਕਿ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ।
ਇਥੇ ਜਿਕਰ ਕਰਨਾ ਬਣਦਾ ਹੈ ਕਿ, ਦੇਸ਼ ਦੇ ਜ਼ਿਆਦਾਤਰ ਰਾਜਾਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਅਲਰਟ ਜਾਰੀ ਕਰਦਿਆਂ ਕਿਹਾ ਕਿ ਅਗਲੇ 4-5 ਦਿਨਾਂ ਦੌਰਾਨ ਪ੍ਰਾਇਦੀਪ ਅਤੇ ਮੱਧ ਭਾਰਤ ਵਿੱਚ ਮਾਨਸੂਨ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਅਗਲੇ ਦੋ ਦਿਨਾਂ ਵਿੱਚ ਕੁਝ ਰਾਜਾਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਪੰਜਾਬ, ਦਿੱਲੀ ਐਨ.ਸੀ.ਆਰ., ਹਿਮਾਚਲ ਪ੍ਰਦੇਸ਼, ਉੱਤਰਾਖੰਡ, ਰਾਜਸਥਾਨ, ਹਰਿਆਣਾ, ਚੰਡੀਗੜ੍ਹ ਵਿੱਚ ਗਰਜ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੱਧ ਪ੍ਰਦੇਸ਼, ਜੰਮੂ-ਕਸ਼ਮੀਰ, ਲੱਦਾਖ, ਪੰਜਾਬ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਨ੍ਹਾਂ ਰਾਜਾਂ ‘ਚ 24 ਘੰਟਿਆਂ ‘ਚ ਬੱਦਲ ਛਾਏ ਰਹਿਣਗੇ
ਪੰਜਾਬ, ਚੰਡੀਗੜ੍ਹ, ਹਰਿਆਣਾ, ਹਿਮਾਚਲ ਪ੍ਰਦੇਸ਼, ਉੜੀਸਾ, ਛੱਤੀਸਗੜ੍ਹ, ਗੁਜਰਾਤ, ਮੇਘਾਲਿਆ, ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ ਵਿੱਚ ਅਗਲੇ 24 ਘੰਟਿਆਂ ਦੌਰਾਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ ਤਾਮਿਲਨਾਡੂ, ਪੁਡੂਚੇਰੀ, ਕਰਨਾਟਕ, ਕੇਰਲ, ਤੇਲੰਗਾਨਾ, ਅਸਾਮ ਵਿੱਚ ਮੀਂਹ ਜਾਰੀ ਰਹੇਗਾ।