Modi ਹੁਰੀਂ ਤਾਂ ਮੁਗਲਾਂ ਨਾਲੋਂ ਭੈੜੇ ਨਿਕਲੇ!
Modi ਹੁਰੀਂ ਤਾਂ ਮੁਗਲਾਂ ਨਾਲੋਂ ਭੈੜੇ ਨਿਕਲੇ! ਜੇ ਮੈਚ ਖੇਡਿਆ ਜਾ ਸਕਦੈ ਤਾਂ, ਫਿਰ ਸਿੱਖ ਸੰਗਤਾਂ ਲਈ ਕਰਤਾਰਪੁਰ ਸਾਹਿਬ ਲਾਂਘਾ ਬੰਦ ਕਿਉਂ? ਅਕਾਲੀ ਦਲ ਨੇ ਚੁੱਕੇ ਸਵਾਲ
ਚੰਡੀਗੜ੍ਹ
Modi ਹੁਰੀਂ ਤਾਂ ਮੁਗਲਾਂ ਨਾਲੋਂ ਭੈੜੇ ਨਿਕਲੇ! ਕੇਂਦਰ ਸਰਕਾਰ ‘ਤੇ ਸਵਾਲ ਚੁੱਕਦਿਆਂ ਅਕਾਲੀ ਦਲ ਨੇ ਕਿਹਾ ਕਿ, ਜੇਕਰ ਸਰਕਾਰ ਭਾਰਤ-ਪਾਕਿਸਤਾਨ ਮੈਚ ਖੇਡਣ ਦੀ ਇਜ਼ਾਜਤ ਦੇ ਸਕਦੀ ਹੈ ਤਾਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਵਿੱਚ ਇਨ੍ਹਾਂ ਨੂੰ ਕੀ ਦਿੱਖਤ ਹੈ?
ਉਨ੍ਹਾਂ ਮੰਗ ਕੀਤੀ ਕਿ, ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਿਆ ਜਾਵੇ। ਅਕਾਲੀ ਦਲ ਦੇ ਸੀਨੀਅਰ ਲੀਡਰ ਡਾ. ਦਲਜੀਤ ਚੀਮਾ ਨੇ ਕਿਹਾ ਕਿ ਬੀਜੇਪੀ ਨੇ ਸਿੱਖ ਸੰਗਤਾਂ ਨੂੰ ਰੋਕ ਕੇ, ਉਨ੍ਹਾਂ ਦੀ ਆਸਥਾ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਿਵੇਂ ਖੇਡਾਂ ਮੁੜ ਸ਼ੁਰੂ ਹੋਈਆਂ, ਕਰਤਾਰਪੁਰ ਲਾਂਘਾ ਵੀ ਖੋਲਿਆ ਜਾਵੇ।
ਉਥੇ ਹੀ ਦੂਜੇ ਪਾਸੇ ਗਿਆਨੀ ਹਰਪ੍ਰੀਤ ਸਿੰਘ ਨੇ ਕਰਤਾਰਪੁਰ ਸਾਹਿਬ ਲਾਂਘਾ ਬੰਦ ਕਰਨ ਤੇ ਕੇਂਦਰ ਦੀ ਮੋਦੀ (Modi) ਸਰਕਾਰ ਦੀ ਤੁਲਨਾ ਮੁਗਲਾਂ ਤੋਂ ਵੀ ਭੈੜੇ ਸਾਸ਼ਨ ਦੇ ਨਾਲ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਇੰਨੀਂ ਨਿਰਦਈ ਹੋ ਗਈ ਹੈ ਕਿ ਉਹ ਸਿੱਖਾਂ ਦੀ ਭਾਵਨਾਵਾਂ ਨਾਲ ਚਿੱਟੇ ਦਿਨ ਖਿਲਵਾੜ ਕਰ ਰਹੀ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ, Modi ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਜਾਣ ਵਾਲੇ ਸਿੱਖ ਜਥਿਆਂ ‘ਤੇ ਲਗਾਈ ਪਾਬੰਦੀ ਕਾਰਨ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਹੈ।
ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਅਤੇ ਨਵੇਂ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ (Modi) ਸਰਕਾਰ ਦੇ ਇਸ ਫੈਸਲੇ ਦੀ ਸਖ਼ਤ ਨਿੰਦਾ ਕਰਦਿਆਂ ਇਸ ਨੂੰ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਨੂੰ ਕੁਚਲਣ ਦੀ ਸਾਜ਼ਿਸ਼ ਕਰਾਰ ਦਿੱਤਾ ਹੈ।
ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਭਾਰਤ ਅਤੇ ਪਾਕਿਸਤਾਨ ਵਿਚਾਲੇ ਕ੍ਰਿਕਟ ਮੈਚ ਹੋ ਸਕਦੇ ਹਨ, ਤਾਂ ਸਿੱਖ ਸ਼ਰਧਾਲੂਆਂ ਨੂੰ ਗੁਰਪੁਰਬ ਮਨਾਉਣ ਲਈ ਪਾਕਿਸਤਾਨ ਜਾਣ ਤੋਂ ਕਿਉਂ ਰੋਕਿਆ ਜਾ ਰਿਹਾ ਹੈ?
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ Modi ਸਰਕਾਰ ਜੰਗ ਦੀ ਆੜ ਲੈ ਕੇ ਕਰਤਾਰਪੁਰ ਲਾਂਘੇ (Kartarpur Corridor) ਨੂੰ ਬੰਦ ਰੱਖ ਕੇ ਸਿੱਖਾਂ ਨਾਲ ਬੇਈਮਾਨੀ ਕਰ ਰਹੀ ਹੈ।
ਉਨ੍ਹਾਂ ਯਾਦ ਦਿਵਾਇਆ ਕਿ ਭਾਰਤ-ਪਾਕਿਸਤਾਨ ਵਿਚਾਲੇ ਤਿੰਨ-ਤਿੰਨ ਜੰਗਾਂ ਦੌਰਾਨ ਵੀ ਸਿੱਖ ਸ਼ਰਧਾਲੂਆਂ ਦੀ ਯਾਤਰਾ ਕਦੇ ਨਹੀਂ ਰੋਕੀ ਗਈ, ਪਰ ਅੱਜ ਸਰਕਾਰ ਦੀਆਂ ਏਜੰਸੀਆਂ ਦੇ ਪ੍ਰਭਾਵ ਹੇਠ ਆ ਕੇ ਅਜਿਹੇ ਗਲਤ ਫੈਸਲੇ ਲੈ ਰਹੀ ਹੈ।
“ਮੁਗਲ ਕਾਲ ਵਿੱਚ ਵੀ ਨਹੀਂ ਸਨ ਅਜਿਹੀਆਂ ਪਾਬੰਦੀਆਂ”
ਸਰਕਾਰ ਦੇ ਇਸ ਕਦਮ ‘ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ, “ਦੁੱਖ ਦੀ ਗੱਲ ਹੈ ਕਿ ਇਸ ਤਰ੍ਹਾਂ ਦੀਆਂ ਪਾਬੰਦੀਆਂ ਤਾਂ ਮੁਗਲ ਕਾਲ ਵਿੱਚ ਵੀ ਨਹੀਂ ਲਗਾਈਆਂ ਗਈਆਂ ਸਨ।” ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਧਾਰਮਿਕ ਅਧਿਕਾਰਾਂ ਦਾ ਸਨਮਾਨ ਕਰਨਾ ਹਰ ਸਰਕਾਰ ਦੀ ਜ਼ਿੰਮੇਵਾਰੀ ਹੈ, ਨਾ ਕਿ ਉਨ੍ਹਾਂ ਨੂੰ ਦਬਾਉਣ ਦੀ ਸਾਜ਼ਿਸ਼ ਰਚਣਾ।
ਉਨ੍ਹਾਂ ਸਰਕਾਰ ਨੂੰ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨ ਅਤੇ ਸਿੱਖ ਜਥਿਆਂ ਨੂੰ ਨਨਕਾਣਾ ਸਾਹਿਬ ਜਾਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਇਸ ਸਾਲ ਨਵੰਬਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਨੂੰ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

