ਮਿਡ-ਡੇ-ਮੀਲ ਬਲਾਕ ਮੈਨੇਜਰਾਂ ਨੂੰ ਰੈਗੂਲਰ ਨਾ ਕਰਨ ‘ਤੇ ਗੌਰਮਿੰਟ ਟੀਚਰਜ਼ ਯੂਨੀਅਨ ਵੱਲੋਂ ਪੰਜਾਬ ਸਰਕਾਰ ਦੀ ਨਿਖੇਧੀ
ਸਰਵ ਸਿੱਖਿਆ ਅਭਿਆਨ ਤਹਿਤ ਸਾਰੇ ਦਫਤਰੀ ਕਾਮਿਆਂ ਨੂੰ ਰੈਗੂਲਰ ਪੇਅ ਸਕੇਲ ਦੇ ਰੈਗੂਲਰ ਕੀਤਾ ਜਾਵੇ- ਜਸਵਿੰਦਰ ਸਿੰਘ ਸਮਾਣਾ*
ਦੇਵੀਗੜ੍ਹ
ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ ਤੇ ਜਨਰਲ ਸਕੱਤਰ ਪਰਮਜੀਤ ਸਿੰਘ ਪਟਿਆਲਾ ਦੀ ਪ੍ਰਧਾਨਗੀ ਹੇਠ ਹੋਈ।
ਮੀਟਿੰਗ ਵਿੱਚ ਸਰਵ ਸਿੱਖਿਆ ਅਭਿਆਨ ਦੇ ਦਫਤਰੀ ਕੰਮਾਂ ਨੂੰ ਰੈਗੂਲਰ ਕਰਨ ਦਾ ਸਵਾਗਤ ਵੀ ਕੀਤਾ ਗਿਆ ਤੇ ਮੰਗ ਦੁਹਰਾਈ ਗਈ ਤੇ ਇਹਨਾਂ ਕਰਮਚਾਰੀਆਂ ਨੂੰ ਦੂਸਰੇ ਕਰਮਚਾਰੀਆਂ ਵਾਂਗ ਹੀ ਪੂਰੇ ਭੱਤਿਆਂ ਤੇ ਰੈਗੂਲਰ ਕੀਤਾ ਜਾਵੇ।
ਜਥੇਬੰਦੀ ਨੇ ਦਫ਼ਤਰਾਂ ਵਿੱਚ ਪਿਛਲੇ 16 ਸਾਲਾਂ ਤੋਂ ਸਰਵ ਸਿੱਖਿਆ ਅਭਿਆਨ ਦੇ ਤਹਿਤ ਮਿਡ ਡੇ ਮੀਲ ਦੇ ਸਹਾਇਕ ਬਲਾਕ ਮੈਨੇਜਰਾਂ ਨੂੰ ਰੈਗੂਲਰ ਕਰਨ ਲਈ ਨਾ ਵਿਚਾਰਨ ਤੇ ਜੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਬਿਨਾਂ ਕਿਸੇ ਵਿਤਕਰੇ ਦੇ ਛੇਤੀ ਤੋਂ ਛੇਤੀ ਰਹਿੰਦੇ ਮਿਡ ਡੇ ਮੀਲ ਸਹਾਇਕ ਬਲਾਕ ਮੈਨੇਜਰਾਂ ਨੂੰ ਵੀ ਰੈਗੂਲਰ ਕਰਨਾ ਚਾਹੀਦਾ ਹੈ। ਜੇਕਰ ਸਰਕਾਰ ਇਹਨਾਂ ਬਲਾਕ ਮੈਨੇਜਰਾਂ ਨੂੰ ਛੇਤੀ ਤੋਂ ਛੇਤੀ ਰੈਗੂਲਰ ਨਹੀਂ ਕਰਦੀ ਤਾਂ ਗੋਰਮਿੰਟ ਟੀਚਰਜ਼ ਯੂਨੀਅਨ ਮਿਡ ਡੇ ਮੀਲ ਬਲਾਕ ਮੈਨੇਜਰ ਦੇ ਨਾਲ ਵੱਡੇ ਸੰਘਰਸ਼ ਉਲੀਕੇਗੀ।
ਇਸ ਸਮੇਂ ਦੀਦਾਰ ਸਿੰਘ ਪਟਿਆਲਾ, ਹਿੰਮਤ ਸਿੰਘ, ਹਰਦੀਪ ਸਿੰਘ ਪਟਿਆਲਾ, ਹਰਪ੍ਰੀਤ ਸਿੰਘ ਉੱਪਲ, ਜਸਪ੍ਰੀਤ ਸਿੰਘ ਭਾਟੀਆ, ਵਿਕਾਸ ਸਹਿਗਲ, ਜਸਵਿੰਦਰ ਪਾਲ ਸ਼ਰਮਾ, ਮਨਜਿੰਦਰ ਸਿੰਘ ਗੋਲਡੀ, ਗੁਰਪ੍ਰੀਤ ਸਿੰਘ ਸਿੱਧੂ, ਭੀਮ ਸਿੰਘ ਸਮਾਣਾ, ਗੁਰਵਿੰਦਰ ਸਿੰਘ ਖੰਗੂੜਾ, ਸਪਿੰਦਰ ਸ਼ਰਮਾ ਧਨੇਠਾ, ਸ਼ਿਵਪ੍ਰੀਤ ਸਿੰਘ ਪਟਿਆਲਾ, ਨਿਰਭੈ ਸਿੰਘ ਘਨੌਰ , ਡਾ.ਬਲਜਿੰਦਰ ਸਿੰਘ ਪਠੋਣੀਆ , ਮੌਜੂਦ ਰਹੇ।

