ਆਈ.ਈ.ਏ.ਟੀ. ਸਪੈਸ਼ਲ ਬੀ.ਐੱਡ ਪਾਸ ਅਧਿਆਪਕ ਨੇ ਡੀਸੀ ਨੂੰ ਸੌਂਪਿਆ ਮੰਗ ਪੱਤਰ
Punjab News- ਆਪਣੀਆਂ ਹੱਕੀ ਮੰਗਾਂ ਦੇ ਸਬੰਧ ਵਿੱਚ ਅੱਜ ਆਈ.ਈ.ਏ.ਟੀ. ਸਪੈਸ਼ਲ ਬੀ.ਐੱਡ ਪਾਸ ਅਧਿਆਪਕ, ਜਥੇਬੰਦੀ ਦੇ ਸੂਬਾ ਆਗੂ ਰਾਕੇਸ਼ ਕੁਮਾਰ ਦੀ ਅਗਵਾਈ ਵਿੱਚ ਵਫ਼ਦ ਵੱਲੋਂ ਡੀਸੀ ਜਲੰਧਰ ਦੇ ਨਾਲ ਮੀਟਿੰਗ ਕੀਤੀ ਗਈ।
ਇਸ ਦੌਰਾਨ ਜਥੇਬੰਦੀ ਵੱਲੋਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਜਲੰਧਰ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ ਗਿਆ।
ਇਸ ਮੌਕੇ ਯੂਨੀਅਨ ਵੱਲੋਂ ਦੱਸਿਆ ਗਿਆ ਕਿ, ਜੇਕਰ ਸਰਕਾਰ ਉਹਨਾਂ ਦੀਆਂ ਮੰਗਾਂ ਦਾ ਹੱਲ ਨਹੀਂ ਕਰਦੀ ਤਾਂ ਉਨ੍ਹਾਂ ਵੱਲੋਂ ਜਲਦੀ ਹੀ ਵੱਡਾ ਸੰਘਰਸ਼ ਕੀਤਾ ਜਾਵੇਗਾ।
ਇਸ ਮੌਕੇ ਯੂਨੀਅਨ ਦੇ ਕੈਸ਼ੀਅਰ ਜੋਗਿੰਦਰ ਸਿੰਘ, ਸ਼੍ਰੀਮਤੀ ਪਰਮਜੀਤ ਕੌਰ, ਸ਼੍ਰੀਮਤੀ ਰਮਨ, ਮਮਤਾ ਮੈਡਮ ਹਜ਼ਾਰ ਸਨ।

