ਵੱਡੀ ਖ਼ਬਰ: ਭਗਵੰਤ ਮਾਨ ਦੀ ਰਿਹਾਇਸ਼ ਅੱਗੇ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ‘ਤੇ ਪੁਲਿਸ ਵੱਲੋਂ ਲਾਠੀਚਾਰਜ
Punjab News- ਮੁੱਖ ਮੰਤਰੀ ਤੋਂ ਪੁਲਿਸ ਨੂੰ ਅੱਗੇ ਕਰਨ ਦੀ ਥਾਂ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਬਚਾਉਣ ਲਈ ਸੁਹਿਰਦ ਯਤਨਾਂ ਦੀ ਮੰਗ
Punjab News- ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਅੱਗੇ ਵੱਖ-ਵੱਖ ਸਰਕਾਰਾਂ ਦੇ ਪੰਜਾਬ ਵਿੱਚ ਉਚੇਰੀ ਸਿੱਖਿਆ ਪ੍ਰਤੀ ਅਪਣਾਏ ਨਾ-ਪੱਖੀ ਰਵਈਏ ਦਾ ਦੁਖਾਂਤ ਭੁਗਤ ਰਹੀ 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਯੂਨੀਅਨ ਵੱਲੋਂ ਵੱਡਾ ਪ੍ਰਦਰਸ਼ਨ ਕੀਤਾ ਗਿਆ।
ਇਸ ਦੌਰਾਨ ਆਪਣੀ ਭਰਤੀ ਬਚਾਉਣ ਲਈ ਕੀਤੇ ਸੂਬਾਈ ਪ੍ਰਦਰਸ਼ਨ ਦੌਰਾਨ ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨਾਲ ਪੁਲਿਸ ਵੱਲੋਂ ਤਿੱਖੀ ਖਿੱਚ ਧੂਹ ਕਰਨ, ਔਰਤ ਅਧਿਆਪਕਾਂ ਦੀਆਂ ਚੁੰਨੀਆਂ ਰੋਲਣ ਗਈਆਂ।
ਇਸ ਮੌਕੇ ਵੱਡੀ ਗਿਣਤੀ ਵਿੱਚ ਆਗੂਆਂ ਤੇ ਪੁਲਿਸ ਵੱਲੋਂ ਲਾਠੀਚਾਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ। ਵੱਖ ਵੱਖ ਅਧਿਆਪਕ ਜਥੇਬੰਦੀਆਂ ਦੇ ਵੱਲੋਂ ਭਗਵੰਤ ਮਾਨ ਸਰਕਾਰ ਦੀ ਪੁਲਿਸ ਦੀ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
1158 ਪ੍ਰੋਫੈਸਰਾਂ ਦੇ ਧਰਨੇ ਵਿੱਚ ਹਮਾਇਤੀ ਸ਼ਮੂਲੀਅਤ ਕਰਨ ਪੁੱਜੇ ਅਧਿਆਪਕ ਆਗੂਆਂ ਨੇ ਸੰਘਰਸ਼ ਦੀ ਹਮਾਇਤ ਕਰਦਿਆਂ ਪੰਜਾਬ ਸਰਕਾਰ ਤੋਂ ਅਧਿਆਪਕਾਂ ‘ਤੇ ਪੁਲਸੀਆ ਤਸ਼ੱਦਦ ਢਾਉਣ ਦੀ ਥਾਂ ਕਾਨੂੰਨੀ ਚਾਰਜੋਈ ਕਰਕੇ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਬਚਾਉਣ ਅਤੇ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਦੇਣ ਵਿੱਚ ਲੱਗੇ ਇਹਨਾਂ ਅਧਿਆਪਕਾਂ ਦਾ ਭਵਿੱਖ ਸੁਰੱਖਿਤ ਕਰਨ ਲਈ ਸੁਹਿਰਦ ਯਤਨ ਕਰਨ ਦੀ ਮੰਗ ਕੀਤੀ ਹੈ।

