Punjab News: ਡਾ. ਮਨਮੋਹਨ ਸਿੰਘ ਨੂੰ ਦਿੱਤਾ ਜਾਵੇ ਪੰਥ ਰਤਨ, ਨਾਮਧਾਰੀ ਸਿੱਖਾਂ ਨੇ ਜਥੇਦਾਰ ਅਕਾਲ ਤਖਤ ਸਾਹਿਬ ਸੌਂਪਿਆ ਮੰਗ ਪੱਤਰ

All Latest NewsNews FlashPunjab NewsTOP STORIES

 

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਭਾਰਤ ਵਿੱਚ ਸਿੱਖਾਂ ਦਾ ਸਿਰ ਉੱਚਾ ਕੀਤਾ ਹੈ – ਅਮਰੀਕ ਸਿੰਘ ਨਾਮਧਾਰੀ 

ਅੰਮ੍ਰਿਤਸਰ

ਸਿੱਖ ਪੰਥ ਦੀ ਸ਼ਾਨ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੂੰ ਅਕਾਲ ਤਖਤ ਸਾਹਿਬ ਵੱਲੋਂ ਪੰਥ ਰਤਨ ਨਾਲ ਸਨਮਾਨਿਤ ਕੀਤਾ ਜਾਵੇ। ਇਹ ਮੰਗ ਲੈ ਕੇ ਨਾਮਧਾਰੀ ਸਿੱਖਾਂ ਆਪਣੇ ਵਰਤਮਾਨ ਮੁਖੀ ਠਾਕੁਰ ਦਲੀਪ ਸਿੰਘ ਦੇ ਆਦੇਸ਼ਾਂ ਅਨੁਸਾਰ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਕੋਲ ਪਹੁੰਚੇ, ਜਿਥੇ ਉਨ੍ਹਾਂ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ।

ਉਹਨਾਂ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ 10 ਸਾਲਾਂ ਵਾਸਤੇ ਭਾਰਤ ਦੇ ਪ੍ਰਧਾਨ ਮੰਤਰੀ ਪਦ ਤੇ ਸੁਸ਼ੋਭਿਤ ਹੋਣ ਕਾਰਨ ਸਿੱਖ ਪੰਥ ਦੀ ਸਥਾਨ ਸੰਸਾਰ ਭਰ ਵਿੱਚ ਵਧੀ ਹੈ ਉਹਨਾਂ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਸਿੱਖ ਪ੍ਰਧਾਨ ਸੈਨਾਪਤੀ ਸਿੱਖ ਮੰਤਰੀ ਸਿੱਖ ਉਪ ਅਧਿਅਕਸ਼ ਸਿੱਖ ਪਲੈਨਿੰਗ ਕਮਿਸ਼ਨ ਡੇ ਚੇਅਰਮੈਨ ਸਿੱਖ ਸੀ। 1984 ਦੇ ਘਲੂਘਾਰੇ ਦੇ ਬਾਅਦ ਮਨਮੋਹਨ ਸਿੰਘ ਪ੍ਰਧਾਨ ਮੰਤਰੀ ਬਣਨ ਕਰਕੇ ਹੀ ਇੱਕੋ ਸਮੇਂ ਵਿੱਚ ਇਹਨੇ ਕੇਸਾਧਾਰੀ ਸਿੱਖ ਭਾਰਤ ਸਰਕਾਰ ਵਿੱਚ ਬਹੁਤ ਸਾਰੀਆਂ ਉੱਚ ਪਦਵੀਆਂ ਉੱਤੇ ਬਿਰਾਜਮਾਨ ਹੋਏ ਹਨ।

ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਉਹਨਾਂ ਨੇ ਕਿਹਾ ਕਿ ਅਸੀਂ ਅਕਾਲ ਤਖਤ ਸਾਹਿਬ ਦੇ ਉੱਪਰ ਇੱਕ ਬੇਨਤੀ ਪੱਤਰ ਦਿੱਤਾ ਹੈ ਜਿਸ ਵਿੱਚ ਅਸੀਂ ਬੇਨਤੀ ਕੀਤੀ ਹੈ ਕਿ ਡਾਕਟਰ ਮਨਮੋਹਨ ਸਿੰਘ ਨੂੰ ਪੰਥ ਰਤਨ ਦਿੱਤਾ ਜਾਵੇ। ਉਹਨਾਂ ਕਿਹਾ ਜੀ ਪੰਥ ਰਤਨ ਦੇਣਾ ਹੈ ਜਾਂ ਨਹੀਂ ਦੇਣਾ ਜਾਂ ਇਸ ਵਿੱਚ ਕੋਈ ਸ਼ਰਤ ਹੋਵੇਗੀ ਇਹ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਹੀ ਦੱਸਣਗੇ।

ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਸੀ ਤਾਂ ਉਹਨਾਂ ਨੇ ਦੇਸ਼ ਵਿੱਚ ਬਹੁਤ ਸਾਰੇ ਵਿਕਾਸ ਕਾਰਜ ਕੀਤੇ ਉਥੇ ਭਾਰਤ ਦਾ ਬਹੁਤ ਸਾਰਾ ਨਾਮ ਵੀ ਉੱਚਾ ਹੋਇਆ ਸੀ। ਸ੍ਰੀ ਅਕਾਲ ਤਖਤ ਸਾਹਿਬ ਸਿੱਖਾਂ ਦਾ ਸਰਵਉੱਚ ਅਸਥਾਨ ਹੈ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਉੱਪਰ ਹਰ ਇੱਕ ਸਿੱਖ ਨੂੰ ਜੋ ਆਪਣੇ ਕੌਮ ਲਈ ਚੰਗਾ ਕੰਮ ਕਰਦਾ ਹੈ, ਉਸ ਨੂੰ ਜਰੂਰ ਬਣਦਾ ਸਤਿਕਾਰ ਦੇਣਾ ਚਾਹੀਦਾ ਹੈ।

 

 

Media PBN Staff

Media PBN Staff

Leave a Reply

Your email address will not be published. Required fields are marked *