Punjab News: ਮੁੜ ਬਹਾਲ ਕੱਚੇ ਅਧਿਆਪਕਾਂ ਵੱਲੋਂ ਭਗਵੰਤ ਮਾਨ ਦੀ ਰਿਹਾਇਸ਼ ਘੇਰਣ ਦਾ ਐਲਾਨ
Punjab News: ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਪੰਜਾਬ ਵੱਲੋਂ 24 ਸਤੰਬਰ ਨੂੰ ਮੁੱਖ ਮੰਤਰੀ ਰਿਹਾਇਸ਼ ਦਾ ਕੀਤਾ ਜਾਵੇਗਾ ਘਿਰਾੳ – ਵਿਕਾਸ ਸਾਹਨੀ
ਸਰਕਾਰ ਮੁੜ ਬਹਾਲ ਕੱਚੇ ਅਧਿਆਪਕਾ ਨੂੰ ਬਹਾਲ ਚ ਕਰ ਰਹੀ ਅਨਾਂਕਣੀ -ਵਿਕਾਸ ਸਾਹਨੀ
ਜੇਕਰ 18 ਵਾਲੀ ਮੰਤਰੀ ਸਾਬ ਵਾਲੀ ਮੀਟਿੰਗ ਵਿਚ ਪਾਲਿਸੀ ਲਾਗੂ ਨਾ ਕੀਤੀ ਤਾਂ ਕਰਾਂਗੇ ਸੰਗਰਸ਼ ਤੇਜ਼ -ਵਿਕਾਸ ਸਾਹਨੀ
ਚੰਡੀਗੜ੍ਹ
ਰਾਜ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਆਪਣੀਆ ਸੇਵਾਵਾਂ ਨਿਭਾ ਚੁੱਕੇ ਈ.ਜੀ.ਐਸ, ਏ.ਆਈ.ਈ, ਐਸ.ਟੀ.ਆਰ, ਆਈ.ਈ.ਵੀ ਅਤੇ ਸਿੱਖਿਆ ਪ੍ਰੌਵਾਇਡਰ ਆਪਣੀ ਬਹਾਲੀ ਨੂੰ ਲੈਕੇ ਕਾਫੀ ਲੰਬੇ ਸਮੇ ਤੋ ਸੰਘਰਸ਼ ਕਰ ਰਹੇ ਹਨ।
ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਵਿਕਾਸ ਸਾਹਨੀ ਨੇ ਪ੍ਰੈਸ ਨੋਟ ਜਾਰੀ ਕਰਦਿਆ ਕਿਹਾ ਕਿ ਆਪਣੇ ਆਪ ਨੂੰ ਆਮ ਲੋਕਾਂ ਦੇ ਮੁੱਖ ਮੰਤਰੀ ਕਹਿਣ ਵਾਲੇ ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਵੱਲੋ ਸੱਤਾ ਵਿੱਚ ਆਉਣ ਤੋ ਪਹਿਲਾ ਕੀਤੇ ਵਾਅਦੇ ਮੁਤਾਬਿਕ ਸਾਨੂੰ ਬਿਨਾ ਕਿਸੇ ਸ਼ਰਤ ਬਹਾਲ ਕੀਤਾ ਜਾਵੇ ਮੁੱਖ ਮੰਤਰੀ ਪੰਜਾਬ ਵੱਲੋ ਲੁਧਿਆਣਾ ਜ਼ਿਮਨੀ ਚੋਣਾ ਦੋਰਾਨ 15 ਜੂਨ ਨੂੰ ਫਿਲੋਰ ਵਿਖੇ ਕੀਤੀ ਗਈ।
ਮੀਟਿੰਗ ਵਿੱਚ ਵੀ ਸਾਡੀ ਜਥੇਵੰਦੀ ਦੇ ਸਮੂਹ ਵਲੰਟੀਅਰ ਨੂੰ ਜਲਦ ਹੀ ਬਿਨਾ ਕਿਸੇ ਦੇਰੀ ਤੋ ਵਿਭਾਗਾ ਨੂੰ ਕਮੇਟੀ ਦਾ ਗਠਨ ਕਰਕੇ ਬਹਾਲ ਕਰਨ ਦੇ ਹੁਕਮ ਦਿੱਤੇ ਸਨ ਅਤੇ 15 ਦਿਨਾਂ ਦੇ ਅੰਦਰ-ਅੰਦਰ ਬਹਾਲੀ ਪ੍ਰਸੈਸ ਨੂੰ ਪੂਰਾ ਕਰਨ ਲਈ ਕਿਹਾ ਗਿਆ ਸੀ ਪਰ ਅੱਜ ਪੂਰੇ ਚਾਰ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਵੱਲੋ ਸਾਡੀ ਬਹਾਲੀ ਸੰਬੰਧੀ ਕੋਈ ਪ੍ਰਤੀਕਿਿਰਆ ਨਹੀ ਹੈ।
ਉਹਨਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਪੰਜਾਬ ਵੱਲੋ ਪੁਲਿਸ ਅਕੈਡਮੀ ਫਿਲੌਰ ਵਿਖ਼ੇ ਕੀਤੇ ਵਾਅਦੇ ਅਨੁਸਾਰ ਸਾਨੂੰ ਬਹਾਲ ਕਰਨ ਸੰਬੰਧੀ ਕੋਈ ਪੁਖਤਾ ਹੱਲ ਨਹੀਂ ਕੀਤਾ ਤਾ 24 ਸਤੰਬਰ 2025 ਨੂੰ ਮੋਹਾਲੀ ਵਿਖ਼ੇ ਸੂਬਾ ਪੱਧਰੀ ਇਕੱਠ ਕਰਕੇ ਮੁੱਖ ਮੰਤਰੀ ਰਿਹਾਇਸ਼ ਵੱਲ ਕੂਚ ਕੀਤਾ ਜਾਵੇਗਾ।
ਇਸ ਮੌਕੇ ਲਖਵਿੰਦਰ ਕੌਰ, ਅਮਨਦੀਪ ਧਾਲੀਵਾਲ, ਵਰੁਣ ਖੇੜਾ, ਜਸਵਿੰਦਰ ਕੌਰ, ਰੁਪਿੰਦਰ ਕੌਰ, ਗੁਰਪ੍ਰੀਤ ਸਿੰਘ, ਮਨਿੰਦਰ ਮਾਨਸਾ, ਗੁਰਸੇਵਕ ਸਿੰਘ, ਕਰਮਜੀਤ ਕੋਰ, ਮੋਹਨਜੀਤ ਕੋਰ, ਹਰਮਨਜੀਤ ਕੋਰ, ਬਲਵਿੰਦਰ ਕੋਰ, ਵਜ਼ੀਰ ਸਿੰਘ, ਵੀਰਪਾਲ ਕੋਰ ਅਤੇ ਸਮੂਹ ਸਾਥੀ ਹਾਜਰ ਸਨ।

