ਵਿਦਿਆਰਥੀ ਜੀਵਨ ਵਿੱਚ ਖੇਡਾਂ ਦਾ ਮਹੱਤਵਪੂਰਨ ਸਥਾਨ – ਡੀਈਓ ਸ਼੍ਰੀਮਤੀ ਸੁਨੀਤਾ ਰਾਣੀ

All Latest NewsGeneral NewsPunjab News

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਰੋਲਰ ਸਕੇਟਿੰਗ ਮੁਕਾਬਲੇ ਕਰਵਾਏ ਗਏ

ਵਿਦਿਆਰਥੀ ਜੀਵਨ ਵਿੱਚ ਖੇਡਾਂ ਦਾ ਮਹੱਤਵਪੂਰਨ ਸਥਾਨ – ਸੁਨੀਤਾ ਰਾਣੀ

ਪੰਜਾਬ ਨੈੱਟਵਰਕ, ਫ਼ਿਰੋਜ਼ਪੁਰ
ਸਕੂਲ ਸਿੱਖਿਆ ਵਿਭਾਗ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਜ਼ਿਲਾ ਪੱਧਰੀ ਰੋਲਰ ਸਕੇਟਿੰਗ ਦੇ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ) ਫ਼ਿਰੋਜ਼ਪੁਰ ਸੁਨੀਤਾ ਰਾਣੀ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ (ਐ.ਸਿ) ਕੋਮਲ ਅਰੋੜਾ, ਬੀ.ਪੀ.ਈ.ਓ ਫ਼ਿਰੋਜ਼ਪੁਰ-3 ਰਣਜੀਤ ਸਿੰਘ ਦੀ ਅਗਵਾਈ ਹੇਠ, ਦਾਸ ਐਂਡ ਬਰਾਉਨ ਵਰਡ ਸਕੂਲ ਵਿਖੇ ਕਰਵਾਈਆਂ ਗਈਆਂ। ਇਹਨਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਪ੍ਰਾਇਮਰੀ ਵਿੰਗ ਦੇ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਵਿੱਚ ਕੁਆਰਡਜ਼ ਅਤੇ ਇਨਲਾਈਨ ਸਕੇਟਿੰਗ ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਕਰਵਾਏ ਗਏ,ਜਿਸ ਵਿੱਚ ਪਹਿਲੇ ਦੂਸਰੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਜ਼ਿਲਾ ਸਿੱਖਿਆ ਅਫ਼ਸਰ ਜੀ ਵੱਲੋਂ ਵਧਾਈ ਦਿੱਤੀ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ।
ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਕਰਨ ਲਈ ਤੰਦਰੁਸਤ ਸਰੀਰ ਦੀ ਲੋੜ ਹੁੰਦੀ ਹੈ। ਅਰੋਗ ਰਹਿਣ ਲਈ ਚੰਗੀ ਖ਼ੁਰਾਕ ਤੇ ਖੇਡਾਂ ਮਹੱਤਵਪੂਰਨ ਹਿੱਸਾ ਪਾਉਂਦੀਆਂ ਹਨ, ਉਹਨਾਂ ਕਿਹਾ ਜਿੱਥੇ ਇਹ ਸਫ਼ਲਤਾ ਬੱਚਿਆਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ ਅਤੇ ਉੱਥੇ ਇਹਨਾਂ ਬੱਚਿਆਂ ਨੂੰ ਤਿਆਰੀ ਕਰਵਾਉਣ ਵਾਲੇ ਅਧਿਆਪਕ ਵੀ ਵਧਾਈ ਦੇ ਪਾਤਰ ਹਨ ਅਤੇ ਉਹਨਾਂ ਸੂਬਾ ਪੱਧਰੀ ਟੂਰਨਾਮੈਂਟ ਲਈ ਬੱਚਿਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਸਰਬਜੀਤ ਸਿੰਘ ਟੁਰਨਾ ਏ.ਪੀ.ਸੀ ਜਨਰਲ, ਪਵਨ ਮਦਾਨ ਜ਼ਿਲ੍ਹਾ ਐੱਮ.ਆਈ.ਐੱਸ, ਦਰਸ਼ਨ ਸਿੰਘ ਭੁੱਲਰ, ਸੁਖਵਿੰਦਰ ਸਿੰਘ ਭੁੱਲਰ, ਸੁਖਪ੍ਰੀਤ ਸਿੰਘ ਬਰਾੜ, ਹਰਜੀਤ ਸਿੰਘ ਸਿੱਧੂ, ਅਤਰ ਸਿੰਘ, ਤਲਵਿੰਦਰ ਸਿੰਘ ਖਾਲਸਾ, ਸੁਨੀਲ ਕੁਮਾਰ ਮੈਡਮ ਅਰਪਿੰਦਰ ਕੌਰ, ਮਨਜਿੰਦਰ ਕੌਰ ਨੇ ਇਹਨਾਂ ਖੇਡ ਮੁਕਾਬਲਿਆਂ ਨੂੰ ਸਫ਼ਲ ਬਣਾਉਣ ਲਈ ਆਪਣਾ ਅਹਿਮ ਯੋਗਦਾਨ ਪਾਇਆ।

Leave a Reply

Your email address will not be published. Required fields are marked *