ਹੜ੍ਹ ਪੀੜਤਾਂ ਦੇ ਮਸਲਿਆਂ ਦੇ ਹੱਲ ਲਈ 26 ਸਤੰਬਰ ਨੂੰ DC ਦਫਤਰ ਵਿਖੇ ਹੋਵੇਗਾ ਭਾਰੀ ਇਕੱਠ

All Latest NewsNews FlashPunjab News

 

ਪੰਜਾਬ ਵਿੱਚ ਪ੍ਰਵਾਸੀਆਂ ਖਿਲਾਫ ਮੁਹਿੰਮ ਡੂੰਘੀ ਸਾਜਿਸ਼ ਦਾ ਹਿੱਸਾ- ਜਾਮਾਰਾਏ

ਰਾਕੇਸ਼ ਨਈਅਰ, ਚੋਹਲਾ ਸਾਹਿਬ/ਤਰਨਤਾਰਨ

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਦੀ ਤਹਿਸੀਲ ਕਮੇਟੀ ਦੀ ਮੀਟਿੰਗ ਰੇਸ਼ਮ ਸਿੰਘ ਫੈਲੋਕੇ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸਬੋਧਨ ਕਰਦਿਆਂ ਪਾਰਟੀ ਦੇ ਸੂਬਾ ਸਕੱਤਰ ਪਰਗਟ ਸਿੰਘ ਜਾਮਾਰਾਏ ਨੇ ਕਿਹਾ ਕੇ ਕੇਂਦਰ ਸਰਕਾਰ ਪੰਜਾਬ ਨਾਲ ਘੋਰ ਵਿਤਕਰਾ ਕਰ ਰਹੀ ਹੈ।ਪੰਜਾਬ ਦੇ ਹੜ੍ਹ ਪੀੜਤ ਲੋਕਾਂ ਦੀ ਬਾਂਹ ਫੜਨ ਦੀ ਬਜਾਏ ਰਾਜਨੀਤੀ ਵਧੇਰੇ ਕੀਤੀ ਜਾ ਰਹੀ ਹੈ।ਉਹਨਾਂ ਕਿਹਾ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਨੇ ਵੱਖ-ਵੱਖ ਸਾਲਾਂ ਵਿੱਚ ਹੜ੍ਹਾਂ ਦੀ ਰੋਕਥਾਮ ਲਈ ਆਏ ਪੈਸਿਆਂ ਦੀ ਵਰਤੋਂ ਨਾਂ ਕਰਕੇ ਪੰਜਾਬ ਦੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ।

ਉਹਨਾਂ ਕਿਹਾ ਕਿ ਪਾਰਟੀ ਵੱਲੋਂ ਹੜ੍ਹ ਪੀੜਤਾਂ ਦੇ ਦੁੱਖਾਂ ਅਤੇ ਮਸਲਿਆਂ ਲਈ 26 ਸਤੰਬਰ ਨੂੰ ਡੀਸੀ ਦਫਤਰ ਤਰਨਤਾਰਨ ਵਿਖੇ ਵਿਸਾਲ ਇਕੱਠ ਕੀਤਾ ਜਾਵੇਗਾ। ਸਾਥੀ ਜਾਮਾਰਾਏ ਨੇ ਕਿਹਾ ਕੇ ਪੰਜਾਬ ਵਿੱਚ ਪਰਵਾਸੀ ਮਜਦੂਰਾਂ ਖਿਆਲ ਮਹਿੰਮ ਡੂੰਘੀ ਸਾਜਿਸ਼ ਦਾ ਹਿੱਸਾ ਹੈ।ਉਹਨਾਂ ਕਿਹਾ ਕਿ ਗੁਨਾਹ ਕਰਨ ਵਾਲੇ ਅਨਸਰ ਨੂੰ ਸਖਤ ਤੋਂ ਸਜਾ ਦਿੱਤੀ ਜਾਣੀ ਚਹੀਦੀ ਹੈ ਨਾਂ ਕੇ ਸਮੁੱਚੇ ਭਾਈਚਾਰੇ ਨੂੰ।ਉਹਨਾਂ ਕਿਹਾ ਕਿ ਇਹਨਾਂ ਘਟਨਾਵਾਂ ਦਾ ਸਮੁਚੇ ਭਾਈਚਾਰੇ ‘ਤੇ ਮਾੜੇ ਪ੍ਰਭਾਵ ਪੈਣਗੇ।ਸਾਥੀ ਮੁਖਤਾਰ ਸਿੰਘ ਮੱਲਾ ਅਤੇ ਸਲੱਖਣ ਸਿੰਘ ਤੁੜ ਨੇ ਬੋਲਦਿਆਂ ਕਿਹਾ ਕੇ 26 ਸਤੰਬਰ ਨੂੰ ਤਹਿਸੀਲ ਵਿੱਚੋਂ ਵੱਡੀ ਗਿਣਤੀ ਵਿੱਚ ਲੋਕ ਤਰਨਤਾਰਨ ਡੀਸੀ ਦਫਤਰ ਪੁਜਣਗੇ।

ਉਹਨਾਂ ਕਿਹਾ ਕਿ 1 ਅਕਤੂਬਰ ਨੂੰ ਗਦਰੀ ਬੀਬੀ ਗੁਲਾਬ ਕੌਰ ਦੇ ਸੌ ਸਾਲਾ ਦਿਨ ‘ਤੇ ਜਲੰਧਰ ਔਰਤ ਮੁੱਕਤੀ ਮੋਰਚਾ ਵੱਲੋਂ ਕੀਤੇ ਜਾ ਰਹੇ ਸੈਮੀਨਾਰ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਸਮੂਲੀਅਤ ਕਰਨਗੀਆਂ। ਉਹਨਾਂ ਕਿਹਾ ਕੇ ਨੌਜਵਾਨਾਂ ਦੇ ਰੋਜਗਾਰ ਅਤੇ ਨਸ਼ੇ ਨਾਲ ਹੋ ਰਹੀਆਂ ਮੌਤਾਂ ਵਿਰੁੱਧ ਸਹੀਦ ਭਗਤ ਸਿੰਘ ਨੌਜਵਾਨ ਸਭਾ ਵੱਲੋਂ ਖਟਕੜ ਕਲਾਂ ਵਿਖੇ ਲਾਏ ਜਾ ਰਹੇ ਮੋਰਚੇ ਵਿੱਚ ਭਰਵੀ ਸਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਕੁਲਵਿੰਦਰ ਕੌਰ ਖਡੂਰ ਸਹਿਬ, ਝਿਲਮਿਲ ਸਿੰਘ ਬਾਣੀਆ,ਜੋਗਿੰਦਰ ਸਿੰਘ ਖਡੂਰ ਸਹਿਬ, ਸੁਰਜੀਤ ਸਿੰਘ ਭੈਲ, ਮਾ. ਸਰਬਜੀਤ ਸਿੰਘ ਭਰੋਵਾਲ,ਅਨੋਖ ਸਿੰਘ ਕਾਹਲਵਾਂ ਆਦਿ ਨੇ ਵਿਚਾਰ ਪੇਸ ਕੀਤੇ।

 

Media PBN Staff

Media PBN Staff

Leave a Reply

Your email address will not be published. Required fields are marked *