ਮੌਸਮ ਵਿਭਾਗ ਵੱਲੋਂ ਪੰਜਾਬ ਦੇ 13 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਦੀ ਚੇਤਾਵਨੀ
ਚੰਡੀਗੜ੍ਹ
ਪੰਜਾਬ ਦੇ ਜਿੱਥੇ ਵੱਡੀ ਗਿਣਤੀ ਵਿੱਚ ਜ਼ਿਲ੍ਹੇ ਹੜਾਂ ਦੀ ਮਾਰ ਹੇਠ ਹਨ, ਉਥੇ ਦੂਜੇ ਪਾਸੇ ਮੀਂਹ ਵੀ ਰੁਕਣ ਦਾ ਨਾਮ ਨਹੀਂ ਲੈ ਰਹੇ। ਮੌਸਮ ਵਿਭਾਗ ਨੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਮੌਸਮ ਵਿਭਾਗ ਮੰਨੀਏ ਤਾਂ ਇਹ ਬਾਰਿਸ਼ ਹੁੰਮਸ ਭਰੀ ਗਰਮੀ ਤੋਂ ਕੁਝ ਰਾਹਤ ਦੇਵੇਗੀ। ਹਾਲਾਂਕਿ, ਬਾਰਿਸ਼ ਦੌਰਾਨ ਕੁਝ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ, 20 ਸਤੰਬਰ ਤੱਕ ਮਾਨਸੂਨ ਪੰਜਾਬ ਤੋਂ ਪੂਰੀ ਤਰ੍ਹਾਂ ਹਟ ਜਾਵੇਗਾ।

