Punjab News – ਸਿੱਖਿਆ ਵਿਭਾਗ ਦੀ ਘੋਰ ਅਣਗਹਿਲੀ: 1150 ਮਾਸਟਰ ਕਾਡਰਾਂ ਨੂੰ ਤਰੱਕੀ ਦੇ ਕੇ ਬਣਾਇਆ ਲੈਕਚਰਾਰ, ਪਰ ਨਹੀਂ ਦਿੱਤੇ ਸਟੇਸ਼ਨ

All Latest NewsNews FlashPunjab News

 

Punjab News – ਪਦ-ਉੱਨਤ ਹੋਏ ਲੈਕਚਰਾਰ ਨੂੰ ਡੇਢ ਮਹੀਨਾ ਬੀਤ ਜਾਣ ਦੇ ਬਾਵਜੂਦ ਸਟੇਸ਼ਨ ਅਲਾਟ ਨਾ ਕਰਨ ਦੀ ਮਾਸਟਰ ਕਾਡਰ ਯੂਨੀਅਨ ਵੱਲੋਂ ਸਖਤ ਸ਼ਬਦਾਂ ਵਿੱਚ ਨਿਖੇਧੀ, ਸਾਰੇ ਖਾਲੀ ਸਟੇਸ਼ਨਾਂ ਨੂੰ ਸਟੇਸ਼ਨ ਚੋਣ ਸਮੇਂ ਸ਼ੋਅ ਕਰਨ ਦੀ ਮੰਗ

Punjab News – ਸਿੱਖਿਆ ਵਿਭਾਗ ਪੰਜਾਬ ਦੇ ਵੱਲੋਂ ਲਗਭਗ ਡੇਢ ਮਹੀਨਾ ਪਹਿਲਾਂ 1150 ਮਾਸਟਰ ਕਾਡਰ ਦੇ ਅਧਿਆਪਕਾਂ ਨੂੰ ਤਰੱਕੀ ਦੇ ਕੇ ਲੈਕਚਰਾਰ ਬਣਾਇਆ ਗਿਆ ਸੀ, ਇੰਨਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਅਜੇ ਤੱਕ ਉਹਨਾਂ ਨੂੰ ਸਟੇਸ਼ਨ ਚੋਆਇਸ ਨਹੀਂ ਕਰਵਾਈ ਗਈ, ਜਿਸ ਕਾਰਨ ਪਦ- ਉੱਨਤ ਹੋਏ ਅਧਿਆਪਕਾਂ ਦੇ ਅੰਦਰ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ, ਜਿਸ ਕਾਰਨ ਉਹ ਮਾਨਸਿਕ ਪੀੜਾ ਦੇ ਵਿੱਚੋਂ ਗੁਜ਼ਰ ਰਹੇ ਹਨ।

ਜਦਕਿ ਕੁਝ ਅਧਿਆਪਕ ਤਾਂ ਬਿਨਾਂ ਤਰੱਕੀ ਪ੍ਰਾਪਤ ਕੀਤਿਆਂ 31 ਅਗਸਤ 2025 ਨੂੰ ਸੇਵਾ ਮੁਕਤ ਵੀ ਹੋ ਗਏ ਹਨ। ਸਿੱਖਿਆ ਵਿਭਾਗ ਪੰਜਾਬ ਦੇ ਵੱਲੋਂ ਕੀਤੀ ਜਾ ਰਹੀ। ਇਸ ਦੇਰੀ ਦੀ ਮਾਸਟਰ ਕਾਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ, ਫਾਊਂਡਰ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਰਿਆੜ, ਫਾਊਂਡਰ ਮੈਂਬਰ ਵਾਸ਼ਿੰਗਟਨ ਸਿੰਘ ਸਮੀਰੋਵਾਲ, ਜਨਰਲ ਸਕੱਤਰ ਹਰਮਿੰਦਰ ਸਿੰਘ ਉੱਪਲ, ਸੂਬਾ ਸਰਪਰਸਤ ਹਰਭਜਨ ਸਿੰਘ ਹੁਸ਼ਿਆਰਪੁਰ,ਸੂਬਾ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਸ਼ਾਂਤਪੁਰੀ, ਜ਼ਿਲ੍ਹਾ ਪ੍ਰਧਾਨ ਰੋਪੜ ਪ੍ਰਿਤਪਾਲ ਸਿੰਘ ਰਾਣਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਸੁਖਰਾਜ ਸਿੰਘ ਬੁੱਟਰ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ।

ਅਧਿਆਪਕ ਆਗੂ ਉਂਕਾਰ ਸਿੰਘ ਥਲੀ ਅਤੇ ਭਵਨ ਸਿੰਘ ਸੈਣੀ ਨੇ ਕਿਹਾ ਪਿਛਲੇ 25 ਸਾਲਾਂ ਤੋਂ ਤਰੱਕੀ ਦੀ ਉਡੀਕ ਕਰ ਰਹੇ ਅਧਿਆਪਕਾਂ ਲਈ ਪਿਛਲੇ ਮਹੀਨੇ ਤਰੱਕੀਆਂ ਹੋਣ ਨਾਲ ਆਸ ਦੀ ਕਿਰਨ ਜਾਗੀ ਸੀ ਕਿ ਦੇਰ ਆਏ ਦਰੁਸਤ ਆਏ ਕਿ ਸਿੱਖਿਆ ਵਿਭਾਗ ਨੇ ਉਹਨਾਂ ਨੂੰ ਵੀ ਤਰੱਕੀ ਦੇ ਕੇ ਨਿਵਾਜਿਆ ਹੈ, ਪ੍ਰੰਤੂ ਇਹ ਚਾਅ ਦਿਨ ਪ੍ਰਤੀ ਦਿਨ ਮੱਧਮ ਪੈਂਦੇ ਜਾ ਰਹੇ ਹਨ।

ਕਿਉਂਕਿ ਵਿਭਾਗ ਵੱਲੋਂ ਅਜੇ ਤੱਕ ਇਹਨਾਂ ਅਧਿਆਪਕਾਂ ਨੂੰ ਸਟੇਸ਼ਨ ਚੋਆਇਸ ਨਹੀਂ ਕਰਵਾਈ ਗਈ ਇਸ ਕਾਰਨ ਪਦ -ਉੱਨਤ ਤੋਂ ਹੋਏ ਅਧਿਆਪਕਾਂ ਅੰਦਰ ਸਰਕਾਰ ਪ੍ਰਤੀ ਬਹੁਤ ਹੀ ਵੱਡੇ ਪੱਧਰ ਤੇ ਵਿਰੋਧ ਪਾਇਆ ਜਾ ਰਿਹਾ ਇੱਥੇ ਇਹ ਵੀ ਵਰਣਨਯੋਗ ਹੈ ਕਿ ਪੂਰੇ ਪੰਜਾਬ ਦੇ ਅੰਦਰ ਲਗਭਗ 50% ਪ੍ਰਤੀਸ਼ਤ ਅਸਾਮੀਆਂ ਸਿੱਖਿਆ ਵਿਭਾਗ ਦੇ ਅੰਦਰ ਲੰਮੇ ਸਮੇਂ ਤੋਂ ਪ੍ਰਿੰਸੀਪਲਾਂ ਦੀਆ ਖਾਲੀ ਪਈਆਂ ਹਨ ਅਤੇ ਵੱਡੇ ਪੱਧਰ ਤੇ ਲੈਕਚਰਾਰ ਦੀਆਂ ਅਸਾਮੀਆਂ ਵੀ ਖਾਲੀ ਪਈਆਂ ਹਨ ਜਿਸ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਬਹੁਤ ਹੀ ਜਿਆਦਾ ਨੁਕਸਾਨ ਹੋ ਰਿਹਾ ਹੈ।

ਜਥੇਬੰਦੀ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਸਿੱਖਿਆ ਸਕੱਤਰ ਮੈਡਮ ਅਨੰਦਿੱਤਾ ਮਿੱਤਰਾ ਤੋਂ ਮੰਗ ਕੀਤੀ ਕਿ ਸਾਰੇ ਪਦ -ਉੱਨਤ ਹੋਏ ਅਧਿਆਪਕਾਂ ਨੂੰ ਸਟੇਸ਼ਨ ਚੋਆਇਸ ਵੇਲੇ ਮੁੱਖ ਦਫਤਰ ਵਿਖੇ ਬੁਲਾ ਕੇ ਸਾਰੇ ਖਾਲੀ ਸਟੇਸ਼ਨ ਸ਼ੋਅ ਕਰਕੇ ਜਲਦ ਤੋਂ ਜਲਦ ਬਿਨਾਂ ਕਿਸੇ ਪੱਖਪਾਤ ਦੇ ਤਰੱਕੀ ਉਪਰੰਤ ਨਿਯੁਕਤੀ ਦੇ ਆਰਡਰ ਦਿੱਤੇ ਜਾਣ ਤੇ ਲੰਮੇ ਸਮੇਂ ਤੋਂ ਖਾਲੀ ਪਈਆਂ ਅਸਾਮੀਆਂ ਭਰ ਕੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਲੱਖਾਂ ਵਿਦਿਆਰਥੀਆਂ ਦੇ ਲਈ ਸਕੂਲਾਂ ਅੰਦਰ ਉਸਾਰੂ ਵਿੱਦਿਅਕ ਮਾਹੌਲ ਤਿਆਰ ਕੀਤਾ ਜਾ ਸਕੇ।

ਇਸ ਮੌਕੇ ਤੇ ਸਰਪ੍ਰਸਤ ਕੁਲਜੀਤ ਸਿੰਘ ਮਾਨ , ਮਨਜੀਤ ਸਿੰਘ, ਕੁਲਦੀਪ ਸਿੰਘ, ਦਲਜੀਤ ਸਿੰਘ ,ਗੁਰਦੀਪ ਸਿੰਘ, ਗੁਰ ਕ੍ਰਿਪਾਲ ਸਿੰਘ,ਕੁਲਵਿੰਦਰ ਸਿੰਘ, ਸੁਖਪਾਲ ਸਿੰਘ, ਸੁਖਮੰਦਰ ਸਿੰਘ , ਗੁਰਪ੍ਰੀਤ ਸਿੰਘ ਦੁੱਗਲ,ਮਲਕੀਤ ਸਿੰਘ ਕੋਟਲੀ, ਉਮੇਸ਼ ਕੁਮਾਰ, ਗੁਰਜੀਤ ਸਿੰਘ, ਰਵੀ ਕੁਮਾਰ, ਨਵਦੀਪ ਸਿੰਘ ਅਤੇ ਸੁਖਦਰਸ਼ਨ ਸਿੰਘ ਆਦਿ ਹੋਰ ਅਧਿਆਪਕ ਹਾਜ਼ਰ ਸਨ।

 

Media PBN Staff

Media PBN Staff

Leave a Reply

Your email address will not be published. Required fields are marked *