Punjab News- ਸਰਕਾਰੀ ਅਧਿਆਪਕਾ ਹੈਰੋਇਨ ਸਮੇਤ ਗ੍ਰਿਫਤਾਰ, ਪੜ੍ਹੋ ਪੂਰੀ ਖ਼ਬਰ
Punjab News- ਸਰਕਾਰੀ ਅਧਿਆਪਕਾ ਹੈਰੋਇਨ ਸਮੇਤ ਗ੍ਰਿਫਤਾਰ, ਪੜ੍ਹੋ ਪੂਰੀ ਖ਼ਬਰ
Punjab News- ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਲੇਡੀ ਨਸ਼ਾ ਤਸਕਰਾਂ ਨੂੰ 1.004 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਗਿਰੋਹਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਲੋਕਾਂ ਦੀ ਪਛਾਣ ਤਰਨਤਾਰਨ ਦੇ ਪਿੰਡ ਢਾਲਾ ਦੀ ਜਸਬੀਰ ਕੌਰ (40) ਅਤੇ ਤਰਨਤਾਰਨ ਦੇ ਪਿੰਡ ਹਵੇਲੀਆਂ ਦੀ ਕੁਲਵਿੰਦਰ ਕੌਰ (54) (ਸਰਕਾਰੀ ਪ੍ਰਾਇਮਰੀ ਸਕੂਲ ਦੀ ਅਧਿਆਪਕਾ) ਵਜੋਂ ਹੋਈ ਹੈ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਕਿਹਾ ਕਿ ਜਸਬੀਰ ਕੌਰ ਅਤੇ ਕੁਲਵਿੰਦਰ ਕੌਰ (ਸਰਕਾਰੀ ਅਧਿਆਪਕਾ) ਦੀਆਂ ਦੋ ਮਹਿਲਾ ਤਸਕਰਾਂ ਨੂੰ 1.004 ਕਿਲੋਗ੍ਰਾਮ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੁਲਿਸ ਨੇ ਦਾਅਵਾ ਕੀਤਾ ਕਿ, ਗ੍ਰਿਫ਼ਤਾਰ ਮੁਲਜ਼ਮ ਜਸਬੀਰ ਕੌਰ ਪਾਕਿ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸੀ। ਉਨ੍ਹਾਂ ਕਿਹਾ ਕਿ ਦੋਵਾਂ ਮਾਡਿਊਲਾਂ ਵਿੱਚ ਇੱਕੋ ਹੀ ਪਾਕਿਸਤਾਨ-ਅਧਾਰਤ ਤਸਕਰ ਦਾ ਸਾਂਝਾ ਸਬੰਧ ਸੀ।
ਇਸ ਸਬੰਧ ਵਿੱਚ ਐਫਆਈਆਰ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

